ਗੋਲਡੀ ਬਰਾੜ ਦੇ ਦੋ ਗੁਰਗੇ ਚੜ੍ਹੇ ਅੜਿਕੇ, ਭੁੱਪੀ ਰਾਣਾ ਨੂੰ ਮਾਰਨ ਦੀ ਸੀ ਸਾਜਿਸ਼
ਚੰਡੀਗੜ੍ਹ : ( ਪਰਮਿੰਦਰ ) ਗੈਂਗਸਟਰ ਭੁੱਪੀ ਰਾਣਾ ਦੀ ਹੱਤਿਆ ਕਰਨ ਆਏ ਦੋ ਸ਼ਾਰਪ ਸ਼ੂਟਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਧੜ ਦਬੋਚਿਆ.. ਜੋ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸਾਥੀ ਦੱਸੇ ਜਾ ਰਹੇ ਨੇ.. ਇਨ੍ਹਾਂ ਦਾ ਅਦਾਲਤ ‘ਚ ਪੇਸ਼ੀ ਦੌਰਾਨ ਭੁੱਪੀ ਰਾਣਾ ਮਾਰਨ ਦਾ ਪਲਾਨ ਸੀ.. ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ।ਚੰਡੀਗੜ੍ਹ ਪੁਲਿਸ ਦੀ ਹਿਰਾਸਤ […]
By : Editor Editor
ਚੰਡੀਗੜ੍ਹ : ( ਪਰਮਿੰਦਰ ) ਗੈਂਗਸਟਰ ਭੁੱਪੀ ਰਾਣਾ ਦੀ ਹੱਤਿਆ ਕਰਨ ਆਏ ਦੋ ਸ਼ਾਰਪ ਸ਼ੂਟਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਧੜ ਦਬੋਚਿਆ.. ਜੋ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸਾਥੀ ਦੱਸੇ ਜਾ ਰਹੇ ਨੇ.. ਇਨ੍ਹਾਂ ਦਾ ਅਦਾਲਤ ‘ਚ ਪੇਸ਼ੀ ਦੌਰਾਨ ਭੁੱਪੀ ਰਾਣਾ ਮਾਰਨ ਦਾ ਪਲਾਨ ਸੀ.. ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ।ਚੰਡੀਗੜ੍ਹ ਪੁਲਿਸ ਦੀ ਹਿਰਾਸਤ ਵਿੱਚ ਖੜੇ ਇਹ ਦੋ ਸ਼ਾਟਰ ਸ਼ੂਟਰ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਗੁਰਗੇ ਨੇ… ਤੇ ਇਨ੍ਹਾਂ ਸ਼ੂਟਰਾਂ ਦਾ ਅਦਾਲਤ ‘ਚ ਪੇਸ਼ੀ ਦੌਰਾਨ ਗੈਂਗਸਟਰ ਭੁੱਪੀ ਰਾਣਾ ਨੂੰ ਮਾਰਨ ਦਾ ਪਾਲਨ ਸੀ…ਕਿਸੇ ਨੂੰ ਸ਼ੱਕ ਨਾ ਹੋਵੇ ਇਸ ਦੇ ਲਈ ਇਨ੍ਹਾਂ ਨੇ ਵਕੀਲ ਦੀ ਡ੍ਰੱਸ ਵਿੱਚ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਬਾਰੇ ਸੋਚਿਆ..ਪਰ ਸਮਾਂ ਰਹਿੰਦੇ ਨੇ ਪੁਲਿਸ ਨੇ ਇਨ੍ਹਾਂ ਦੀ ਧਰ ਦਬੋਚਿਆ ਤੇ ਤਲਾਸ਼ੀ ਲੈਣ ਤੇ ਇਨਾਂ ਕੋਲੋ ਅਸਲਾ ਵੀ ਬਰਾਮਦ ਹੋਇਆ
ਐੱਸਪੀ ਕੇਤਨ ਬਾਂਸਲ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਰੋਹਤਕ ਦੇ ਸੰਨੀ ਉਰਫ ਮੈਂਡੀ ਮਨਚੰਦਾ ਤੇ ਉਮੰਗ ਵਜੋਂ ਹੋਈ ਹੈ.. ਜਿਨ੍ਹਾਂ ਵੱਲੋਂ ਵਾਰਦਾਤ ਤੋਂ ਪਹਿਲਾਂ ਅਦਾਲਤ ਦੀ ਰੇਕੀ ਵੀ ਕੀਤੀ ਗਈ… ਨਾਲ ਹੀ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦੀ ਮਦਦ ਕਰਨ ਵਾਲੇ ਫਰੀਦਾਬਾਦ ਦੇ ਵਾਸੀ ਕੈਲਾਸ਼ ਗੌਤਮ ਨੂੰ ਵੀ ਹਥਿਆਰ ਸਮੇਤ ਕਾਬੂ ਕਰ ਲਿਆ ਤੇ ਤਿੰਨੋ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਨੇ ਪੰਜ ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤੈ।ਚੰਡੀਗੜ੍ਹ ਪੁਲਿਸ ਦਾ ਕਹਿਣਾ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਖਤ ਇੰਤਜ਼ਾਮ ਨੇ.. ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗੜਨ ਨਹੀਂ ਦਿੱਤਾ ਜਾਏਗਾ ਤੇ ਸ਼ਰਾਰਤੀ ਅਨਸਰਾਂ ਤੇ ਸਖਤ ਕਾਰਵਾਈ ਕੀਤੀ ਜਾਏਗੀ।
ਪਿੰਡ ਬੱਲੋ ’ਚ ਹੋਇਆ ਸ਼ੁਭਕਰਨ ਦਾ ਅੰਤਿਮ ਸਸਕਾਰ
ਬਠਿੰਡਾ, 29 ਫਰਵਰੀ : ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਗੋਲੀ ਲੱਗਣ ਨਾਲ ਸ਼ਹੀਦ ਹੋਏ ਸ਼ੁਭਕਰਨ ਸਿੰਘ ਦਾ ਅੱਜ ਉਸ ਦੇ ਬਠਿੰਡਾ ਜ਼ਿਲ੍ਹੇ ਵਿਚ ਪੈਂਦੇ ਪਿੰਡ ਬੱਲੋ ਵਿਖੇ ਪੂਰੇ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਸ਼ੁਭਕਰਨ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਹੋਏ ਸਨ। ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ ਕਿਉਂਕਿ ਸ਼ੁਭਕਰਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਖਨੌਰੀ ਬਾਰਡਰ ’ਤੇ ਗੋਲੀ ਵੱਜਣ ਨਾਲ ਸ਼ਹੀਦ ਹੋਏ ਸ਼ੁਭਕਰਨ ਸਿੰਘ ਦਾ ਬਠਿੰਡਾ ਦੇ ਪਿੰਡ ਬੱਲੋ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੱਜ ਸਵੇਰੇ ਹੀ ਉਸ ਦੀ ਮ੍ਰਿਤਕ ਦੇਹ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਪਹਿਲਾਂ ਖਨੌਰੀ ਬਾਰਡਰ ’ਤੇ ਲਿਜਾਇਆ ਗਿਆ, ਜਿੱਥੇ ਕਿਸਾਨਾਂ ਵੱਲੋਂ ਸ਼ੁਭਕਰਨ ਦੀ ਮ੍ਰਿਤਕ ਦੇਹ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ, ਇਸ ਤੋਂ ਬਾਅਦ ਇਕ ਕਾਫ਼ਲੇ ਦੇ ਰੂਪ ਵਿਚ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਪਿੰਡ ਬੱਲੋ ਲਿਆਂਦਾ ਗਿਆ, ਜਿੱਥੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ।