Begin typing your search above and press return to search.

ਮੂਸੇਵਾਲੇ ਦਾ ਦੋਸ਼ੀ ਮਾਰਿਆ ਗਿਆ ਗੋਲਡੀ ਬਰਾੜ? ਜਾਣੋ ਕਿਹੜੇ ਗੈਂਗ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ ਬਿਊਰੋ, 1 ਮਈ, ਪਰਦੀਪ ਸਿੰਘ: ਸਿੱਧੂ ਮੂਸੇਵਾਲੇ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੂੰ ਕਥਿਤ ਤੌਰ ਉੱਤੇ ਅਮਰੀਕਾ ਵਿੱਚ ਗੋਲੀ ਮਾਰ ਦਿੱਤੀ ਹੈ ਜਿਸਦੀ ਹਮਦਰਦ ਟੀਵੀ ਪੁਸ਼ਟੀ ਨਹੀਂ ਕਰਦਾ ਹੈ। ਮਿਲੀ ਜਾਣਕਾਰੀ ਅਨੁਸਾਰ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਨੂੰ ਮੰਗਲਵਾਰ ਸ਼ਾਮ ਨੂੰ ਅਮਰੀਕਾ ਦੇ ਫੇਅਰਮੌਟ ਅਤੇ ਹੋਲਟ […]

ਮੂਸੇਵਾਲੇ ਦਾ ਦੋਸ਼ੀ ਮਾਰਿਆ ਗਿਆ ਗੋਲਡੀ ਬਰਾੜ? ਜਾਣੋ ਕਿਹੜੇ ਗੈਂਗ ਨੇ ਲਈ ਜ਼ਿੰਮੇਵਾਰੀ
X

Editor EditorBy : Editor Editor

  |  1 May 2024 10:46 AM IST

  • whatsapp
  • Telegram

ਚੰਡੀਗੜ੍ਹ ਬਿਊਰੋ, 1 ਮਈ, ਪਰਦੀਪ ਸਿੰਘ: ਸਿੱਧੂ ਮੂਸੇਵਾਲੇ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੂੰ ਕਥਿਤ ਤੌਰ ਉੱਤੇ ਅਮਰੀਕਾ ਵਿੱਚ ਗੋਲੀ ਮਾਰ ਦਿੱਤੀ ਹੈ ਜਿਸਦੀ ਹਮਦਰਦ ਟੀਵੀ ਪੁਸ਼ਟੀ ਨਹੀਂ ਕਰਦਾ ਹੈ। ਮਿਲੀ ਜਾਣਕਾਰੀ ਅਨੁਸਾਰ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਨੂੰ ਮੰਗਲਵਾਰ ਸ਼ਾਮ ਨੂੰ ਅਮਰੀਕਾ ਦੇ ਫੇਅਰਮੌਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਗੋ ਲਡੀ ਬਰਾੜ ਅਪਣੇ ਇਕ ਸਾਥੀ ਨਾਲ ਘਰ ਦੇ ਬਾਹਰ ਗਲੀ ਵਿਚ ਖੜ੍ਹਾ ਸੀ। ਇਸ ਦੌਰਾਨ ਕੁੱਝ ਅਣਪਛਾਤੇ ਬਦਮਾਸ਼ ਆਏ ਅਤੇ ਫਾਇਰਿੰਗ ਕਰਨ ਤੋਂ ਬਾਅਦ ਭੱਜ ਗਏ। ਅਮਰੀਕੀ ਪੁਲਿਸ ਅਧਿਕਾਰੀ ਲੇਸਲੀ ਵਿਲੀਅਮਜ਼ ਨੇ ਇਕ ਚੈਨਲ ਨੂੰ ਦਸਿਆ ਕਿ 2 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। ਹਾਲਾਂਕਿ ਹਮਦਰਦ ਨਿਊਜ਼ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ।

ਮਿਲੀ ਜਾਣਕਾਰੀ ਅਨੁਸਾਰ ਗੋਲੀਬਾਰੀ ਫੇਅਰਮੌਂਟ ਅਤੇ ਹੋਲਟ ਐਵੇਨਿਊਜ਼ ਉਤੇ ਸ਼ਾਮ 5:25 ਵਜੇ ਹੋਈ। ਜਦੋਂ ਇਨ੍ਹਾਂ ਦੋਵਾਂ ਥਾਵਾਂ ‘ਤੇ ਗੋਲੀਬਾਰੀ ਹੋਈ ਤਾਂ ਦੋ ਵਿਅਕਤੀ ਗਲੀ ਵਿਚ ਖੜ੍ਹੇ ਸਨ ਪਰ ਪੁਲਿਸ ਵਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਛਾਣ ਨਹੀਂ ਦੱਸੀ ਗਈ ਹੈ। ਦੱਸ ਦਈਏ ਕਿ ਕੈਨੇਡਾ ਤੋਂ ਭੱਜਣ ਮਗਰੋਂ ਗੋਲਡੀ ਬਰਾੜ ਨੇ ਅਮਰੀਕਾ ਦੇ ਫਰੈਜਨੋ ਵਿਚ ਹੀ ਪਨਾਹ ਲਈ ਸੀ ਅਤੇ ਗੋਲਡੀ ਬਰਾੜ ਦੀ ਆਖਰੀ ਲੋਕੇਸ਼ਨ ਫਰੈਜਨੋ ਹੀ ਦੱਸੀ ਜਾਂਦੀ ਹੈ।

ਕੌਣ ਹੈ ਗੋਲਡੀ ਬਰਾੜ?

ਗੋਲਡੀ ਬਰਾੜ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਉਸ ਦਾ ਜਨਮ ਸਾਲ 1994 ਵਿਚ ਹੋਇਆ ਸੀ, ਉਸ ਦਾ ਨਾਮ ਸਤਵਿੰਦਰ ਸਿੰਘ ਹੈ। ਗੋਸਡੀ ਦੇ ਪਿਤਾ ਪੁਲਿਸ ਵਿਚ ਸਬ-ਇੰਸਪੈਕਟਰ ਸੀ। ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦਾ ਚੰਡੀਗੜ੍ਹ ਵਿਚ ਕਤਲ ਕਰ ਦਿਤਾ ਗਿਆ ਸੀ। ਗੁਰਲਾਲ ਦੀ 11 ਅਕਤੂਬਰ, 2020 ਦੀ ਰਾਤ ਨੂੰ ਇੰਡਸਟਰੀਅਲ ਏਰੀਆ ਫੇਜ਼-1 ਦੇ ਇਕ ਕਲੱਬ ਦੇ ਬਾਹਰ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਸੀ। ਉਹ ਪੰਜਾਬ ਯੂਨੀਵਰਸਿਟੀ (ਪੀ.ਯੂ.) ਦਾ ਵਿਦਿਆਰਥੀ ਆਗੂ ਸੀ।ਗੁਰਲਾਲ ਬਰਾੜ ਲਾਰੈਂਸ ਬਿਸ਼ਨੋਈ ਦਾ ਸੱਭ ਤੋਂ ਕਰੀਬੀ ਸੀ। ਗੁਰਲਾਲ ਬਰਾੜ ਅਤੇ ਲਾਰੈਂਸ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਪੰਜਾਬ ਯੂਨੀਵਰਸਿਟੀ (ਸੋਪੂ) ਨਾਲ ਜੁੜੇ ਹੋਏ ਸਨ। ਗੁਰਲਾਲ ਬਰਾੜ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਹੁਣ ਨਵੀਂ ਜੰਗ ਦੀ ਸ਼ੁਰੂਆਤ ਹੋ ਗਈ ਹੈ, ਸੜਕਾਂ 'ਤੇ ਖੂਨ ਨਹੀਂ ਸੁੱਕੇਗਾ।

ਇਸ ਕਤਲ ਦਾ ਬਦਲਾ ਲੈਣ ਲਈ ਗੋਲਡੀ ਨੇ ਜੁਰਮ ਦਾ ਰਸਤਾ ਚੁਣਿਆ। ਗੋਲਡੀ ਗੈਂਗਸਟਰਾਂ ਦੇ ਸੰਪਰਕ ਵਿਚ ਆਇਆ। ਉਨ੍ਹਾਂ ਨੇ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨਾਲ ਵੀ ਮੁਲਾਕਾਤ ਕੀਤੀ। ਗੋਲਡੀ ਨੇ 8 ਫਰਵਰੀ 2021 ਨੂੰ ਫਰੀਦਕੋਟ ਵਿਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ। ਇਸ ਕਤਲ ਤੋਂ ਬਾਅਦ ਗੋਲਡੀ ਗੁਪਤ ਤਰੀਕੇ ਨਾਲ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਭੱਜ ਗਿਆ ਸੀ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਲਈ ਸੀ ਜ਼ਿੰਮੇਵਾਰੀ

29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ। ਇਸ ਦੀ ਸੱਭ ਤੋਂ ਪਹਿਲਾਂ, ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਸੀ। ਫਿਰ ਗੋਲਡੀ ਬਰਾੜ ਨੇ ਇਕ ਟੀਵੀ ਚੈਨਲ 'ਤੇ ਇੰਟਰਵਿਊ ਦਿਤੀ ਅਤੇ ਕਿਹਾ ਕਿ ਉਸ ਨੇ ਮੂਸੇਵਾਲਾ ਦਾ ਕਤਲ ਕੀਤਾ ਹੈ। ਉਨ੍ਹਾਂ ਨੇ ਮੂਸੇਵਾਲਾ 'ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਮੂਸੇਵਾਲਾ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਸ ਨੂੰ ਕਤਲ ਕਰਨ ਲਈ ਮਜਬੂਰ ਕੀਤਾ।

Next Story
ਤਾਜ਼ਾ ਖਬਰਾਂ
Share it