Begin typing your search above and press return to search.

ਪਾਕਿਸਤਾਨ ਤੋਂ ਭਾਰਤ ਪਰਤਿਆ ਸਿੱਖਾਂ ਦਾ ਜਥਾ

ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : 25 ਨਵੰਬਰ ਨੂੰ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਪਰਤ ਆਇਆ। ਗੁਰਪੁਰਬ ਮੌਕੇ ਗੁਆਂਢੀ ਮੁਲਕ ਵਿੱਚ ਵੱਖ-ਵੱਖ ਗੁਰੂ ਘਰਾਂ ਦੇ ਦਰਸ਼ਨ ਕਰਨ ਉਪਰੰਤ ਪਰਤੇ ਇਸ ਜਥੇ ਵੱਲੋਂ ਸਰਹੱਦ ’ਤੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਲਾਏ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ […]

ਪਾਕਿਸਤਾਨ ਤੋਂ ਭਾਰਤ ਪਰਤਿਆ ਸਿੱਖਾਂ ਦਾ ਜਥਾ
X

Editor EditorBy : Editor Editor

  |  4 Dec 2023 10:03 AM IST

  • whatsapp
  • Telegram

ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : 25 ਨਵੰਬਰ ਨੂੰ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਪਰਤ ਆਇਆ। ਗੁਰਪੁਰਬ ਮੌਕੇ ਗੁਆਂਢੀ ਮੁਲਕ ਵਿੱਚ ਵੱਖ-ਵੱਖ ਗੁਰੂ ਘਰਾਂ ਦੇ ਦਰਸ਼ਨ ਕਰਨ ਉਪਰੰਤ ਪਰਤੇ ਇਸ ਜਥੇ ਵੱਲੋਂ ਸਰਹੱਦ ’ਤੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਲਾਏ ਗਏ।


ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਗਿਆ ਸਿੱਖ ਸਰਧਾਲੂਆਂ ਦਾ ਜਥਾ ਅਟਾਰੀ ਸਰਹੱਦ ਰਾਹੀਂ ਵਾਪਸ ਪਰਤਿਆ। ਇਸ ਦੌਰਾਨ ਜਥੇ ’ਚ ਸ਼ਾਮਲ ਸਿੱਖ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਾਕਿਸਤਾਨ ’ਚ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਕੇ ਮਨ ਨੂੰ ਬੜਾ ਸਕੂਨ ਮਿਲਿਆ ਤੇ ਉਨ੍ਹਾਂ ਇਸ ’ਤੇ ਖੁਸ਼ੀ ਵੀ ਜ਼ਾਹਰ ਕੀਤੀ।


ਅੰਮ੍ਰਿਤਸਰ ’ਚ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 2447 ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਗਏ ਸੀ। ਇਨ੍ਹਾਂ ਵਿੱਚੋਂ 25 ਨਵੰਬਰ ਨੂੰ 896 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਸੀ, ਜੋ ਅੱਜ ਵਾਪਸ ਪਰਤ ਆਇਆ। ਉਨ੍ਹਾਂ ਕਿਹਾ ਕਿ ਇੱਕ ਸ਼ਰਧਾਲੂ ਦੀ ਮੌਤ ਵੀ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਭਾਰਤ ਪਹੁੰਚ ਚੁੱਕੀ ਹੈ।
ਸ਼ਰਧਾਲੂਆਂ ਵੱਲੋਂ ਦੋਵਾਂ ਮੁਲਕਾਂ ਦੀਆਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਗੁਰਧਾਮਾਂ ਦੇ ਦਰਸ਼ਨ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਵੀਜ਼ੇ ਲਗਾਏ ਜਾਣ। ਇਸੇ ਦੌਰਾਨ ਪਾਕਿ ਤੋਂ ਪਰਤੇ ਗੁਰਪਾਲ ਸਿੰਘ ਨੇ ਕਿਹਾ ਕਿ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਮਨ ਨੂੰ ਕਾਫ਼ੀ ਸਕੂਨ ਮਿਲਿਆ ਹੈ।


ਜੱਥੇ ਵਿੱਚ ਆਏ ਅੰਮ੍ਰਿਤਸਰ ਕਰਾਉਣ ਵਾਲੇ ਪੰਜ ਪਿਆਰੇ ਜੋ ਕਿ ਅਕਾਲ ਤਖਤ ਸਾਹਿਬ ਤੋਂ ਗਏ ਸਨ ਉਹਨਾਂ ਦੱਸਿਆ ਕਿ 117 ਦੇ ਕਰੀਬ ਲੋਕਾਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਭੇਜਿਆ ਗਿਆ ਸੀ 896 ਸ਼ਰਧਾਲੂਆਂ ਦਾ ਇਹ ਜਥਾ ਆਪਣੇ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਗਿਆ ਸੀ ਉੱਥੇ ਹੀ ਦੇਸ਼ ਭਰ ਵਿੱਚੋਂ 2447 ਸ਼ਰਧਾਲੂ ਅਟਾਰੀ ਬਾਗਾ ਸਰਹਦ ਰਾਹੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗਏ ਸਨ ਜੱਥੇ ਦੇ ਜਾਣ ਤੋਂ ਕੁੱਝ ਦਿਨ ਬਾਅਦ ਇੱਕ ਬਜ਼ੁਰਗ ਸ਼ਰਧਾਲੂ ਜੋ ਕਿ ਹਰਿਆਣਾ ਦੇ ਕੁਰੂਸ਼ੇਤਰ ਦਾ ਰਹਿਣ ਵਾਲਾ ਸੀ ਤੇ ਤਿੰਨ ਹੋਰ ਸ਼ਰਧਾਲੂਆ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ ਗਈ ਜਿਨ੍ਹਾਂ ਵਿੱਚੋ ਇੱਕ ਔਰਤ ਵੀ ਸ਼ਾਮਿਲ ਹੈ ਜਿਸਦੀ ਅੱਜ ਭਾਰਤ ਵਾਪਿਸ ਆਉਣ ਸਮੇਂ ਬੱਸ ਵਿਚ ਬੈਠਣ ਤੋਂ ਬਾਅਦ ਮੌਤ ਹੋ ਗਈ ਤੇ ਅੱਜ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਸ਼ਰਧਾਲੂ ਅਟਾਰੀ ਵਾਘਾ ਸਰਹੱਦ ਰਾਹੀਂ ਭਾਰਤ ਪੁੱਜੇ।

ਇਸ ਮੌਕੇ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਸਰਕਾਰਾਂ ਦੇ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਦੇ ਕਰਨ ਸਾਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਉਨ੍ਹਾ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਟਾਰੀ-ਵਾਹਗਾ ਸਰਹੱਦ ਦੇ ਕੁੱਝ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕੀ ਗੁਰੂ ਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ ਤਾਂ ਜੌ ਸਰਧਾਲੂ ਆਪਣੇ ਗੁਰੂ ਧਾਮਾਂ ਦਰਸ਼ਣ ਦੀਦਾਰੇ ਕਰ ਸਕਣ। ਉਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅੰਮ੍ਰਿਤ ਸੰਚਾਰ ਲਈ ਪੰਜ ਪਿਆਰਿਆਂ ਦਾ ਜੋ ਇੱਕ ਵਫਦ ਗਿਆ ਸੀ ਉਹਨਾਂ ਦੱਸਿਆ ਕਿ 117 ਦੇ ਕਰੀਬ ਸ਼ਰਧਾਲੂਆਂ ਨੂੰ ਉੱਥੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।

Next Story
ਤਾਜ਼ਾ ਖਬਰਾਂ
Share it