ਗੋਇੰਦਵਾਲ ਥਰਮਲ ਪਲਾਂਟ ਜੂਨ ਤੋਂ ਸ਼ੁਰੂ ਹੋਵੇਗਾ, ਮਾਹਿਰਾਂ ਦੀ ਕਮੇਟੀ ਬਣੀ
ਚੰਡੀਗੜ੍ਹ : ਸੂਬੇ ਵਿੱਚ ਬਿਜਲੀ ਸੰਕਟ ਨੂੰ ਖਤਮ ਕਰਨ ਅਤੇ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਰਾਹਤ ਦੇਣ ਲਈ ਪੰਜਾਬ ਸਰਕਾਰ ਨੇ ਨਵੀਂ ਰਣਨੀਤੀ ਘੜੀ ਹੈ। ਇਸੇ ਲੜੀ ਤਹਿਤ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਗੋਇੰਦਵਾਲ ਥਰਮਲ ਪਲਾਂਟ ਨੂੰ ਅਗਲੇ ਝੋਨੇ ਦੇ ਸੀਜ਼ਨ ਭਾਵ ਜੂਨ ਤੱਕ ਚਾਲੂ ਕਰਨ ਦੀ ਰਣਨੀਤੀ ਬਣਾਈ ਗਈ […]
By : Editor (BS)
ਚੰਡੀਗੜ੍ਹ : ਸੂਬੇ ਵਿੱਚ ਬਿਜਲੀ ਸੰਕਟ ਨੂੰ ਖਤਮ ਕਰਨ ਅਤੇ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਰਾਹਤ ਦੇਣ ਲਈ ਪੰਜਾਬ ਸਰਕਾਰ ਨੇ ਨਵੀਂ ਰਣਨੀਤੀ ਘੜੀ ਹੈ। ਇਸੇ ਲੜੀ ਤਹਿਤ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਗੋਇੰਦਵਾਲ ਥਰਮਲ ਪਲਾਂਟ ਨੂੰ ਅਗਲੇ ਝੋਨੇ ਦੇ ਸੀਜ਼ਨ ਭਾਵ ਜੂਨ ਤੱਕ ਚਾਲੂ ਕਰਨ ਦੀ ਰਣਨੀਤੀ ਬਣਾਈ ਗਈ ਹੈ। ਸੰਭਾਲ ਲਈ ਇੱਕ ਕਮੇਟੀ ਬਣਾਈ ਗਈ ਹੈ।
540 ਮੈਗਾਵਾਟ ਦਾ ਥਰਮਲ ਪਲਾਂਟ ਪਹਿਲਾਂ ਅੱਧੀ ਸਮਰੱਥਾ 'ਤੇ ਚੱਲ ਰਿਹਾ ਸੀ। ਹੁਣ ਇਸ ਨੂੰ ਵੱਧ ਸਮਰੱਥਾ ਨਾਲ ਚਲਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਤਾਂ ਜੋ ਲੋਕਾਂ ਨੂੰ ਬਿਜਲੀ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸਰਕਾਰ ਵੱਲੋਂ ਥਰਮਲ ਪਲਾਂਟਾਂ ਸਬੰਧੀ ਬਣਾਈ ਗਈ ਕਮੇਟੀ ਵਿੱਚ ਥਰਮਲ ਪਲਾਂਟਾਂ ਦੇ ਨਾਮਵਰ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ ਐਮ.ਆਰ.ਬਾਂਸਲ ਦੀ ਅਗਵਾਈ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਕਮੇਟੀ ਵਿੱਚ ਲਹਿਰਾ ਥਰਮਲ ਦੇ ਉਪ ਮੁੱਖ ਇੰਜਨੀਅਰ ਇੰਦਰਜੀਤ ਸਿੰਘ ਸੰਧੂ, ਉਪ ਮੁੱਖ ਇੰਜਨੀਅਰ ਫਿਊਲ ਕੇ.ਕੇ.ਬਾਂਸਲ, ਰੋਪੜ ਥਰਮਲ ਪਲਾਂਟ ਦੇ ਸੁਪਰਡੈਂਟ ਇੰਜਨੀਅਰ ਰਣਜੀਤ ਸਿੰਘ, ਚੀਫ਼ ਆਡੀਟਰ ਰਾਜਨ ਗੁਪਤਾ, ਲਹਿਰਾ ਥਰਮਲ ਪਲਾਂਟ ਦੇ ਇੰਜਨੀਅਰ ਬਲਜੀਤ ਸਿੰਘ ਅਤੇ ਰੋਪੜ ਥਰਮਲ ਦੇ ਇੰਜਨੀਅਰ ਗੁਰਿੰਦਰ ਸਿੰਘ ਸ਼ਾਮਲ ਹਨ।
Goindwal thermal plant will start from June, expert committee formed
ਕਾਂਗਰਸ ਨੂੰ ਵੱਡਾ ਝਟਕਾ, ਮਿਲਿੰਦ ਦੇਵੜਾ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਅਗਲੇ ਕੁਝ ਮਹੀਨਿਆਂ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਕਾਂਗਰਸ ਨੇਤਾ ਮਿਲਿੰਦ ਦੇਵੜਾ ਨੇ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਦੀ 55 ਸਾਲ ਪੁਰਾਣੀ ਮੈਂਬਰਸ਼ਿਪ ਖਤਮ ਹੋ ਗਈ ਹੈ।
ਨਵੀਂ ਦਿੱਲੀ : ਕਾਂਗਰਸ ਨੇਤਾ ਮਿਲਿੰਦ ਦੇਵੜਾ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣਾ ਅਸਤੀਫਾ ਸੌਂਪਦੇ ਹੋਏ ਉਨ੍ਹਾਂ ਕਿਹਾ, “ਅੱਜ ਮੇਰੇ ਸਿਆਸੀ ਸਫ਼ਰ ਦੇ ਇੱਕ ਅਹਿਮ ਅਧਿਆਏ ਦੇ ਅੰਤ ਦੀ ਨਿਸ਼ਾਨਦੇਹੀ ਹੈ। ਮੈਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨਾਲ ਮੇਰੇ ਪਰਿਵਾਰ ਦੀ 55 ਸਾਲ ਪੁਰਾਣੀ ਮੈਂਬਰਸ਼ਿਪ ਖ਼ਤਮ ਹੋ ਗਈ ਹੈ।” ਪ੍ਰਾਪਤ ਜਾਣਕਾਰੀ ਅਨੁਸਾਰ ਉਹ ਸ਼ਿਵ ਸੈਨਾ ਦੇ ਸ਼ਿੰਦੇ ਧੜੇ ਵਿੱਚ ਸ਼ਾਮਲ ਹੋਣਗੇ।
ਮਿਲਿੰਦ ਦੇ ਅਸਤੀਫੇ ‘ਤੇ ਭਾਜਪਾ ਨੇ ਚੁਟਕੀ ਲਈ ਹੈ। ਭਾਜਪਾ ਨੇ ਕਿਹਾ ਕਿ ਰਾਹੁਲ ਪਹਿਲਾਂ ਆਪਣੇ ਨੇਤਾਵਾਂ ਨਾਲ ਇਨਸਾਫ ਕਰਨ ਅਤੇ ਫਿਰ ਨਿਆਏ ਯਾਤਰਾ ਕੱਢਣ। ਤੁਹਾਨੂੰ ਦੱਸ ਦੇਈਏ ਕਿ ਮਿਲਿੰਦ ਦੇਵੜਾ ਅੱਜ ਦੁਪਹਿਰ 1.30 ਵਜੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਘਰ ਪਹੁੰਚਣਗੇ। ਇਸ ਤੋਂ ਬਾਅਦ ਉਹ ਸੀਐਮ ਸ਼ਿੰਦੇ ਦੀ ਮੌਜੂਦਗੀ ਵਿੱਚ ਹੀ ਪਾਰਟੀ ਵਿੱਚ ਸ਼ਾਮਲ ਹੋਣਗੇ। ਮਿਲਿੰਦ ਦੇਵੜਾ ਤੋਂ ਇਲਾਵਾ 10 ਸਾਬਕਾ ਕੌਂਸਲਰ, 20 ਅਧਿਕਾਰੀ, 15 ਵਪਾਰਕ ਸੰਘ ਅਤੇ 450 ਵਰਕਰ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ‘ਚ ਸ਼ਾਮਲ ਹੋਣਗੇ।