ਰੂਸ ਵਿਚ ਫਸੇ ਨੌਜਵਾਨਾਂ ਦੀ ਮਦਦ ਕਰੇ ਸਰਕਾਰ : ਪਰਨੀਤ ਕੌਰ

ਰੂਸ ਵਿਚ ਫਸੇ ਨੌਜਵਾਨਾਂ ਦੀ ਮਦਦ ਕਰੇ ਸਰਕਾਰ : ਪਰਨੀਤ ਕੌਰ


ਪਟਿਆਲਾ, 2 ਅਪ੍ਰੈਲ, ਨਿਰਮਲ : ਪਟਿਆਲਾ ਤੋਂ ਰੂਸ ਗਏ ਨੌਜਵਾਨਾ ਨੂੰ ਜ਼ਬਰਦਸਤੀ ਉਥੇ ਯੂਕਰੇਨ ਦੀ ਲੜਾਈ ਵਿਚ ਭੇਜਣ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਵਿਚ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਭਾਜਪਾ ਨੇਤਾ ਪਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਗੁਹਾਰ ਲਗਾਈ ਕਿ ਨੌਜਵਾਨ ਸਮੇਤ ਉਥੇ ਫਸੇ ਨੌਜਵਾਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਪਰਨੀਤ ਕੌਰ ਨੇ ਇੱਕ ਵੀਡੀਓ ਵੀ ਅਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸ਼ੇਅਰ ਕੀਤਾ।
ਪਰਨੀਤ ਕੌਰ ਨੇ ਦੱਸਿਆ ਕਿ ਮੁੰਡੇ ਦੇ ਮਾਪੇ ਉਨ੍ਹਾਂ ਨੂੰ ਮਿਲੇ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਬੇਟਾ ਗੁਰਪ੍ਰੀਤ ਸਿੰਘ ਨਿਵਾਸੀ ਢਕਾਲਾ ਪਟਿਆਲਾ ਰੂਸ ਗਿਆ ਸੀ।

ਉਸ ਨੂੰ ਪਹਿਲਾਂ ਉਥੇ ਗ੍ਰਿਫਤਾਰ ਕਰ ਲਿਆ ਗਿਆ। ਹੁਣ ਉਸ ਨੂੰ ਜ਼ਬਰਦਸਤੀ ਯੂਕਰੇਨ ਵਿਚ ਹੋ ਰਹੀ ਲੜਾਈ ਵਿਚ ਭੇਜਿਆ ਜਾ ਰਿਹਾ। ਉਨ੍ਹਾਂ ਨੇ ਇਸ ਬਾਰੇ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ। ਉਨ੍ਹਾਂ ਕਿਹਾ ਕਿ ਉਥੇ ਫਸੇ ਸਾਰੇ ਬੱਚਿਆਂ ਨੂੰ ਵਾਪਸ ਦੇਸ਼ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਕਿ ਇਨ੍ਹਾਂ ਦੇ ਘਰ ਵਾਲਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਈ ਜਾ ਸਕੇ।
ਘਰ ਵਾਲਿਆਂ ਤੋਂ ਪਤਾ ਚਲਿਆ ਕਿ ਗੁਰਪ੍ਰੀਤ ਸਿੰਘ ਟੂਰਿਸਟ ਵੀਜ਼ਾ ’ਤੇ ਰੂਸ ਗਿਆ ਸੀ। ਉਹ ਅਪਣੇ 7 ਸਾਥੀਆਂ ਸਮੇਤ ਉਥੇ ਗਿਆ ਸੀ। ਜਿਨ੍ਹਾਂ ਫੜ ਕੇ ਰੂਸ ਦੀ ਫੌਜ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਜ਼ਬਰਦਸਤੀ ਬਾਰਡਰ ’ਤੇ ਲੜਾਈ ਵਿਚ ਭੇਜਿਆ ਗਿਆ ਸੀ। ਗੁਰਪ੍ਰੀਤ ਦੇ ਪਰਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੈ। ਉਹ ਡਰਾਈਵਰ ਨੌਕਰੀ ਦੀ ਭਾਲ ਵਿਚ ਗਿਆ ਸੀ ਤਾਕਿ ਅਪਣੇ ਪਰਵਾਰ ਦੀ ਮਦਦ ਕਰ ਸਕੇ।

ਇਹ ਖ਼ਬਰ ਵੀ ਪੜ੍ਹੋ

ਕੇਂਦਰ ਸਰਕਾਰ ਵਲੋਂ ਸਾਂਸਦ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਵਾਈ ਪਲੱਸ ਕੈਟਾਗਿਰੀ ਸੁਰੱਖਿਆ ਮਿਲ ਗਈ ਹੈ। ਦੱਸਦੇ ਚਲੀਏ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਸੀ।
ਭਾਜਪਾ ਵਿਚ ਸ਼ਾਮਲ ਹੋਏ ਐਮ ਪੀ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਪਲੱਸ ਕੈਟਾਗਿਰੀ ਸੁਰੱਖਿਆ ਦਿੱਤੀ ਹੈ। ਜ਼ਿਕਰਯੋਗ ਹੈ ਜਦ ਦੋਵੇਂ ਲੀਡਰ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੀ, ਉਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਹਨਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਸੀ।

ਜਿਸ ਤੋਂ ਬਾਅਦ ਇਨ੍ਹਾਂ ਦੋਵਾਂ ਲੀਡਰਾਂ ਨੇ ਕੇਂਦਰ ਕੋਲੋਂ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਹੁਣ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਪਲੱਸ ਕੈਟਾਗਿਰੀ ਸੁਰੱਖਿਆ ਦਿੱਤੀ ਹੈ। ਵਾਈ ਪਲੱਸ ਕੈਟਾਗਿਰੀ ਸੁਰੱਖਿਆ ਮਿਲਣ ਮਗਰੋਂ ਦੋਵਾਂ ਆਗੂਆਂ ਦੇ ਘਰਾਂ ਵਿਚ ਸੁਰੱਖਿਆ ਟੀਮਾਂ ਤਾਇਨਾਤ ਹੋ ਗਈਆਂ ਹਨ।

ਸੂਤਰਾਂ ਮੁਤਾਬਕ ਸੁਸ਼ੀਲ ਰਿੰਕੂ ਦੀ ਸੁਰੱਖਿਆ ’ਚ ਕੁਲ 18 ਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ’ਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ। ਜ਼ਿਕਰਯੋਗ ਹੈ ਕਿ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ ਤੇ ਪੁਤਲਾ ਫੂਕਿਆ ਸੀ। ਇਸ ਤੋਂ ਦੋਵਾਂ ਆਗੂਆਂ ਦੇ ਘਰਾਂ ਨੂੰ ਜਾਂਦੀ ਸੜਕ ’ਤੇ ਲੱਗੇ ਸਾਈਨ ਬੋਰਡ ਵੀ ਤੋੜ ਦਿੱਤੇ ਸਨ।

ਦੱਸਦੇ ਚਲੀਏ ਕਿ ਸੁਸ਼ੀਲ ਰਿੰਕੂ ਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਵਿਚ ਮੁੱਖ ਤੌਰ ’ਤੇ ਉਨ੍ਹਾਂ ਦੀ ਘਟਾਈ ਗਈ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਸੀ। ਦੋਵੇਂ ਨੇਤਾਵਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਤੋਂ ਬਾਅਦ ਕੇਂਦਰ ਨੇ ਦੋਵਾਂ ਨੂੰ ਵਾਈ ਪਲੱਸ ਸਕਿਓਰਿਟੀ ਦਿੱਤੀ।

Related post

14 ਸਾਲਾ ਵਿਦਿਆਰਥੀ ਨੂੰ ਟਰੱਕ ਨੇ ਦਰੜਿਆ, ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ

14 ਸਾਲਾ ਵਿਦਿਆਰਥੀ ਨੂੰ ਟਰੱਕ ਨੇ ਦਰੜਿਆ, ਟਰੱਕ ਡਰਾਈਵਰ…

ਜਲੰਧਰ, 20 ਮਈ, ਨਿਰਮਲ : ਪੰਜਾਬ ਵਿਚ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਇੱਕ…
ਕੈਨੇਡਾ ‘ਚ ਜਲਦ ਪੱਕੇ ਹੋਣਗੇ ਵਿਦੇਸ਼ੀ, ਜਾਣੋ ਪੰਜਾਬੀਆਂ ਨੂੰ ਕੀ ਮਿਲਣਗੀਆਂ ਸਹੂਲਤਾਂ

ਕੈਨੇਡਾ ‘ਚ ਜਲਦ ਪੱਕੇ ਹੋਣਗੇ ਵਿਦੇਸ਼ੀ, ਜਾਣੋ ਪੰਜਾਬੀਆਂ ਨੂੰ…

ਟੋਰਾਂਟੋ, 20 ਮਈ, ਪਰਦੀਪ ਸਿੰਘ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦੇਸ਼ੀਆਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਦਰਅਸਲ ਉਹਨਾਂ ਨੇ ਕਿਹਾ…
ਕਈ ਨੌਜਵਾਨ ਅਕਾਲੀ ਦਲ ਵਿਚ ਹੋਏ ਸ਼ਾਮਲ

ਕਈ ਨੌਜਵਾਨ ਅਕਾਲੀ ਦਲ ਵਿਚ ਹੋਏ ਸ਼ਾਮਲ

ਫਤਿਹਗੜ੍ਹ ਸਾਹਿਬ, 20 ਮਈ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ…