Begin typing your search above and press return to search.

ਪੰਜਾਬ ਦੇ 72 ਪ੍ਰਿੰਸੀਪਲ ਸਿੰਗਾਪੁਰ ਲਈ ਰਵਾਨਾ

ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਚੰਡੀਗੜ੍ਹ, 23 ਸਤੰਬਰ, ਹ.ਬ. : ਪੰਜਾਬ ਸਰਕਾਰ ਨੇ ਵਾਅਦੇ ਮੁਤਾਬਕ ਅੱਜ 5ਵੇਂ-6ਵੇਂ ਬੈਚ ਨੂੰ ਸਿੰਗਾਪੁਰ ਲਈ ਰਵਾਨਾ ਕਰ ਦਿੱਤਾ ਹੈ। ਇਸ ਬੈਚ ਵਿੱਚ ਕੁੱਲ 72 ਪ੍ਰਿੰਸੀਪਲ ਭੇਜੇ ਗਏ ਹਨ, ਜੋ ਸਿੰਗਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਲੀਡਰਸ਼ਿਪ, ਗਲੋਬਲ ਐਜੂਕੇਸ਼ਨ ਅਤੇ […]

ਪੰਜਾਬ ਦੇ 72 ਪ੍ਰਿੰਸੀਪਲ ਸਿੰਗਾਪੁਰ ਲਈ ਰਵਾਨਾ
X

Hamdard Tv AdminBy : Hamdard Tv Admin

  |  23 Sept 2023 7:21 AM IST

  • whatsapp
  • Telegram


ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ


ਚੰਡੀਗੜ੍ਹ, 23 ਸਤੰਬਰ, ਹ.ਬ. : ਪੰਜਾਬ ਸਰਕਾਰ ਨੇ ਵਾਅਦੇ ਮੁਤਾਬਕ ਅੱਜ 5ਵੇਂ-6ਵੇਂ ਬੈਚ ਨੂੰ ਸਿੰਗਾਪੁਰ ਲਈ ਰਵਾਨਾ ਕਰ ਦਿੱਤਾ ਹੈ। ਇਸ ਬੈਚ ਵਿੱਚ ਕੁੱਲ 72 ਪ੍ਰਿੰਸੀਪਲ ਭੇਜੇ ਗਏ ਹਨ, ਜੋ ਸਿੰਗਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਲੀਡਰਸ਼ਿਪ, ਗਲੋਬਲ ਐਜੂਕੇਸ਼ਨ ਅਤੇ ਕੋਆਰਡੀਨੇਸ਼ਨ ਦੀ ਸਿਖਲਾਈ ਪ੍ਰਾਪਤ ਕਰਨਗੇ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਫਿਨਲੈਂਡ ਸਰਕਾਰ ਨਾਲ ਵੀ ਗੱਲ ਕਰ ਰਿਹਾ ਹੈ।

ਚੰਡੀਗੜ੍ਹ ਤੋਂ 72 ਪ੍ਰਿੰਸੀਪਲਾਂ ਦੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਸਾਰੇ ਪ੍ਰਿੰਸੀਪਲਾਂ ਨੇ ਬੈਂਸ ਨਾਲ ਮੁਲਾਕਾਤ ਵੀ ਕੀਤੀ।

ਮੰਤਰੀ ਬੈਂਸ ਨੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ, ਫਿਨਲੈਂਡ ਨਾਲ ਗੱਲਬਾਤ ਕਰ ਰਿਹਾ ਹੈ। ਫਿਨਲੈਂਡ ਵਿੱਚ ਪ੍ਰਾਇਮਰੀ ਸਿੱਖਿਆ ਨੂੰ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ, ਐਮਓਯੂ ਸਾਈਨ ਹੋਣ ਤੋਂ ਬਾਅਦ ਪੰਜਾਬ ਦੇ ਪ੍ਰਿੰਸੀਪਲ ਵੀ ਉੱਥੇ ਜਾ ਕੇ ਸਿਖਲਾਈ ਪ੍ਰਾਪਤ ਕਰਨਗੇ।

ਦਾਖਲਿਆਂ ਦੇ ਅੰਕੜੇ ਪੇਸ਼ ਕਰਦੇ ਹੋਏ ਮੰਤਰੀ ਬੈਂਸ ਨੇ ਕਿਹਾ ਕਿ ਹੁਣ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਭਰੋਸਾ ਹੋਣਾ ਸ਼ੁਰੂ ਹੋ ਗਿਆ ਹੈ। ਪਹਿਲਾਂ ਸਰਕਾਰੀ ਸਕੂਲਾਂ ਬਾਰੇ ਨਕਾਰਾਤਮਕ ਕਹਾਣੀਆਂ ਸੁਣਨ ਨੂੰ ਮਿਲਦੀਆਂ ਸਨ, ਹੁਣ ਹਾਂ-ਪੱਖੀ ਗੱਲਾਂ ਆਉਣ ਲੱਗ ਪਈਆਂ ਹਨ। ਅਧਿਆਪਕ ਪ੍ਰਿੰਸੀਪਲਾਂ ਦੀ ਸਥਾਨਕ ਸਿਖਲਾਈ ਨੂੰ ਵੀ ਅੱਪਡੇਟ ਕਰ ਰਹੇ ਹਨ। ਜਿਸ ਤੋਂ ਬਾਅਦ ਇਸ ਸਾਲ ਰਿਕਾਰਡ ਦਾਖਲਾ ਵਧਿਆ।

ਪ੍ਰੀ-ਪ੍ਰਾਇਮਰੀ ਜਮਾਤ ਵਿੱਚ ਦਾਖਲਾ 17 ਫੀਸਦੀ ਵਧਿਆ ਹੈ। ਪਹਿਲੀ ਵਾਰ ਪ੍ਰੀ-ਪ੍ਰਾਇਮਰੀ ਵਿੱਚ ਦਾਖਲਾ 2 ਲੱਖ ਦਾ ਅੰਕੜਾ ਪਾਰ ਕਰ ਗਿਆ ਹੈ। ਤਰਨਤਾਰਨ ਜਿੱਥੇ ਸਿੱਖਿਆ ਨੂੰ ਬਹੁਤ ਪਛੜਿਆ ਮੰਨਿਆ ਜਾਂਦਾ ਸੀ, ਉੱਥੇ 25 ਫੀਸਦੀ ਵੱਧ ਦਾਖਲਾ ਹੋਇਆ ਹੈ।

ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 36 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਅੱਜ ਵੀ ਚੰਡੀਗੜ੍ਹ ਵਿੱਚ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਜਿਸ ਕਾਰਨ ਵਿਦੇਸ਼ ਜਾਣ ਦਾ ਰੁਝਾਨ ਬਦਲ ਗਿਆ ਹੈ। ਇਸ ਸਾਲ ਪੰਜਾਬ ਦੇ ਨੀਟ ਅਤੇ ਜੇਈ ਦੇ ਨਤੀਜੇ ਸ਼ਾਨਦਾਰ ਰਹੇ ਹਨ।

ਇੰਨਾ ਹੀ ਨਹੀਂ ਇਸ ਸਾਲ ਪੰਜਾਬ ਦੇ ਸਰਕਾਰੀ ਇੰਜਨੀਅਰਿੰਗ ਕਾਲਜਾਂ ਵਿੱਚ ਦਾਖ਼ਲਿਆਂ ਵਿੱਚ ਵੀ ਵਾਧਾ ਹੋਇਆ ਹੈ। ਜਿਹੜੇ ਕਾਲਜ ਬੰਦ ਹੋਣ ਕਿਨਾਰੇ ਸਨ, ਉਨ੍ਹਾਂ ਵਿੱਚ ਦਾਖਲਾ ਦੁੱਗਣਾ ਹੋ ਗਿਆ ਹੈ। ਜੋ ਕਿ ਇੱਕ ਚੰਗਾ ਸੰਕੇਤ ਹੈ।

Next Story
ਤਾਜ਼ਾ ਖਬਰਾਂ
Share it