ਪਤੰਜਲੀ ਆਯੁਰਵੇਦ ਨੂੰ ਸਰਕਾਰ ਵਲੋ ਝਟਕਾ
ਉਤਰਾਖੰਡ, 30 ਅਪੈ੍ਰਲ, ਨਿਰਮਲ : ਪਤੰਜਲੀ ਆਯੁਰਵੇਦ ਨੂੰ ਉਤਰਾਖੰਡ ਸਰਕਾਰ ਨੇ ਝਟਕਾ ਦਿੱਤਾ ਹੈ। ਉੱਤਰਾਖੰਡ ਸਰਕਾਰ ਨੇ ਬਾਬਾ ਰਾਮਦੇਵ ਦੀ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੇ ਕਰੀਬ 14 ਉਤਪਾਦਾਂ ਦੇ ਨਿਰਮਾਣ ਲਾਇਸੈਂਸ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਉੱਤਰਾਖੰਡ ਸਰਕਾਰ ਨੇ ਸੋਮਵਾਰ ਸ਼ਾਮ ਨੂੰ ਸੁਪਰੀਮ ਕੋਰਟ ’ਚ ਦਾਇਰ ਹਲਫਨਾਮੇ ਵਿਚ ਦਿੱਤੀ। ਉੱਤਰਾਖੰਡ ਸਰਕਾਰ ਦੀ […]
By : Editor Editor
ਉਤਰਾਖੰਡ, 30 ਅਪੈ੍ਰਲ, ਨਿਰਮਲ : ਪਤੰਜਲੀ ਆਯੁਰਵੇਦ ਨੂੰ ਉਤਰਾਖੰਡ ਸਰਕਾਰ ਨੇ ਝਟਕਾ ਦਿੱਤਾ ਹੈ। ਉੱਤਰਾਖੰਡ ਸਰਕਾਰ ਨੇ ਬਾਬਾ ਰਾਮਦੇਵ ਦੀ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੇ ਕਰੀਬ 14 ਉਤਪਾਦਾਂ ਦੇ ਨਿਰਮਾਣ ਲਾਇਸੈਂਸ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਉੱਤਰਾਖੰਡ ਸਰਕਾਰ ਨੇ ਸੋਮਵਾਰ ਸ਼ਾਮ ਨੂੰ ਸੁਪਰੀਮ ਕੋਰਟ ’ਚ ਦਾਇਰ ਹਲਫਨਾਮੇ ਵਿਚ ਦਿੱਤੀ।
ਉੱਤਰਾਖੰਡ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਨੇ ਵੀ ਸੋਮਵਾਰ ਨੂੰ ਉਤਪਾਦਾਂ ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ। ਇਸ ਵਿਚ ਕਿਹਾ ਗਿਆ ਹੈ। ਪਤੰਜਲੀ ਆਯੁਰਵੇਦ ਦੇ ਉਤਪਾਦਾਂ ਬਾਰੇ ਵਾਰ-ਵਾਰ ਗੁੰਮਰਾਹਕੁੰਨ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਕਾਰਨ ਕੰਪਨੀ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।
ਦਿਵਿਆ ਫਾਰਮੇਸੀ ਦੇ ਜਿਨ੍ਹਾਂ ਉਤਪਾਦਾਂ ਤੇ ਪਾਬੰਦੀ ਲਗਾਈ ਗਈ ਹੈ, ਉਨ੍ਹਾਂ ਵਿਚ ਸ਼ਵਾਸਰੀ ਗੋਲਡ, ਸ਼੍ਵਾਸਰੀ ਵਤੀ, ਦਿਵਿਆ ਬ੍ਰੋਂਕੋਮ, ਸ਼ਵਾਸਰੀ ਪ੍ਰਵਾਹੀ, ਸ਼ਵਾਸਰੀ ਅਵਲੇਹ, ਮੁਕਤਾ ਵਟੀ ਐਕਸਟਰਾ ਪਾਵਰ, ਲਿਪੀਡਮ, ਬੀਪੀ ਗ੍ਰਿਟ, ਮਧੂਗ੍ਰਿਤ, ਮਧੁਨਾਸ਼ਿਨੀ ਵਟੀ ਐਕਸਟਰਾ ਪਾਵਰ, ਲਿਵਾਮ੍ਰਿਤ ਐਡਵਾਂਸ, ਲਿਵੋਗ੍ਰਿਟ ਗੋਲਡ ਅਤੇ ਪਤੰਜਲੀ ਦ੍ਰਿਸ਼ਟੀ ਆਈ ਡ੍ਰੌਪ ਸ਼ਾਮਲ ਹਨ।
ਸਟੇਟ ਲਾਇਸੈਂਸਿੰਗ ਅਥਾਰਟੀ ਨੇ ਰਾਮਦੇਵ ਦੀ ਫਰਮ ਨੂੰ ਖੰਘ, ਬਲੱਡ ਪ੍ਰੈਸ਼ਰ, ਸ਼ੂਗਰ, ਲੀਵਰ, ਗੋਇਟਰ ਅਤੇ ਅੱਖਾਂ ਦੀਆਂ ਬੂੰਦਾਂ ਲਈ ਵਰਤੀਆਂ ਜਾਣ ਵਾਲੀਆਂ 14 ਦਵਾਈਆਂ ਦਾ ਉਤਪਾਦਨ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਹੁਕਮ ਸਾਰੇ ਜ਼ਿਲ੍ਹੇ ਦੇ ਡਰੱਗ ਇੰਸਪੈਕਟਰਾਂ ਨੂੰ ਵੀ ਭੇਜ ਦਿੱਤੇ ਗਏ ਹਨ।
ਜ਼ਿਲ੍ਹਾ ਡਰੱਗ ਇੰਸਪੈਕਟਰ ਨੇ ਰਾਮਦੇਵ, ਬਾਲਕ੍ਰਿਸ਼ਨ, ਦਿਵਿਆ ਫਾਰਮੇਸੀ ਅਤੇ ਪਤੰਜਲੀ ਆਯੁਰਵੇਦ ਖ਼ਿਲਾਫ਼ 16 ਅਪ੍ਰੈਲ ਨੂੰ ਅਦਾਲਤ ਵਿੱਚ ਅਪਰਾਧਿਕ ਸ਼ਿਕਾਇਤ ਦਾਇਰ ਕੀਤੀ ਹੈ। ਇਹ ਜਾਣਕਾਰੀ ਕੇਂਦਰੀ ਆਯੁਸ਼ ਮੰਤਰਾਲੇ ਨੂੰ ਵੀ ਦਿੱਤੀ ਗਈ ਹੈ। ਦਰਅਸਲ, ਅਦਾਲਤ ਨੇ ਆਯੂਸ਼ ਮੰਤਰਾਲੇ ਅਤੇ ਰਾਜ ਲਾਇਸੈਂਸਿੰਗ ਅਥਾਰਟੀ ਤੋਂ ਜਵਾਬ ਮੰਗਿਆ ਸੀ।
ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਰਾਮਦੇਵ ਦੀ ਆਪਣੇ ਕੁਝ ਉਤਪਾਦਾਂ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਰੋਕਣ ਲਈ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਵਾਰ-ਵਾਰ ਆਲੋਚਨਾ ਕੀਤੀ ਹੈ।
ਇਹ ਵੀ ਪੜ੍ਹੋ
ਜਲੰਧਰ ’ਚ ਪੁਲਸ ਨੇ ਹੁਣ ਤੱਕ ਦੀ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।
ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।
ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਚੈਕਿੰਗ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਅੱਠ ਕਿੱਲੋ ਹੈਰੋਇਨ ਬਰਾਮਦ ਕੀਤੀ।
ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ ਸੀ। ਜੋ ਜਲੰਧਰ ਦੇ ਸੁਭਾਸ਼ ਨਗਰ ’ਚ ਕਿਰਾਏ ’ਤੇ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਤੇ ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਨਕੋਦਰ ਨੇੜਿਓਂ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਨਕਦ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ।
ਸਤਨਾਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੌਰਾਨ ਉਹ ਜੇਲ੍ਹ ਵੀ ਰਿਹਾ ਹੈ। ਜੇਲ੍ਹ ਵਿਚ ਰਹਿੰਦਿਆਂ ਹੀ ਉਸ ਦੀ ਨਸ਼ਾ ਤਸਕਰਾਂ ਨਾਲ ਜਾਣ-ਪਛਾਣ ਹੋ ਗਈ। ਜਿਸ ਤੋਂ ਬਾਅਦ ਉਹ ਵੱਡੇ ਨੈੱਟਵਰਕ ਨਾਲ ਜੁੜ ਗਿਆ। ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।
ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।