ਲੁਧਿਆਣਾ ਵਿਚ ਸੁਨਿਆਰੇ ਨੂੰ ਪਿਸਤੌਲ ਦੀ ਨੋਕ ’ਤੇ ਲੁੱਟਿਆ
ਲੁਧਿਆਣਾ, 1 ਫ਼ਰਵਰੀ, ਨਿਰਮਲ : ਲੁਧਿਆਣਾ ਦੇ ਜਮਾਲਪੁਰ ਨੇੜੇ ਲੇਬਰ ਕਲੋਨੀ ਵਿੱਚ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਇੱਕ ਸੁਨਿਆਰੇ ਦੀ ਦੁਕਾਨ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਬਦਮਾਸ਼ ਗਾਹਕ ਬਣ ਕੇ ਦੁਕਾਨ ’ਤੇ ਆਏ। ਬਦਮਾਸ਼ਾਂ ਨੇ ਦੁਕਾਨਦਾਰ ਨੂੰ ਸੋਨੇ ਦੀ ਮੁੰਦਰੀ ਦਿਖਾਉਣ ਲਈ ਕਿਹਾ। ਉਸ ਨੇ ਦੋਵਾਂ ਬਦਮਾਸ਼ਾਂ ਨੂੰ ਮੁੰਦਰੀ ਦਿਖਾਈ, ਜਿਸ ਦੀ ਕੀਮਤ […]
By : Editor Editor
ਲੁਧਿਆਣਾ, 1 ਫ਼ਰਵਰੀ, ਨਿਰਮਲ : ਲੁਧਿਆਣਾ ਦੇ ਜਮਾਲਪੁਰ ਨੇੜੇ ਲੇਬਰ ਕਲੋਨੀ ਵਿੱਚ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਇੱਕ ਸੁਨਿਆਰੇ ਦੀ ਦੁਕਾਨ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਬਦਮਾਸ਼ ਗਾਹਕ ਬਣ ਕੇ ਦੁਕਾਨ ’ਤੇ ਆਏ। ਬਦਮਾਸ਼ਾਂ ਨੇ ਦੁਕਾਨਦਾਰ ਨੂੰ ਸੋਨੇ ਦੀ ਮੁੰਦਰੀ ਦਿਖਾਉਣ ਲਈ ਕਿਹਾ। ਉਸ ਨੇ ਦੋਵਾਂ ਬਦਮਾਸ਼ਾਂ ਨੂੰ ਮੁੰਦਰੀ ਦਿਖਾਈ, ਜਿਸ ਦੀ ਕੀਮਤ ਕਰੀਬ 14 ਹਜ਼ਾਰ ਰੁਪਏ ਸੀ।
ਜਿਵੇਂ ਹੀ ਲੁਟੇਰਿਆਂ ਨੇ ਹੱਥਾਂ ਵਿੱਚ ਮੁੰਦਰੀ ਫੜੀ ਤਾਂ ਉਨ੍ਹਾਂ ਤੁਰੰਤ ਦੁਕਾਨਦਾਰ ਵੱਲ ਪਿਸਤੌਲ ਤਾਣ ਲਈ। ਹਿੰਮਤ ਦਿਖਾਉਂਦੇ ਹੋਏ ਦੁਕਾਨਦਾਰ ਨੇ ਵੀ ਬਦਮਾਸ਼ਾਂ ਦਾ ਮੁਕਾਬਲਾ ਕੀਤਾ। ਉਸੇ ਦੌਰਾਨ ਉਸ ਨੇ ਦੁਕਾਨ ’ਚ ਪਏ ਡੰਡੇ ਨਾਲ ਲੁਟੇਰਿਆਂ ’ਤੇ ਹਮਲਾ ਕਰ ਦਿੱਤਾ। ਹੰਗਾਮਾ ਕਰਨ ਤੋਂ ਬਾਅਦ ਬਦਮਾਸ਼ ਬਾਈਕ ’ਤੇ ਸਵਾਰ ਹੋ ਕੇ ਸੋਨੇ ਦੀ ਮੁੰਦਰੀ ਅਤੇ ਕੜਾ ਲੈ ਕੇ ਫ਼ਰਾਰ ਹੋ ਗਏ।
ਜਾਣਕਾਰੀ ਮੁਤਾਬਕ ਲੇਬਰ ਕਾਲੋਨੀ ’ਚ ਮੂਨਾ ਜਵੈਲਰ ਦੀ ਦੁਕਾਨ ਹੈ। ਦੁਕਾਨਦਾਰ ਮੂਨਾ ਨੇ ਦੱਸਿਆ ਕਿ ਉਹ ਦੁਕਾਨ ’ਤੇ ਬੈਠਾ ਸੀ। ਉਦੋਂ ਬਾਈਕ ’ਤੇ ਦੋ ਬਦਮਾਸ਼ ਆਏ, ਜਿਨ੍ਹਾਂ ਨੇ ਉਸ ਨੂੰ ਮੁੰਦਰੀ ਦਿਖਾਉਣ ਲਈ ਕਿਹਾ। ਅੰਗੂਠੀ ਦੇਖ ਕੇ ਤੁਰੰਤ ਉਨ੍ਹਾਂ ਨੇ ਆਪਣੀ ਪਿਸਤੌਲ ਉਸ ਵੱਲ ਤਾਣ ਦਿੱਤੀ। ਬਦਮਾਸ਼ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ। ਉਸ ਨੇ ਬਦਮਾਸ਼ਾਂ ਦਾ ਮੁਕਾਬਲਾ ਕੀਤਾ ਅਤੇ ਡੰਡੇ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਭਜਾ ਦਿੱਤਾ।
ਬਦਮਾਸ਼ਾਂ ਨੇ ਭੱਜਦੇ ਹੋਏ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ਅਚਾਨਕ ਗੋਲੀ ਪਿਸਤੌਲ ’ਚੋਂ ਨਿਕਲ ਕੇ ਜ਼ਮੀਨ ’ਤੇ ਡਿੱਗ ਗਈ। ਫਰਾਰ ਹੋਏ ਮੁਲਜ਼ਮਾਂ ਦੀ ਬਾਈਕ ਦੀ ਨੰਬਰ ਪਲੇਟ ਵੀ ਪੁਲਸ ਦੇ ਹੱਥ ਲੱਗੀ ਹੈ। ਮੋਤੀ ਨਗਰ ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕੀਤਾ ਹੈ।
ਬਜਟ ਵਾਲੇ ਦਿਨ ਹੀ ਸਰਕਾਰ ਨੇ ਦਿੱਤਾ ਝਟਕਾ, ਵਧੀਆਂ LPG ਸਿਲੰਡਰ ਦੀਆਂ ਕੀਮਤਾਂ
ਨਵੀਂ ਦਿੱਲੀ : ਆਮ ਆਦਮੀ ਨੂੰ ਬਜਟ ਵਾਲੇ ਦਿਨ ਝਟਕਾ ਲੱਗਾ ਹੈ । ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦਰਅਸਲ, ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਧਾ ਦਿੱਤੀ ਹੈ। ਨਵੀਆਂ ਦਰਾਂ 1 ਫਰਵਰੀ ਯਾਨੀ ਅੱਜ ਤੋਂ ਲਾਗੂ ਹੋ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 14 ਰੁਪਏ ਦਾ ਵਾਧਾ ਕੀਤਾ ਗਿਆ ਹੈ। ਆਈਓਸੀ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ 19 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ 1 ਫਰਵਰੀ ਨੂੰ 1769.50 ਰੁਪਏ ਹੋ ਗਈ ਹੈ। ਜਦੋਂ ਕਿ ਪਿਛਲੇ ਮਹੀਨੇ 1 ਜਨਵਰੀ ਨੂੰ ਇਸ ਦਾ ਰੇਟ 1755.50 ਰੁਪਏ ਸੀ।
ਇਸ ਦੇ ਨਾਲ ਹੀ ਕੋਲਕਾਤਾ ‘ਚ ਪ੍ਰਤੀ ਸਿਲੰਡਰ ਦੀ ਕੀਮਤ ‘ਚ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਕੋਲਕਾਤਾ ‘ਚ 19 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ 1869 ਰੁਪਏ ਤੋਂ ਵਧ ਕੇ 1887 ਰੁਪਏ ਹੋ ਗਈ ਹੈ। ਮੁੰਬਈ ਦੀ ਗੱਲ ਕਰੀਏ ਤਾਂ ਇੱਥੇ 15 ਰੁਪਏ ਦਾ ਵਾਧਾ ਹੋਇਆ ਹੈ। ਪਿਛਲੇ ਮਹੀਨੇ ਸਿਲੰਡਰ ਦਾ ਰੇਟ 1708.50 ਰੁਪਏ ਸੀ, ਜੋ ਹੁਣ ਵਧ ਕੇ 1723.50 ਰੁਪਏ ਹੋ ਗਿਆ ਹੈ। ਚੇਨਈ ‘ਚ 12.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਕਮਰਸ਼ੀਅਲ ਸਿਲੰਡਰ ਦੀ ਕੀਮਤ 1924.50 ਰੁਪਏ ਤੋਂ ਵਧ ਕੇ 1937 ਰੁਪਏ ਹੋ ਗਈ ਹੈ।