ਦਾਦਾ-ਦਾਦੀ ਨਾਲ ਦਵਾਈ ਲੈਣ ਆਈ ਬੱਚੀ ਨਾਲ ਵਾਪਰਿਆ ਭਾਣਾ
ਜਗਰਾਉਂ : ਆਪਣੀ ਚਾਰ ਸਾਲਾ ਪੋਤੀ ਨਾਲ ਦਵਾਈ ਲੈਣ ਆਏ ਐਕਟਿਵਾ ਸਵਾਰ ਜੋੜੇ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਐਕਟਿਵਾ ਸਵਾਰ ਪਤੀ-ਪਤਨੀ ਸਮੇਤ ਲੜਕੀ ਗੰਭੀਰ ਜ਼ਖਮੀ ਹੋ ਗਈ। ਜ਼ਖ਼ਮੀਆਂ ਨੂੰ ਪਹਿਲਾਂ ਜਗਰਾਉਂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੋਂ ਡਾਕਟਰ ਨੇ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਲੜਕੀ ਸਮੇਤ ਸਾਰਿਆਂ ਨੂੰ ਲੁਧਿਆਣਾ ਦੇ ਡੀਐਮਸੀ […]
By : Editor (BS)
ਜਗਰਾਉਂ : ਆਪਣੀ ਚਾਰ ਸਾਲਾ ਪੋਤੀ ਨਾਲ ਦਵਾਈ ਲੈਣ ਆਏ ਐਕਟਿਵਾ ਸਵਾਰ ਜੋੜੇ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਐਕਟਿਵਾ ਸਵਾਰ ਪਤੀ-ਪਤਨੀ ਸਮੇਤ ਲੜਕੀ ਗੰਭੀਰ ਜ਼ਖਮੀ ਹੋ ਗਈ। ਜ਼ਖ਼ਮੀਆਂ ਨੂੰ ਪਹਿਲਾਂ ਜਗਰਾਉਂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੋਂ ਡਾਕਟਰ ਨੇ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਲੜਕੀ ਸਮੇਤ ਸਾਰਿਆਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਚਾਰ ਸਾਲਾ ਬੱਚੀ ਦੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ ਗੁਰਕੀਰਤ ਕੌਰ ਵਾਸੀ ਪਿੰਡ ਢੁੱਡੀਕੇ ਮੋਗਾ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ Police ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏਐਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਮਲਕੀਤ ਸਿੰਘ ਵਾਸੀ ਅਮਰਗੜ੍ਹ ਕਲੇਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ। ਉਹ ਦੇਰ ਰਾਤ ਜਗਰਾਉਂ ਦੇ ਨਿੱਜੀ ਹਸਪਤਾਲ ਵਿੱਚ ਆਪਣੀ ਪਤਨੀ ਦੀ ਦਵਾਈ ਲੈਣ ਆਇਆ ਸੀ। ਇਸ ਦੌਰਾਨ ਉਸ ਦੀ ਭਤੀਜੀ ਵੀ ਉਸ ਦੇ ਨਾਲ ਆ ਗਈ।
ਜਦੋਂ ਉਹ ਜਗਰਾਉਂ ਰੇਲਵੇ ਪੁਲ ਤੋਂ ਲੰਘ ਰਿਹਾ ਸੀ ਤਾਂ ਗਲਤ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪਤੀ-ਪਤਨੀ ਅਤੇ ਉਨ੍ਹਾਂ ਦਾ ਗੁਆਂਢੀ ਸੜਕ ਕਿਨਾਰੇ ਜਾ ਡਿੱਗੇ। ਇਸ ਹਾਦਸੇ ਦੌਰਾਨ ਉਸ ਦੀ ਪਤਨੀ ਅਤੇ ਵਿਚਕਾਰ ਬੈਠਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਪੁਲ ਤੋਂ ਲੰਘ ਰਹੇ ਲੋਕਾਂ ਨੇ ਕਿਸੇ ਤਰ੍ਹਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ।
ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।
ਕਸਟਮਜ਼ ਅਫਸਰਾਂ ਵੱਲੋਂ 87 ਲੱਖ ਡਾਲਰ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ
7 ਫਰਵਰੀ ਨੂੰ ਅਦਾਲਤ ਵਿਚ ਪੇਸ਼ੀ ਦੌਰਾਨ ਰਿਚਰਡਸਨ ਨੇ ਦੱਸਿਆ ਕਿ ਟਰੱਕ ਵਿਚ ਬੁਨਿਆਦੀ ਤੌਰ ’ਤੇ ਖੇਤੀ ਵਾਲਾ ਸਮਾਨ ਲੱਦਿਆ ਹੋਇਆ ਸੀ ਪਰ ਟਰੇਲਰ ’ਤੇ ਲੱਗੀ ਸੀਲ ਉਪਰ ਕੈਨੇਡੀਅਨ ਹੈਲਥ ਐਂਡ ਬਿਊਟੀ ਕੇਅਰ ਕੰਪਨੀ ਦਾ ਟੈਗ ਨਜ਼ਰ ਆਇਆ। ਗਗਨਦੀਪ ਸਿੰਘ ਵਿਰੁੱਧ ਪਾਬੰਦੀਸ਼ੁਦਾ ਪਦਾਰਥ ਦੀ ਤਸਕਰੀ ਦੇ ਦੋਸ਼ ਆਇਦ ਕੀਤੇ ਗਏ ਹਨ ਅਤੇ ਫਿਲਹਾਲ ਕੋਈ ਵੀ ਦੋਸ਼ ਅਦਾਲਤ ਵਿਚ ਸਾਬਤ ਨਹੀਂ ਕੀਤਾ ਗਿਆ।