ਵਿਧਾਨ ਸਭਾ ’ਚ ਅਧੂਰਾ ਰਹਿ ਗਿਆ ਰਾਜਪਾਲ ਦਾ ਭਾਸ਼ਣ
ਚੰਡੀਗੜ੍ਹ, 1 ਮਾਰਚ, ਨਿਰਮਲ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੰਗਾਮੇ ਦੇ ਨਾਲ ਸ਼ੁਰੂ ਹੋਇਆ। ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਭਾਰੀ ਹੰਗਾਮੇ ਦੇ ਵਿਚ ਰਾਜਪਾਲ ਅਪਣਾ ਭਾਸ਼ਣ ਪੂਰਾ ਨਹੀਂ ਕਰ ਸਕੇ। ਵਿਰੋਧੀ ਧਿਰ ਨੇ ਹਰਿਆਣਾ ਦੇ ਸੀਐਮ, ਗ੍ਰਹਿ ਮੰਤਰੀ ਅਨਿਲ ਵਿਜੇ ਅਤੇ ਅੰਬਾਲਾ […]
By : Editor Editor
ਚੰਡੀਗੜ੍ਹ, 1 ਮਾਰਚ, ਨਿਰਮਲ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੰਗਾਮੇ ਦੇ ਨਾਲ ਸ਼ੁਰੂ ਹੋਇਆ। ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਭਾਰੀ ਹੰਗਾਮੇ ਦੇ ਵਿਚ ਰਾਜਪਾਲ ਅਪਣਾ ਭਾਸ਼ਣ ਪੂਰਾ ਨਹੀਂ ਕਰ ਸਕੇ। ਵਿਰੋਧੀ ਧਿਰ ਨੇ ਹਰਿਆਣਾ ਦੇ ਸੀਐਮ, ਗ੍ਰਹਿ ਮੰਤਰੀ ਅਨਿਲ ਵਿਜੇ ਅਤੇ ਅੰਬਾਲਾ ਦੇ ਐਸਪੀ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਸ਼ੁਭਕਰਨ ਦੀ ਮੌਤ ’ਤੇ ਪੰਜਾਬ ਸਰਕਾਰ ਨੁੂੰ ਘੇਰਿਆ ਹੈ। ਵਿਰੋਧੀ ਧਿਰ ਨੇ ਜ਼ੀਰੋ ਐਫਆਈਆਰ ਦਰਜ ਕਰਨ ਦਾ ਮੁੱਦਾ ਚੁੱਕਿਆ ਅਤੇ ਸਰਕਾਰ ਨੂੰ ਇਸ ਮਾਮਲੇ ’ਤੇ ਜਵਾਬ ਦੇਣ ਦੀ ਮੰਗ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਭਾਸ਼ਣ ਸ਼ੁਰੂ ਹੋਣ ਦੇਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਰੌਲਾ ਰੱਪਾ ਅਤੇ ਨਾਅਰੇਬਾਜ਼ੀ ਦੇ ਵਿਚ ਰਾਜਪਾਲ ਨੇ ਅਪਣਾ ਭਾਸ਼ਣ ਸ਼ੁਰੂ ਕੀਤਾ। ਕੁਝ ਦੇਰ ਵਿਚ ਕਾਂਗਰਸੀ ਮੈਂਬਰ ਵੇਲ ਵਿਚ ਪੁੱਜੇ। ਵਿਰੋਧੀ ਧਿਰ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ। ਵਿਰੋਧੀ ਧਿਰ ਨੇ ਐਫਆਈਆਰ ਵਿਚ ਹਰਿਆਣਾ ਦੇ ਮੰਤਰੀ ਅਤੇ ਪੁਲਿਸ ਕਰਮੀਆਂ ਨੂੰ ਨਾਮਜ਼ਦ ਕਰਨ ਦੀ ਮੰਗ ਕੀਤੀ।ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਅਜੇ ਸਿਰਫ ਇੱਕ ਐਫਆਈਆਰ ਹੋਈ ਹੈ। ਕਿਸਾਨ ਪ੍ਰੀਤਪਾਲ ਪੀਜੀਆਈ ਵਿਚ ਭਰਤੀ ਹੈ। ਉਨ੍ਹਾਂ ਦੇ ਮਾਮਲੇ ਵਿਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਕਾਂਗਰਸੀ ਵਿਧਾਇਕਾਂ ਨੇ ਵੇਲ ਵਿਚ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਰਾਜਪਾਲ ਨੇ ਕਿਹਾ ਕਿ ਮੈਂ ਤੁਹਾਡੀ ਨਰਾਜ਼ਗੀ ਅਤੇ ਗੁੱਸੇ ਨੂੰ ਸਮਝ ਸਕਦਾ ਹਾਂ। ਲੇਕਿਨ ਤੁਹਾਨੂੰ ਅਪਣੀ ਗੱਲ ਰੱਖਣ ਦਾ ਸਮਾਂ ਮਿਲੇਗਾ।
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਹਰਿਆਣਾ ਦੇ ਮੁੱਖ ਮੰਤਰੀ ’ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਉਹ ਸਿਰਫ 9.38 ਮਿੰਟ ਹੀ ਬੋਲ ਸਕੇ। ਮੈਂਬਰਾਂ ਦੇ ਸੈਸ਼ਨ ਵਿਚ ਸੁਆਗਤ ਸਬੰਧੀ ਲਾਈਨ ਪੜ੍ਹਨ ਤੋਂ ਬਾਅਦ ਰਾਜਪਾਲ ਨੇ ਭਾਸ਼ਣ ਪੜ੍ਹਿਆ ਹੋਇਆ ਸਮਝਿਆ ਜਾਵੇ ਕਹਿ ਕੇ ਅਪਣਾ ਭਾਸ਼ਣ ਸਮਾਪਤ ਕੀਤਾ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਸਰਕਾਰ ਵਲੋਂ ਸਾਬਕਾ ਸੀਐਮ ਚੰਨੀ ’ਤੇ ਸ਼ਿਕੰਜਾ ਕਸਣ ਦੀ ਤਿਆਰੀ ਹੈ। ਗੋਆ ਵਿਚ 8.92 ਏਕੜ ਪ੍ਰਾਈਮ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ ’ਤੇ ਦੇਣ ਦੇ ਮਾਮਲੇ ਵਿਚ ਵਿਜੀਲੈਂਸ ਉਨ੍ਹਾਂ ਨੂੰ ਪੁਛਗਿੱਛ ਲਈ ਤਲਬ ਕਰਨ ਦੀ ਤਿਆਰੀ ਵਿਚ ਹੈ। ਇਸ ਸਭ ਦੇ ਸੰਕੇਤ ਖੁਦ ਸੀਐਮ ਭਗਵੰਤ ਮਾਨ ਨੇ ਦਿੱਤੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰੀ ਖਜ਼ਾਨੇ ਨੂੰ ਜਿਸ ਨੇ ਵੀ ਨੁਕਸਾਨ ਪੰਹੁਚਾਇਆ ਹੈ ਉਸ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ। ਇਸ ਬਾਰੇ ਸੀਐਮ ਦਾਅਵਾ ਕਰ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿਚ ਵੱਡੇ ਖੁਲਾਸੇ ਹੋਣਗੇ। ਜਿਸ ਤੋਂ ਪਤਾ ਚੱਲੇਗਾ ਕਿ ਪੰਜਾਬ ਦੇ ਨੇਤਾਵਾਂ ਨੇ ਕਿਸ ਤਰ੍ਹਾਂ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਹੈ।
ਦੱਸਦੇ ਚਲੀਏ ਕਿ 2022 ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸੀ। ਉਸ ਸਮੇਂ ਪਾਰਟੀ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦੀ ਵਾਗਡੋਰ ਸੰਭਾਲੀ ਸੀ। ਉਹ 3 ਮਹੀਨੇ ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਸੀ।ਇਸ ਦੌਰਾਨ ਗੋਆ ਵਿਚ ਪੰਜਾਬ ਸਰਕਾਰ ਦੀ ਜ਼ਮੀਨ 1.13 ਲੱਖ ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਲੀਜ਼ ’ਤੇ ਦਿੱਤੀ ਗਈ ਸੀ। ਇਸੇ ਮਾਮਲੇ ਦੀ ਜਾਂਚ ਚਲ ਰਹੀ ਹੈ। ਹਾਲਾਂਕਿ ਹੁਣ ਸਰਕਾਰ ਨੇ ਐਗਰੀਮੈਂਟ ਕੈਂਸਲ ਕਰ ਦਿੱਤਾ ਹੈ। ਨਾਲ ਹੀ ਜ਼ਮੀਨ ਨੂੰ ਅਪਣੇ ਕਬਜ਼ੇ ਵਿਚ ਲੈ ਲਿਆ ਹੈ। ਦੱਸਦੇ ਚਲੀਏ ਕਿ ਇਸ ਤੋਂ ਪਹਿਲਾਂ ਵੀ ਚੰਨੀ ਕੋਲੋਂ ਪੁੱਛਗਿੱਛ ਹੋ ਚੁੱਕੀ ਹੈ।
ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਸਰਕਾਰ ਵਿਰੋਧੀ ਦਲਾਂ ’ਤੇ ਪੂਰੀ ਤਰ੍ਹਾਂ ਹਾਵੀ ਹੋ ਗਈ ਹੈ। ਇੱਕ ਪਾਸੇ ਕਿਸਾਨ ਅੰਦੋਲਨ ਦੇ ਕਾਰਨ ਸਾਰੀ ਪਾਰਟੀਆਂ ਸਰਕਾਰ ਨੂੰ ਘੇਰ ਰਹੀਆਂ ਹਨ ਤੇ ਦੂਜੇ ਪਾਸੇ ਸਰਕਾਰ ਉਨ੍ਹਾਂ ’ਤੇ ਹਮਲਾਵਰ ਮੂਡ ਵਿਚ ਹੈ। ਬੀਤੇ ਦਿਨ ਲੁਧਿਆਣਾ ਵਿਚ ਸਰਕਾਰੀ ਕੰਮ ਵਿਚ ਅੜਿੱਕਾ ਪਾਉਣ ਦੇ ਮਾਮਲੇ ਵਿਚ ਰਵਨੀਤ ਬਿੱਟੂ ਸਮੇਤ ਕਈ ਨੇਤਾਵਾਂ ’ਤੇ ਕੇਸ ਦਰਜ ਹੋਇਆ।