ਚੰਡੀਗੜ੍ਹ ਪ੍ਰਸ਼ਾਸਨ ਦੇ ਜੀਐਸਟੀ ਵਿਭਾਗ ਵਲੋਂ ਇਮੀਗਰੇਸ਼ਨ ਫਰਮਾਂ ’ਤੇ ਛਾਪੇਮਾਰੀ
ਚੰਡੀਗੜ੍ਹ, 29 ਜਨਵਰੀ, ਨਿਰਮਲ : ਚੰਡੀਗੜ੍ਹ ਪ੍ਰਸ਼ਾਸਨ ਦੇ ਜੀਐਸਟੀ ਵਿਭਾਗ ਦੀਆਂ ਛੇ ਟੀਮਾਂ ਨੇ ਚੰਡੀਗੜ੍ਹ ਦੀਆਂ ਕਈ ਇਮੀਗ੍ਰੇਸ਼ਨ ਫਰਮਾਂ ’ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਟੈਕਸ ਚੋਰੀ ਦੀ ਸੰਭਾਵਨਾ ਦੇ ਮੱਦੇਨਜ਼ਰ ਕੀਤੀ ਗਈ। ਵਿਭਾਗ ਨੇ ਇਹ ਛਾਪੇਮਾਰੀ ਈਟੀਓ ਪ੍ਰਦੀਪ ਰਾਵਲ ਦੀ ਅਗਵਾਈ ਵਿੱਚ ਕੀਤੀ। ਇਹਨਾਂ ਫਰਮਾਂ ਦੇ ਜੀਐਸਟੀ ਰਿਟਰਨਾਂ ਦਾ ਧਿਆਨ ਨਾਲ ਮੁਲਾਂਕਣ ਕੀਤਾ ਗਿਆ […]
By : Editor Editor
ਚੰਡੀਗੜ੍ਹ, 29 ਜਨਵਰੀ, ਨਿਰਮਲ : ਚੰਡੀਗੜ੍ਹ ਪ੍ਰਸ਼ਾਸਨ ਦੇ ਜੀਐਸਟੀ ਵਿਭਾਗ ਦੀਆਂ ਛੇ ਟੀਮਾਂ ਨੇ ਚੰਡੀਗੜ੍ਹ ਦੀਆਂ ਕਈ ਇਮੀਗ੍ਰੇਸ਼ਨ ਫਰਮਾਂ ’ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਟੈਕਸ ਚੋਰੀ ਦੀ ਸੰਭਾਵਨਾ ਦੇ ਮੱਦੇਨਜ਼ਰ ਕੀਤੀ ਗਈ। ਵਿਭਾਗ ਨੇ ਇਹ ਛਾਪੇਮਾਰੀ ਈਟੀਓ ਪ੍ਰਦੀਪ ਰਾਵਲ ਦੀ ਅਗਵਾਈ ਵਿੱਚ ਕੀਤੀ। ਇਹਨਾਂ ਫਰਮਾਂ ਦੇ ਜੀਐਸਟੀ ਰਿਟਰਨਾਂ ਦਾ ਧਿਆਨ ਨਾਲ ਮੁਲਾਂਕਣ ਕੀਤਾ ਗਿਆ ਸੀ।
ਉੱਥੇ ਉਨ੍ਹਾਂ ਦਾ ਬਿਜ਼ਨੈੱਸ ਮਾਡਲ ਵੀ ਦੇਖਿਆ ਗਿਆ। ਉਨ੍ਹਾਂ ਵੱਲੋਂ ਪਹਿਲਾਂ ਜਮ੍ਹਾਂ ਕਰਵਾਈਆਂ ਗਈਆਂ ਰਿਟਰਨਾਂ, ਪੋਰਟਲ ਆਧਾਰਿਤ ਡੇਟਾ ਅਤੇ ਆਨ-ਸਾਈਟ ਵਿਜ਼ਿਟ ਤੋਂ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਕਈ ਅਹਿਮ ਸਬੂਤ ਵੀ ਇਕੱਠੇ ਕੀਤੇ ਗਏ ਜਿਨ੍ਹਾਂ ਵਿੱਚ ਨਾਮਜ਼ਦਗੀ ਫਾਰਮ, ਕਿਰਾਏ ਦੇ ਸਮਝੌਤੇ, ਪੈੱਨ ਡਰਾਈਵ, ਮੋਬਾਈਲ ਫੋਨ, ਕੰਪਿਊਟਰ, ਖੁੱਲ੍ਹੇ ਦਸਤਾਵੇਜ਼, ਡਾਇਰੀਆਂ, ਨੋਟਬੁੱਕ ਅਤੇ ਰਜਿਸਟਰ ਬਰਾਮਦ ਕੀਤੇ ਗਏ।
ਇਸ ਵੱਡੇ ਪੱਧਰ ’ਤੇ ਛਾਪੇਮਾਰੀ ਦੌਰਾਨ ਕੈਨਵੀਸਾ ਵਰਲਡਵਾਈਡ, ਸੀਵੀ ਇਮੀਗ੍ਰੇਸ਼ਨ, ਅਕਾਲ ਓਵਰਸੀਜ਼ ਕੰਸਲਟੈਂਸੀ ਅਤੇ ਫਿਊਚਰ ਡਿਵੈਲਪਰਜ਼ ਵਰਗੀਆਂ ਕੰਪਨੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਤੋਂ ਪਹਿਲਾਂ ਪਿਛਲੇ ਹਫਤੇ ਸੈਕਟਰ-38 ਸਥਿਤ ਧਾਗੇ ਕ੍ਰਿਏਸ਼ਨ ’ਤੇ ਛਾਪਾ ਮਾਰਿਆ ਗਿਆ ਸੀ।ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਟੈਕਸਦਾਤਾ ਨਿਯਮਤ ਜੀਐਸਟੀ ਰਜਿਸਟ੍ਰੇਸ਼ਨ ਦੀ ਬਜਾਏ ਕੰਪੋਜ਼ੀਸ਼ਨ ਸਕੀਮ ਤਹਿਤ ਕੰਮ ਕਰ ਰਹੇ ਸਨ। ਪ੍ਰਸ਼ਾਸਨ ਦਾ ਆਬਕਾਰੀ ਅਤੇ ਕਰ ਵਿਭਾਗ ਲਗਾਤਾਰ ਟੈਕਸ ਨੂੰ ਨਿਯਮਤ ਕਰਨ ਅਤੇ ਇਸ ਨੂੰ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਲਗਾਤਾਰ ਕਾਰਵਾਈ ਵਿੱਚ ਲੱਗਾ ਹੋਇਆ ਹੈ।
ਅਮਰੀਕਾ : ਪਤਨੀ ਦੀ ਹੱਤਿਆ ਦੇ 30 ਸਾਲ ਬਾਅਦ ਪਤੀ ਗ੍ਰਿਫਤਾਰ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ) : 30 ਸਾਲ ਤੋਂ ਵਧ ਸਮਾਂ ਪਹਿਲਾਂ ਪਤਨੀ ਦੀ ਹੱਤਿਆ ਤੋਂ ਬਾਅਦ ਲਾਪਤਾ ਹੋਏ ਉਸ ਦੇ ਪਤੀ ਨੂੰ ਕੋਸਟਾ ਰੀਕਾ ਵਿਚ ਦਾਖਲ ਹੋਣ ਸਮੇ ਗ੍ਰਿ੍ਰਫਤਾਰ ਕਰ ਲੈਣ ਉਪਰੰਤ ਉਸ ਨੂੰ ਅਮਰੀਕਾ ਦੇ ਸਪੁਰਦ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਪੁਲਿਸ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕੀਤਾ ਹੈ। ਪੁਲਿਸ ਨੇ ਕਿਹਾ ਹੈ ਕਿ ਜੋਸ ਲਾਜ਼ਾਰੋ ਕਰੂਜ਼ ਨੂੰ 2022 ਵਿਚ ਕੋਸਟਾ ਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਹੁਣ ਉਸ ਨੂੰ ਫੇਅਰਫੈਕਸ ਕਾਊਂਟੀ, ਵਿਰਜੀਨੀਆ ਵਿਚ ਲਿਆਂਦਾ ਗਿਆ ਹੈ ਜਿਥੇ ਉਸ ਨੂੰ 32 ਸਾਲ ਪੁਰਾਣੇ ਕਤਲ ਦੇ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ।
ਫੇਅਰਫੈਕਸ ਕਾਊਂਟੀ ਦੇ ਡਿਪਟੀ ਚੀਫ ਐਲੀ ਕੋਰੀ ਅਨੁਸਾਰ 30 ਅਪ੍ਰੈਲ 1991 ਨੂੰ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਨੂੰ ਅਨਾ ਜੁਰਾਡੋ (24) ਮ੍ਰਿਤਕ ਹਾਲਤ ਵਿਚ ਮਿਲੀ ਸੀ ਉਸ ਦੇ ਸਰੀਰ ਦੇ ਉਪਰਲੇ ਹਿੱਸੇ ਵਿਚ ਡੂੰਘਾ ਜ਼ਖਮ ਸੀ। ਕੋਰੀ ਅਨੁਸਾਰ ਲਾਜ਼ਾਰੋ ਕਰੂਜ਼ ਜੋ ਉਸ ਵੇਲੇ ਜੁਰਾਡੋ ਦਾ ਪਤੀ ਸੀ ਤੇ ਉਸ ਨਾਲ ਨਰਾਜ ਸੀ, ਨੂੰ ਪੁਲਿਸ ਨੇ ਕਥਿੱਤ ਹੱਤਿਆਰੇ ਵਜੋਂ ਨਾਮਜ਼ਦ ਕੀਤਾ ਸੀ। ਹੱਤਿਆ ਉਪਰੰਤ ਪਹਿਲਾਂ ਲਾਜ਼ਾਰੋ ਨੇ ਕੈਨੇਡਾ ਜਾਣ ਦੀ ਕੋਸ਼ਿਸ਼ ਕੀਤੀ ਪਰੰਤੂ ਫਰਜ਼ੀ ਦਸਤਾਵੇਜਾਂ ਕਾਰਨ ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ। ਬਾਰਡਰ ‘ਤੇ ਤਾਇਨਾਤ ਪੁਲਿਸ ਅਫਸਰਾਂ ਅਨੁਸਾਰ ਉਸ ਸਮੇ ਉਸ ਦੇ ਹੱਥ ਉਪਰ ਤਾਜਾ ਜਖਮ ਸੀ।
ਕੋਰੀ ਅਨੁਸਾਰ ਕੈਨਡਾ ਵਿਚ ਦਾਖਲ ਹੋਣ ਵਿੱਚ ਅਸਫਲ ਰਹਿਣ ਉਪਰੰਤ ਲਾਜ਼ਾਰੋ ਹੋਸਟਨ, ਟੈਕਸਾਸ ਚਲਾ ਗਿਆ ਜਿਥੋਂ ਉਹ ਕਿਸੇ ਤਸਕਰ ਦੀ ਮਦਦ ਨਾਲ ਅਮਰੀਕਾ ਤੋਂ ਬਾਹਰ ਐਲ ਸਲਵਾਡੋਰ ਚਲਾ ਗਿਆ। 29 ਜੁਲਾਈ 2022 ਨੂੰ ਕੋਸਟਾ ਰੀਕਾ ਵਿਚ ਦਾਖਲ ਹੋਣ ਸਮੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਮੌਤ ਸਮੇ ਜੁਰਾਡੋ 3 ਬੱਚਿਆਂ ਦੀ ਮਾਂ ਸੀ ਜਿਨਾਂ ਵਿਚੋਂ 3 ਤੇ 7 ਸਾਲ ਦੀਆਂ ਧੀਆਂ ਉਸ ਦੇ ਨਾਲ ਹੀ ਅਮਰੀਕਾ ਵਿਚ ਰਹਿੰਦੀਆਂ ਸਨ ਜਦ ਕਿ ਇਕ 4 ਸਾਲ ਦਾ ਪੁੱਤਰ ਐਲ ਸਲਵਾਡੋਰ ਵਿਚ ਸੀ। ਪੁਲਿਸ ਚੀਫ ਕੋਰੀ ਅਨੁਸਾਰ ਲਾਜ਼ਾਰੋ ਕਰੂਜ਼ ਨੇ ਦੁਬਾਰਾ ਵਿਆਹ ਵੀ ਕਰਵਾਇਆ ਤੇ ਉਸ ਦੇ ਕਈ ਬੱਚੇ ਹਨ। ਇਸ ਸਮੇ ਉਸ ਨੂੰ ਫੇਅਰਫੈਕਸ ਕਾਊਂਟੀ ਕੋਰੈਕਸ਼ਨਲ ਸੈਂਟਰ ਵਿਚ ਰਖਿਆ ਗਿਆ ਹੈ।