ਰਾਜਪਾਲ ਪੁਰੋਹਿਤ ਨੇ ਤੀਜੇ ਵਿੱਤੀ ਬਿੱਲ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 17 ਨਵੰਬਰ,ਨਿਰਮਲ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤੀਜੇ ਵਿੱਤ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਿੱਚ ਤੀਜਾ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਵੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ 20 ਅਤੇ 21 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ […]
By : Editor Editor
ਚੰਡੀਗੜ੍ਹ, 17 ਨਵੰਬਰ,ਨਿਰਮਲ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤੀਜੇ ਵਿੱਤ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਿੱਚ ਤੀਜਾ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਵੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ 20 ਅਤੇ 21 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਵਿੱਚ ਇਹ ਬਿੱਲ ਅਤੇ ਦੋ ਹੋਰ ਬਿੱਲ ਪੇਸ਼ ਕੀਤੇ ਗਏ ਸਨ ਪਰ ਰਾਜਪਾਲ ਨੇ ਇਜਾਜ਼ਤ ਨਹੀਂ ਦਿੱਤੀ ਸੀ। ਹੁਣ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਇਹ ਬਿੱਲ ਪੇਸ਼ ਕੀਤੇ ਜਾ ਸਕਦੇ ਹਨ।
ਅਧਿਕਾਰਤ ਸੂਤਰਾਂ ਅਨੁਸਾਰ ਰਾਜਪਾਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 ਨੂੰ ਸਦਨ ਵਿੱਚ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਉਸ ਨੇ ਦੋ ਵਿੱਤ ਬਿੱਲਾਂ- ਪੰਜਾਬ ਮਾਲ ਅਤੇ ਸੇਵਾ ਕਰ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਪ੍ਰਵਾਨਗੀ ਦਿੱਤੀ ਸੀ।
ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਵਧੇ ਹੋਏ ਸੈਸ਼ਨ ਵਜੋਂ 20 ਅਤੇ 21 ਅਕਤੂਬਰ ਨੂੰ ਦੋ ਦਿਨਾ ਸੈਸ਼ਨ ਸੱਦਿਆ ਸੀ, ਜਿਸ ਨੂੰ ਰਾਜਪਾਲ ਨੇ ਗੈਰ-ਕਾਨੂੰਨੀ ਕਰਾਰ ਦਿੰਦਿਆਂ ਸੈਸ਼ਨ ਵਿੱਚ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
20 ਅਕਤੂਬਰ ਨੂੰ ਸਰਕਾਰ ਨੇ ਤਿੰਨ ਘੰਟੇ ਦੇ ਕੰਮਕਾਜ ਤੋਂ ਬਾਅਦ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਸੀ। ਬਾਅਦ ’ਚ ਪੰਜਾਬ ਸਰਕਾਰ ਨੇ ਰਾਜਪਾਲ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ, ਜਿਸ ’ਤੇ 10 ਨਵੰਬਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਕੁਝ ਬਿੱਲਾਂ ਨੂੰ ਅਣਮਿੱਥੇ ਸਮੇਂ ਤੱਕ ਦਬਾ ਕੇ ਬੈਠੇ ਰਹਿਣ ਦੇ ਲਈ ਪੰਜਾਬ ਦੇ ਰਾਜਪਾਲ ਦੀ ਖਿਚਾਈ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ‘ਤੁਸੀਂ ਅੱਗ ਨਾਲ ਖੇਡ ਰਹੇ ਹੋ।’