ਮਿਊਜ਼ਿਕ ਸਟੂਡੀਓ ਵਿਚ ਦਮ ਘੁਟਣ ਕਾਰਨ ਲੜਕੀ ਨੇ ਜਾਨ ਗਵਾਈ

ਮਿਊਜ਼ਿਕ ਸਟੂਡੀਓ ਵਿਚ ਦਮ ਘੁਟਣ ਕਾਰਨ ਲੜਕੀ ਨੇ ਜਾਨ ਗਵਾਈ


ਲੁਧਿਆਣਾ,13 ਮਾਰਚ, ਨਿਰਮਲ : ਲੁਧਿਆਣਾ ਵਿਚ ਸ਼ਾਰਟ ਸਰਕਟ ਕਰਕੇ ਅੱਗ ਲੱਗਣ ਕਾਰਨ ਵੱਡੀ ਘਟਨਾ ਵਾਪਰੀ ਗਈ।
ਹਰਗੋਬਿੰਦਰ ਨਗਰ ਵਿੱਚ ਤੜਕੇ 4 ਵਜੇ ਸ਼ਾਰਟ ਸਰਕਟ ਕਾਰਨ ਇੱਕ ਘਰ ਦੇ ਪੀਵੀਸੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਮਿਊਜ਼ਿਕ ਸਟੂਡੀਓ ਦੇ ਅੰਦਰ ਸੌਂ ਰਹੀ ਲੜਕੀ ਅਤੇ ਕੁੱਤੇ ਦੀ ਧੂੰਏਂ ਕਾਰਨ ਦਮ ਘੁੱਟਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਸ਼ੀਨਾ ਵਜੋਂ ਹੋਈ ਹੈ। ਉਹ ਆਪਣੀ ਚਚੇਰੀ ਭੈਣ ਨਾਲ ਉਸਦੇ ਰੈਸਟੋਰੈਂਟ ਵਿੱਚ ਕੰਮ ਕਰਦੀ ਸੀ।

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਜਿੱਥੇ ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਮਕਾਨ ਦੀ ਹੇਠਲੀ ਮੰਜ਼ਿਲ ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ। ਪਹਿਲੀ ਮੰਜ਼ਿਲ ‘ਤੇ ਮਿਊਜ਼ਿਕ ਸਟੂਡੀਓ ਹੈ, ਜਿਸ ਵਿਚ ਬੇਟੀ, ਪਤਨੀ ਅਤੇ ਕੁੱਤਾ ਰਾਤ ਨੂੰ ਸੌਂਦੇ ਸਨ। ਉਹ ਅਤੇ ਪੁੱਤਰ ਰਾਜਨ ਜ਼ਮੀਨੀ ਮੰਜ਼ਿਲ ਤੇ ਸੌਂ ਗਏ ਸਨ। ਸਵੇਰੇ 3:30 ਦੇ ਕਰੀਬ ਉਹ ਉਠਿਆ। ਉਸਦੀ ਪਤਨੀ ਚਾਹ ਬਣਾ ਰਹੀ ਸੀ ਕਿ ਸਟੂਡੀਓ ਵਿਚ ਅਚਾਨਕ ਧਮਾਕਾ ਹੋਇਆ। ਜਿਸ ਤੋਂ ਬਾਅਦ ਉਹ ਤੁਰੰਤ ਉੱਪਰ ਪਹੁੰਚੇ ਅਤੇ ਦੇਖਿਆ ਕਿ ਦਰਵਾਜ਼ਾ ਬੰਦ ਸੀ ਅਤੇ ਸਟੂਡੀਓ ਨੂੰ ਅੱਗ ਲੱਗੀ ਹੋਈ ਸੀ।

ਉਸ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਫਿਰ ਉਹ ਦਰਵਾਜ਼ਾ ਤੋੜ ਕੇ ਅੰਦਰ ਵੜਿਆ ਪਰ ਕਮਰੇ ਵਿਚ ਧੂੰਏਂ ਕਾਰਨ ਬੇਟੀ ਪ੍ਰਭਜੋਤ ਅਤੇ ਕੁੱਤੇ ਦੀ ਮੌਤ ਹੋ ਚੁੱਕੀ ਸੀ। ਇਸ ਦੇ ਨਾਲ ਹੀ ਸਟੂਡੀਓ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ

ਹੁਸ਼ਿਆਰਪੁਰ ਵਿਚ ਗੁਆਂਢੀਆਂ ਨੇ ਵਿਆਹ ਵਾਲੇ ਘਰ ’ਤੇ ਹਮਲਾ ਕਰ ਦਿੱਤਾ।
ਦੱਸਦੇ ਚਲੀਏ ਕਿ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਉੜਮੁੜ ਵਿਚ ਦੋ ਸਾਲ ਪੁਰਾਣੇ ਹੱਤਿਆ ਦੀ ਕੋਸ਼ਿਸ਼ ਕੇਸ ਵਿਚ ਗਵਾਹੀ ਦੇਣ ਵਾਲੇ ਪਰਵਾਰ ’ਤੇ ਕਰੀਬ ਇੱਕ ਦਰਜਨ ਤੋਂ ਜ਼ਿਆਦਾ ਹਮਲਾਵਰਾਂ ਨੇ ਜਾਨ ਲੇਵਾ ਹਮਲਾ ਕਰ ਦਿੱਤਾ। ਜਿਸ ਘਰ ’ਤੇ ਹਮਲਾ ਹੋਇਆ, ਉਸ ਘਰ ਵਿਚ 11 ਮਾਰਚ ਨੂੰ ਵਿਆਹ ਸੀ। ਪਹਿਲਾਂ ਤਾਂ ਘਰ ਦੇ ਬਾਹਰ ਇੱਟਾਂ ਤੇ ਪੱਥਰ ਮਾਰੇ ਗਏ ਫਿਰ ਘਰ ਦੇ ਅੰਦਰ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਸਮਾਨ ਤੋੜਿਆ। ਇਸ ਦੌਰਾਨ ਮੁਲਜ਼ਮਾਂ ਨੇ ਘਰ ਵਿਚ ਹਵਾਈ ਫਾਇਰਿੰਗ ਵੀ ਕੀਤੀ।
ਘਟਨਾ ਵਿਚ ਲਾੜਾ ਅਤੇ ਉਸ ਦਾ ਪਿਤਾ ਜ਼ਖਮੀ ਹੋਏ ਹਨ। ਪੂਰੀ ਘਟਨਾ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ। ਜਿਸ ਵਿਚ ਮੁਲਜ਼ਮ ਹਮਲਾ ਕਰਦੇ ਹੋਏ ਦਿਖਾਈ ਦੇ ਰਹੇ ਹਨ। ਥਾਣਾ ਟਾਂਡਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਂਡਾ ਉੜਮੁੜ ਦੇ ਪਿੰਡ ਰਾਣੀ ਪਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਪੁਲਿਸ ਨੂੰ ਕਿਹਾ ਕਿ ਉਨ੍ਹਾਂ ਦੇ ਘਰ ਵਿਚ ਬੇਟੇ ਮਨਿੰਦਰ ਸਿੰਘ ਦਾ ਵਿਆਹ ਸੀ। ਇਸ ਦੇ ਚਲਦਿਆਂ ਘਰ ਵਿਚ ਕਾਫੀ ਮਹਿਮਾਨ ਆਏ ਹੋਏ ਸੀ। ਬੀਤੇ ਦਿਨ ਰੋਜ਼ਾਨਾ ਦੀ ਤਰ੍ਹਾਂ ਪੂਰਾ ਪਰਵਾਰ ਘਰ ਦੇ ਵਿਹੜੇ ਵਿਚ ਬੈਠਾ ਸੀ। ਸ਼ਾਮ ਕਰੀਬ ਸਾਢੇ ਛੇ ਵਜੇ ਇੱਕ ਦਰਜਨ ਹਮਲਾਵਰਾਂ ਨੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਘਟਨਾ ਸਮੇਂ ਪਰਵਾਰ ਘਰ ਦੇ ਵਿਹੜੇ ਵਿਚ ਬੈਠ ਕੇ ਸ਼ਗਨ ਗਿਣ ਰਿਹਾ ਸੀ।
ਮੁਲਜ਼ਮਾਂ ਨੇ ਹਮਲਾ ਕਰਦੇ ਸਮੇਂ ਘਰ ਦੇ ਅੰਦਰ ਹਵਾਈ ਫਾਇਰ ਵੀ ਕੀਤੇ। ਘਟਨਾ ਵਿਚ ਲਾੜਾ ਅਤੇ ਉਸ ਦਾ ਪਿਤਾ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਜਿਨ੍ਹਾਂ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਪਰਵਾਰ ਨੇ ਹਮਲਾ ਕਰਨ ਦਾ ਇਲਜ਼ਾਮ ਪਿੰਡ ਦੇ ਹੀ ਰਹਿਣ ਵਾਲੇ ਸੁਰਜੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਮਨਦੀਪ ਸਿੰਘ, ਦਲਵੀਰ ਸਿੰਘ, ਅਮਰੀਕ ਸਿੰਘ, ਗੁਰਨੇਕ ਸਿੰਘ ਅਤੇ ਮਨਦੀਪ ਸਿੰਘ ’ਤੇ ਲਗਾਇਆ ਹੈ। ਪੁਲਿਸ ਨੇ ਸਾਰਿਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ।

Related post