ਅਮਰੀਕਾ ਦੇ ਵਾੲ੍ਹੀਟ ਹਾਊਸ ਵਿਚ ਗੋਲਗੱਪਿਆਂ ਦੀ ਹੋਈ ਐਂਟਰੀ
ਵਾਸ਼ਿੰਗਟਨ, 14 ਮਈ, ਨਿਰਮਲ : ਭਾਰਤ ’ਚ ਸਟ੍ਰੀਟ ਫੂਡ ਦੀ ਗੱਲ ਕਰੀਏ ਤਾਂ ਗੋਲਗੱਪਾ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਇਸ ਨੂੰ ਪਾਣੀਪੁਰੀ ਅਤੇ ਪੁਚਕੇ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਸ ਸਮੇਂ ਇਸ ਨੂੰ ਭਾਰਤ ਹੀ ਨਹੀਂ ਵਿਦੇਸ਼ਾਂ ’ਚ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ। ਗੋਲਗੱਪੇ ਅਮਰੀਕਾ ਦੇ ਵ੍ਹਾਈਟ ਹਾਊਸ ਵਿੱਚ ਵੀ ਦਾਖ਼ਲ […]
By : Editor Editor
ਵਾਸ਼ਿੰਗਟਨ, 14 ਮਈ, ਨਿਰਮਲ : ਭਾਰਤ ’ਚ ਸਟ੍ਰੀਟ ਫੂਡ ਦੀ ਗੱਲ ਕਰੀਏ ਤਾਂ ਗੋਲਗੱਪਾ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਇਸ ਨੂੰ ਪਾਣੀਪੁਰੀ ਅਤੇ ਪੁਚਕੇ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਸ ਸਮੇਂ ਇਸ ਨੂੰ ਭਾਰਤ ਹੀ ਨਹੀਂ ਵਿਦੇਸ਼ਾਂ ’ਚ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ। ਗੋਲਗੱਪੇ ਅਮਰੀਕਾ ਦੇ ਵ੍ਹਾਈਟ ਹਾਊਸ ਵਿੱਚ ਵੀ ਦਾਖ਼ਲ ਹੋ ਚੁੱਕੇ ਹਨ। ਇੱਥੇ ਮਹਿਮਾਨਾਂ ਨੂੰ ਗੋਲਗੱਪੇ ਵਰਤਾਏ ਜਾ ਰਹੇ ਹਨ।
ਪਿਛਲੇ ਸਾਲ ਇਸ ਨੂੰ ਘੱਟੋ-ਘੱਟ ਦੋ ਵਾਰ ਪਰੋਸਿਆ ਗਿਆ ਹੈ। ਹਾਲ ਹੀ ਵਿੱਚ ਸੋਮਵਾਰ ਨੂੰ, ਰਾਸ਼ਟਰਪਤੀ ਜੋਅ ਬਾਈਡਨ ਨੇ ਰੋਜ਼ ਗਾਰਡਨ ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਗੋਲਗੱਪੇ ਵੀ ਪਰੋਸੇ ਗਏ। ਪ੍ਰੋਗਰਾਮ ਵਿੱਚ ਏਸ਼ੀਅਨ-ਅਮਰੀਕਨ ਅਤੇ ਬਹੁਤ ਸਾਰੇ ਭਾਰਤੀ-ਅਮਰੀਕੀ ਸ਼ਾਮਲ ਸਨ। ਹੁਣ ਤੱਕ ਵਾਈਟ ਹਾਊਸ ’ਚ ਸਿਰਫ ਸਮੋਸੇ ਹੀ ਪਰੋਸੇ ਜਾਂਦੇ ਸਨ ਪਰ ਹੁਣ ਇੱਥੇ ਗੋਲਗੱਪਿਆਂ ਦੀ ਵੀ ਐਂਟਰੀ ਹੋ ਚੁੱਕੀ ਹੈ।
ਕਮਿਊਨਿਟੀ ਲੀਡਰ ਅਜੈ ਜੈਨ ਭੁਟੋਰੀਆ ਨੇ ਕਿਹਾ, ਪਿਛਲੇ ਸਾਲ ਜਦੋਂ ਮੈਂ ਇੱਥੇ ਆਇਆ ਸੀ ਤਾਂ ਇੱਥੇ ਪਾਣੀਪੁਰੀ ਪਰੋਸੀ ਗਈ ਸੀ। ਇਸ ਸਾਲ ਵੀ ਮੈਂ ਇੱਥੇ ਪਾਣੀਪੁਰੀ ਦੀ ਤਲਾਸ਼ ਕਰ ਰਿਹਾ ਸੀ, ਜਦੋਂ ਅਚਾਨਕ ਇੱਕ ਸਰਵਰ ਪਾਣੀਪੁਰੀ ਲੈ ਆਇਆ। ਇਹ ਦਾ ਸੁਆਦ ਬਹੁਤ ਚਟਪਟਾ ਅਤੇ ਮਸਾਲੇਦਾਰ ਸੀ।
ਭੂਤੋਰੀਆ ਨੇ ਵ੍ਹਾਈਟ ਹਾਊਸ ਦੀ ਕਾਰਜਕਾਰੀ ਸ਼ੈੱਫ ਕ੍ਰਿਸਟਾ ਕਾਮਰਫੋਰਡ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੋਲਗੱਪੇ ਬਾਰੇ ਪੁੱਛਿਆ। ਉਸ ਨੇ ਦੱਸਿਆ, ਮੈਂ ਉਸ ਨੂੰ ਪੁੱਛਿਆ, ਕੀ ਤੁਸੀਂ ਆਪਣੇ ਘਰ ਗੋਲਗੱਪੇ ਬਣਾਉਂਦੇ ਹੋ? ਉਸ ਨੇ ਕਿਹਾ, ਹਾਂ, ਅਸੀਂ ਵਾਈਟ ਹਾਊਸ ਵਿੱਚ ਸਭ ਕੁਝ ਬਣਾਉਂਦੇ ਹਾਂ।
ਗੋਲਗੱਪੇ ਨੂੰ ਪਿਛਲੇ ਕੁਝ ਸਾਲਾਂ ਤੋਂ ਅਮਰੀਕਾ ’ਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਭੂਤੋਰੀਆ ਨੇ ਅੱਗੇ ਕਿਹਾ, ਅਮਰੀਕੀ ਨੇਤਾ ਕਈ ਵਾਰ ਭਾਰਤ ਦਾ ਦੌਰਾ ਕਰ ਚੁੱਕੇ ਹਨ। ਮੈਨੂੰ ਯਕੀਨ ਹੈ ਕਿ ਭਾਰਤੀ ਨੇਤਾ ਨਿਸ਼ਚਿਤ ਤੌਰ ’ਤੇ ਆਪਣੇ ਹਮਰੁਤਬਾਾਂ ਨੂੰ ਸਾਰੇ ਸਟ੍ਰੀਟ ਫੂਡਜ਼ ਵਿੱਚੋਂ ਗੋਲਗੱਪਾ ਦਾ ਸਵਾਦ ਲੈਣ ਲਈ ਕਹਿਣਗੇ। ਗੋਲਗੱਪਾ ਨੂੰ ਚੱਖਣ ਤੋਂ ਬਾਅਦ ਹੀ ਉਹ ਇਸ ਨੂੰ ਵ੍ਹਾਈਟ ਹਾਊਸ ਲੈ ਕੇ ਆਏ ਸਨ। ਉਨ੍ਹਾਂ ਦੱਸਿਆ ਕਿ ਹੁਣ ਇੱਥੇ ਵੀ ਕਈ ਥਾਵਾਂ ’ਤੇ ਇਹ ਦੇਖਿਆ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ
ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ਵਿਚ ਕੰਮ ਕਰਦੇ 10 ਪੁਲਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ।
ਪੁਲਿਸ ਮੁਲਾਜ਼ਮਾਂ ’ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕਰਨ ਦਾ ਦਾਅਵਾ ਕਰਕੇ ਉਸਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸਾਇਆ ਸੀ।
ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਆਦਿ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।
ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ ’ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਸ ਨੇ ਉਸ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰ ਲਿਆ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ, ਜਿਸ ਵਿੱਚ ਮਨਵੀਰ ਪੁਲਿਸ ਮੁਲਾਜ਼ਮਾਂ ਨਾਲ ਕਾਰ ਵਿੱਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਿਹਾ ਹੈ। ਏਡੀਸੀਪੀ-2 ਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।