ਗਲਾਸਗੋ ਗੁਰਦੁਆਰਾ ਪ੍ਰਬੰਧਕਾਂ ਨੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਤੋਂ ਮੰਗੀ ਮੁਆਫੀ
ਨਵੀਂ ਦਿੱਲੀ : ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਗਲਾਸਗੋ ਦੇ ਗੁਰਦੁਆਰੇ ਵਿੱਚ ਦਾਖ਼ਲ ਹੋਣ ਤੋਂ ਰੋਕਣ ਦਾ ਮਾਮਲਾ ਗਰਮਾਇਆ ਹੋਇਆ ਹੈ। ਇਸ ਦੌਰਾਨ ਖ਼ਬਰ ਹੈ ਕਿ ਗਲਾਸਗੋ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਕਮੇਟੀ ਵੱਲੋਂ ਭਾਰਤੀ ਹਾਈ ਕਮਿਸ਼ਨਰ ਤੋਂ ਮੁਆਫ਼ੀ ਮੰਗੀ ਗਈ ਹੈ। ਨਾਲ ਹੀ ਦੁਬਾਰਾ ਗੁਰਦੁਆਰੇ ਆਉਣ ਲਈ ਕਿਹਾ। ਉਮੀਦ ਹੈ ਕਿ ਸੋਮਵਾਰ ਨੂੰ ਇਸ […]
By : Editor (BS)
ਨਵੀਂ ਦਿੱਲੀ : ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਗਲਾਸਗੋ ਦੇ ਗੁਰਦੁਆਰੇ ਵਿੱਚ ਦਾਖ਼ਲ ਹੋਣ ਤੋਂ ਰੋਕਣ ਦਾ ਮਾਮਲਾ ਗਰਮਾਇਆ ਹੋਇਆ ਹੈ। ਇਸ ਦੌਰਾਨ ਖ਼ਬਰ ਹੈ ਕਿ ਗਲਾਸਗੋ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਕਮੇਟੀ ਵੱਲੋਂ ਭਾਰਤੀ ਹਾਈ ਕਮਿਸ਼ਨਰ ਤੋਂ ਮੁਆਫ਼ੀ ਮੰਗੀ ਗਈ ਹੈ। ਨਾਲ ਹੀ ਦੁਬਾਰਾ ਗੁਰਦੁਆਰੇ ਆਉਣ ਲਈ ਕਿਹਾ। ਉਮੀਦ ਹੈ ਕਿ ਸੋਮਵਾਰ ਨੂੰ ਇਸ ਸਬੰਧ ਵਿਚ ਜਨਤਕ ਬਿਆਨ ਜਾਰੀ ਕੀਤਾ ਜਾ ਸਕਦਾ ਹੈ।
ਸ਼ੁੱਕਰਵਾਰ ਨੂੰ ਖਾਲਿਸਤਾਨ ਸਮਰਥਕਾਂ ਨੇ ਦੋਰਾਇਸਵਾਮੀ ਨੂੰ ਗੁਰਦੁਆਰੇ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ। ਹਾਈ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਗੁਰਦੁਆਰਾ ਕਮੇਟੀ ਨੇ ਭਰੋਸਾ ਦਿੱਤਾ ਹੈ ਕਿ ਇਸ ਘਟਨਾ ਵਿੱਚ ਸ਼ਾਮਲ ਤਿੰਨੇ ਵਿਅਕਤੀ ਉਨ੍ਹਾਂ ਦਾ ਨਿਯਮਿਤ ਹਿੱਸਾ ਨਹੀਂ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਗਲਾਸਗੋ ਦੇ ਅਲਬਰਟ ਰੋਡ 'ਤੇ ਸਥਿਤ ਗੁਰਦੁਆਰਾ ਇਨ੍ਹਾਂ ਲੋਕਾਂ ਨੂੰ ਨਹੀਂ ਜਾਣਦਾ। ਕਮੇਟੀ ਨੇ ਹਾਈ ਕਮਿਸ਼ਨਰ ਨੂੰ ਦੁਬਾਰਾ ਗੁਰਦੁਆਰਾ ਸਾਹਿਬ ਆ ਕੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਕਿਸ ਨੇ ਰੋਕਿਆ ਰਸਤਾ ?
ਭਾਰਤੀ ਹਾਈ ਕਮਿਸ਼ਨਰ ਦੋਰਾਇਸਵਾਮੀ ਨਾਲ ਦੁਰਵਿਵਹਾਰ ਕਰਨ ਵਾਲਿਆਂ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਰਣਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਲੰਡਨ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਖਾਸ ਗੱਲ ਇਹ ਹੈ ਕਿ ਰਣਵੀਰ ਸਿੰਘ ਦੀ ਇਕ ਫੋਟੋ ਸਾਹਮਣੇ ਆਈ ਹੈ, ਜਿਸ 'ਚ ਉਹ ਸ਼ੂਟਿੰਗ ਰੇਂਜ 'ਚ ਰਾਈਫਲ ਨਾਲ ਨਜ਼ਰ ਆ ਰਹੇ ਹਨ। ਉਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਦੀ ਮੰਗ ਵਾਲੀ ਟੀ-ਸ਼ਰਟ ਪਾਈ ਹੋਈ ਸੀ।