ਵਿਆਹ ਤੋਂ 2 ਦਿਨ ਬਾਅਦ ਲਾੜੇ ਦੀ ਮੌਤ
ਬਠਿੰਡਾ, 15 ਦਸੰਬਰ, ਨਿਰਮਲ : ਬਠਿੰਡਾ ਵਿਚ ਵਿਆਹ ਦੇ 2 ਦਿਨ ਬਾਅਦ ਹੀ ਇੱਕ ਸੜਕ ਹਾਦਸੇ ਵਿੱਚ ਪਟਵਾਰੀ ਦੀ ਮੌਤ ਹੋ ਗਈ। ਇਹ ਹਾਦਸਾ ਬਠਿੰਡਾ-ਮੁਕਤਸਰ ਰੋਡ ’ਤੇ ਸਥਿਤ ਪਿੰਡ ਭਿਸੀਆਣਾ ’ਚ ਵੀਰਵਾਰ ਸ਼ਾਮ ਨੂੰ ਵਾਪਰਿਆ। ਮ੍ਰਿਤਕ ਨੌਜਵਾਨ ਸਨਮਦੀਪ ਸਿੰਘ ਮੁਕਤਸਰ ਜ਼ਿਲ੍ਹੇ ਦੇ ਪਿੰਡ ਕੋਟਭਾਈ ਦਾ ਰਹਿਣ ਵਾਲਾ ਸੀ। ਵਿਆਹ ਲਈ ਕਿਰਾਏ ’ਤੇ ਲਈ ਗਈ ਸ਼ੇਰਵਾਨੀ […]
By : Editor Editor
ਬਠਿੰਡਾ, 15 ਦਸੰਬਰ, ਨਿਰਮਲ : ਬਠਿੰਡਾ ਵਿਚ ਵਿਆਹ ਦੇ 2 ਦਿਨ ਬਾਅਦ ਹੀ ਇੱਕ ਸੜਕ ਹਾਦਸੇ ਵਿੱਚ ਪਟਵਾਰੀ ਦੀ ਮੌਤ ਹੋ ਗਈ। ਇਹ ਹਾਦਸਾ ਬਠਿੰਡਾ-ਮੁਕਤਸਰ ਰੋਡ ’ਤੇ ਸਥਿਤ ਪਿੰਡ ਭਿਸੀਆਣਾ ’ਚ ਵੀਰਵਾਰ ਸ਼ਾਮ ਨੂੰ ਵਾਪਰਿਆ। ਮ੍ਰਿਤਕ ਨੌਜਵਾਨ ਸਨਮਦੀਪ ਸਿੰਘ ਮੁਕਤਸਰ ਜ਼ਿਲ੍ਹੇ ਦੇ ਪਿੰਡ ਕੋਟਭਾਈ ਦਾ ਰਹਿਣ ਵਾਲਾ ਸੀ। ਵਿਆਹ ਲਈ ਕਿਰਾਏ ’ਤੇ ਲਈ ਗਈ ਸ਼ੇਰਵਾਨੀ ਵਾਪਸ ਕਰਨ ਲਈ ਉਹ ਬਠਿੰਡਾ ਆਇਆ ਸੀ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਸੋਮਪਾਲ ਸਿੰਘ ਵਾਸੀ ਕੋਟਭਾਈ ਵਜੋਂ ਹੋਈ ਹੈ। ਮ੍ਰਿਤਕ ਮਾਲ ਵਿਭਾਗ ’ਚ ਪਟਵਾਰੀ ਵਜੋਂ ਕੰਮ ਕਰਦਾ ਸੀ ਤੇ ਦੋ ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਸੰਦੀਪ ਸਿੰਘ ਬਠਿੰਡਾ ਆਪਣੇ ਵਿਆਹ ’ਚ ਪਹਿਨੀ ਹੋਈ ਸ਼ੇਰਵਾਨੀ ਵਾਪਸ ਕਰ ਕੇ ਸਵਿਫਟ ਡਿਜ਼ਾਇਰ ਕਾਰ ’ਚ ਕੋਟਭਾਈ ਨੂੰ ਆ ਰਿਹਾ ਸੀ। ਜਦੋਂ ਉਹ ਭਿਸੀਆਣਾ ਨੇੜੇ ਬਠਿੰਡਾ ਰੋਡ ’ਤੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਦੇ ਘਰੋਂ ਅਜੇ ਤਕ ਵਿਆਹ ਦਾ ਟੈਂਟ ਵੀ ਨਹੀਂ ਉਤਾਰਿਆ ਗਿਆ। ਸੰਦੀਪ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰ ਤੇ ਪੂਰੇ ਪਿੰਡ ’ਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਸੰਦੀਪ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਸ ਨੂੰ ਪਿਤਾ ਦੀ ਥਾਂ ’ਤੇ ਪਟਵਾਰੀ ਦੀ ਨੌਕਰੀ ਮਿਲੀ ਹੈ।