ਪੰਜਾਬ ਵਿਚ 2 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
ਚੰਡੀਗੜ੍ਹ, 11 ਮਾਰਚ, ਨਿਰਮਲ : ਪੰਜਾਬ ਵਿਚ 2 ਦਿਨ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪੰਜਾਬ ਦੀ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੇ ਲੋਕਾਂ ਨੂੰ ਅਗਲੇ 2 ਦਿਨ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਪਨਬਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਲੁਧਿਆਣਾ […]
By : Editor Editor
ਚੰਡੀਗੜ੍ਹ, 11 ਮਾਰਚ, ਨਿਰਮਲ : ਪੰਜਾਬ ਵਿਚ 2 ਦਿਨ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪੰਜਾਬ ਦੀ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੇ ਲੋਕਾਂ ਨੂੰ ਅਗਲੇ 2 ਦਿਨ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਪਨਬਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿਚ ਕੱਚੇ ਮੁਲਾਜ਼ਮਾਂ ਦੀ ਗੇਟ ਰੈਲੀ ਹੋਈ ਅਤੇ ਬੈਠਕ ਵਿਚ ਇਹ ਫੈਸਲਾ ਲਿਆ ਗਿਆ।
ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਕਈ ਦਿਨਾਂ ਤੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਪੱਕਾ ਕਰਨ ਦੇ ਲਈ ਕੋਈ ਕਦਮ ਨਹੀਂ ਚੁੱਕ ਰਹੀ। ਹਰ ਵਾਰ ਹੜਤਾਲ ਤੋਂ ਬਾਅਦ ਉਨ੍ਹਾਂ ਭਰੋਸਾ ਦੇ ਕੇ ਭੇਜ ਦਿੱਤਾ ਜਾਂਦਾ। ਲੇਕਿਨ ਹੁਣ ਉਹ ਸਰਕਾਰ ਖ਼ਿਲਾਫ਼ ਡਟੇ ਰਹਿਣਗੇ।
ਪੀਆਰਟੀਸੀ ਅਤੇ ਪਨਬਸ ਮੁਲਜ਼ਮਾਂ ਨੂੰ ਲੈ ਕੇ ਸਰਕਾਰ ਅਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਇਹੀ ਕਾਰਨ ਹੈ ਕਿ ਕਰਮਚਾਰੀਆਂ ਨੂੰ ਇਹ ਰੁਖ ਅਪਣਾਉਣਾ ਪੈ ਰਿਹਾ ਹੈ। ਕਰਮਚਾਰੀਆਂ ਦੇ ਹੜਤਾਲ ’ਤੇ ਜਾਣ ਤੋਂ ਬਾਅਦ ਬੱਸਾਂ ਵਿਚ ਸਫਰ ਕਰਨ ਵਾਲਿਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਪੰਜਾਬ ਵਿਚ ਬੱਸਾਂ ਨਹੀਂ ਚੱਲਣਗੀਆਂ।
ਇਹ ਖਬਰ ਵੀ ਪੜ੍ਹੋ
ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਵਿੱਚ ਇੱਕ ਭਾਰਤੀ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ।
ਸ਼ੁੱਕਰਵਾਰ ਨੂੰ ਵਿਕਟੋਰੀਆ ਰਾਜ ਦੇ ਬਕਲੇ ਇਲਾਕੇ ਤੋਂ ਚੈਤਨਿਆ ਸ਼ਵੇਤਾ ਮਧਾਗਨੀ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ’ਚ ਪੁਲਿਸ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ, ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਉਸ ਦੇ ਪਤੀ ਦਾ ਨਾਂ ਅਸ਼ੋਕ ਰਾਜ ਵੈਰੀਕੁੱਪਲਾ ਹੈ। ਉਹ ਕੁਝ ਘੰਟੇ ਪਹਿਲਾਂ ਆਪਣੇ ਪੰਜ ਸਾਲ ਦੇ ਬੇਟੇ ਨਾਲ ਭਾਰਤੀ ਸ਼ਹਿਰ ਹੈਦਰਾਬਾਦ ਲਈ ਰਵਾਨਾ ਹੋਇਆ ਸੀ।
ਰਿਪੋਰਟ ’ਚ ਕਿਸੇ ਦਾ ਨਾਂ ਨਹੀਂ ਲਿਆ ਗਿਆ ਪਰ ਪੁਲਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੋ ਸਕਦਾ ਹੈ ਕਿ ਕਾਤਲ ਆਸਟ੍ਰੇਲੀਆ ਤੋਂ ਬਾਹਰ ਜਾ ਚੁੱਕਾ ਹੈ।
ਰਿਪੋਰਟ ਮੁਤਾਬਕ ਸ਼ਵੇਤਾ ਦੀ ਹੱਤਿਆ 5 ਤੋਂ 7 ਮਾਰਚ ਦਰਮਿਆਨ ਹੋਣ ਦਾ ਸ਼ੱਕ ਹੈ। ਇਸ ਦੌਰਾਨ ਉਸ ਦਾ ਪਤੀ ਭਾਰਤ ਚਲਾ ਗਿਆ। ਕਰੀਬੀ ਰਿਸ਼ਤੇਦਾਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਹੈ ਕਿ ਲਗਭਗ ਉਸ ਸਮੇਂ ਜਦੋਂ ਅਸ਼ੋਕ ਭਾਰਤ ਲਈ ਰਵਾਨਾ ਹੋਇਆ ਤਾਂ ਸਵੇਤਾ ਵੀ ਲਾਪਤਾ ਹੋ ਗਈ।
ਸਕਾਈ ਨਿਊਜ਼ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਸ਼ੋਕ ਨੇ ਆਸਟ੍ਰੇਲੀਆ ’ਚ ਮੌਜੂਦ ਗੁਆਂਢੀਆਂ ਅਤੇ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸਵੇਤਾ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਅਸ਼ੋਕ ਨੇ ਪੁਲਸ ਨਾਲ ਫੋਨ ’ਤੇ ਗੱਲ ਕੀਤੀ ਹੈ ਅਤੇ ਜਾਂਚ ’ਚ ਮਦਦ ਦਾ ਭਰੋਸਾ ਦਿੱਤਾ ਹੈ।
‘ਦਿ ਏਜ’ ਅਖਬਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਬੁਲਾਰੇ ਨੇ ਕਿਹਾ ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਹਾਲਾਂਕਿ, ਜਾਂਚ ਜਾਰੀ ਹੈ। ਇਸ ਲਈ ਫਿਲਹਾਲ ਕੋਈ ਠੋਸ ਕਹਿਣਾ ਜਲਦਬਾਜ਼ੀ ਹੋਵੇਗੀ। ਅਸੀਂ ਯਕੀਨੀ ਤੌਰ ’ਤੇ ਇਹ ਮੰਨ ਰਹੇ ਹਾਂ ਕਿ ਕਾਤਲ ਆਸਟ੍ਰੇਲੀਆ ਛੱਡ ਗਿਆ ਹੈ।
ਜਦੋਂ ਪੁਲਿਸ ਨੂੰ ਸਵੇਤਾ ਦੀ ਲਾਸ਼ ਮਿਲੀ ਤਾਂ ਉਨ੍ਹਾਂ ਨੇ ਜੰਗਲ ਦੇ ਇਸ ਖੇਤਰ ਨੂੰ ਸੀਲ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਕੁਝ ਸੁਰਾਗ ਮਿਲੇ ਅਤੇ ਜਾਂਚ ਦਾ ਦਾਇਰਾ ਸਵੇਤਾ ਦੇ ਘਰ ਤੋਂ ਲੈ ਕੇ ਉਸ ਜਗ੍ਹਾ ਤੱਕ ਵਧਾ ਦਿੱਤਾ ਗਿਆ ਜਿੱਥੇ ਉਸ ਦੀ ਲਾਸ਼ ਮਿਲੀ ਸੀ। ਇਹ ਦੂਰੀ ਕਰੀਬ 82 ਕਿਲੋਮੀਟਰ ਹੈ। ਪੁਲਿਸ ਮੁਤਾਬਕ ਕਈ ਸਬੂਤ ਮਿਲੇ ਹਨ, ਪਰ ਇਨ੍ਹਾਂ ਦੀ ਜਾਂਚ ਕਰਨੀ ਜ਼ਰੂਰੀ ਹੈ। ਹਰ ਕੋਣ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।