Begin typing your search above and press return to search.

ਪਰਾਲੀ ਮਾਮਲੇ ਬਾਰੇ ਸੀਐਮ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਕਹੀ ਵੱਡੀ ਗੱਲ

ਬਠਿੰਡਾ, 4 ਨਵੰਬਰ, ਨਿਰਮਲ : ਬਠਿੰਡਾ ਵਿਚ ਪਰਾਲੀ ਸਾੜਨ ਤੋਂ ਰੋਕਣ ਆਏ ਸਰਕਾਰੀ ਅਫ਼ਸਰ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਬੰਧਕ ਬਣਾਏ ਸਰਕਾਰੀ ਅਧਿਕਾਰੀ ਕੋਲੋਂ ਪਹਿਲਾਂ ਪਰਾਲੀ ਨੂੰ ਅੱਗ ਲਵਾਈ ਅਤੇ ਫੇਰ ਉਸ ਨੂੰ ਮੌਕੇ ਤੋਂ ਜਾਣ ਦਿੱਤਾ। ਕਿਸਾਨਾਂ ਨੇ ਪੂਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਸੀਐਮ ਭਗਵੰਤ […]

ਪਰਾਲੀ ਮਾਮਲੇ ਬਾਰੇ ਸੀਐਮ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਕਹੀ ਵੱਡੀ ਗੱਲ
X

Editor EditorBy : Editor Editor

  |  4 Nov 2023 9:12 AM IST

  • whatsapp
  • Telegram


ਬਠਿੰਡਾ, 4 ਨਵੰਬਰ, ਨਿਰਮਲ : ਬਠਿੰਡਾ ਵਿਚ ਪਰਾਲੀ ਸਾੜਨ ਤੋਂ ਰੋਕਣ ਆਏ ਸਰਕਾਰੀ ਅਫ਼ਸਰ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਬੰਧਕ ਬਣਾਏ ਸਰਕਾਰੀ ਅਧਿਕਾਰੀ ਕੋਲੋਂ ਪਹਿਲਾਂ ਪਰਾਲੀ ਨੂੰ ਅੱਗ ਲਵਾਈ ਅਤੇ ਫੇਰ ਉਸ ਨੂੰ ਮੌਕੇ ਤੋਂ ਜਾਣ ਦਿੱਤਾ। ਕਿਸਾਨਾਂ ਨੇ ਪੂਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਦੁੱਖ ਜ਼ਾਹਰ ਕੀਤਾ ਹੈ।

ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਕਿ ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ’ਤੇ ਤੁਰ ਪਏ ??… ਸਰਕਾਰੀ ਕਰਮਚਾਰੀ ਪਰਾਲੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਉਸੇ ਤੋਂ ਅੱਗ ਲਗਵਾਈ… ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ… ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਅਪਣੇ ਹੱਥਾਂ ਵਿਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ.. ਪਰਚਾ ਦਰਜ ਹੋਣ ਲੱਗਾ ਹੈ…

ਇਹ ਘਟਨਾ ਬਠਿੰਡਾ ਦੇ ਪਿੰਡ ਨੇਹੀਆਂਵਾਲਾ ਦੀ ਹੈ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਦਫ਼ਤਰ ਦੀ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ। ਸਰਕਾਰੀ ਅਧਿਕਾਰੀ ਨੂੰ ਦੇਖ ਕੇ ਕਿਸਾਨ ਇਕੱਠੇ ਹੋ ਗਏ ਅਤੇ ਟੀਮ ਨੂੰ ਘੇਰ ਲਿਆ। ਇਸ ਤੋਂ ਬਾਅਦ ਕਿਸਾਨਾਂ ਨੇ ਅਧਿਕਾਰੀ ਅਤੇ ਟੀਮ ਨੂੰ ਮੌਕੇ ਤੋਂ ਨਹੀਂ ਜਾਣ ਦਿੱਤਾ।

ਅਸਲ ਵਿੱਚ ਕਿਸਾਨਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੀ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣਾ ਸ਼ੁਰੂ ਕਰ ਦਿੱਤਾ। ਖੁਦ ਨੂੰ ਘਿਰਿਆ ਦੇਖ ਕੇ ਟੀਮ ਨੇ ਜਾਣਾ ਚਾਹਿਆ ਪਰ ਜਾਣ ਤੋਂ ਰੋਕ ਲਿਆ ਗਿਆ। ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਕਿਹਾ।

ਆਪਣੇ ਆਪ ਨੂੰ ਘਿਰਿਆ ਦੇਖ ਕੇ ਅਧਿਕਾਰੀ ਨੇ ਕਿਸਾਨਾਂ ਤੋਂ ਮਾਚਿਸ ਲਈ ਅਤੇ ਖੁਦ ਹੀ ਪਰਾਲੀ ਨੂੰ ਅੱਗ ਲਗਾਈ। ਕਿਸਾਨਾਂ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ।

Next Story
ਤਾਜ਼ਾ ਖਬਰਾਂ
Share it