ਗੁਜਰਾਤ : ਨਰਮਦਾ ਨਦੀ ਵਿਚ ਨਹਾਉਣ ਗਏ ਇੱਕੋ ਪਰਿਵਾਰ ਦੇ 7 ਲੋਕ ਡੁੱਬੇ
ਵਡੋਦਰਾ, 15 ਮਈ, ਨਿਰਮਲ : ਗੁਜਰਾਤ ਦੇ ਪੋਈਚਾ ਵਿਚ ਨਰਮਦਾ ਨਦੀ ਵਿਚ ਇੱਕੋ ਪਰਿਵਾਰ ਦੇ 7 ਲੋਕਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਗਿਆ ਕਿ ਮੰਗਲਵਾਰ ਦੁਪਹਿਰ ਨੂੰ ਇਹ ਲੋਕ ਨਰਮਦਾ ਨਦੀ ਵਿਚ ਤੈਰਾਕੀ ਕਰਨ ਆਏ ਸੀ। ਹਾਲਾਂਕਿ ਇੱਥੇ ਤੇਜ਼ ਪਾਣੀ ਹੋਣ ਕਾਰਨ 7 ਲੋਕ ਡੁੱਬ ਗਏ। ਇਸ ਘਟਨਾ ਤੋਂ ਬਾਅਦ ਐਨਡੀਆਰਐਫ […]
By : Editor Editor
ਵਡੋਦਰਾ, 15 ਮਈ, ਨਿਰਮਲ : ਗੁਜਰਾਤ ਦੇ ਪੋਈਚਾ ਵਿਚ ਨਰਮਦਾ ਨਦੀ ਵਿਚ ਇੱਕੋ ਪਰਿਵਾਰ ਦੇ 7 ਲੋਕਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਗਿਆ ਕਿ ਮੰਗਲਵਾਰ ਦੁਪਹਿਰ ਨੂੰ ਇਹ ਲੋਕ ਨਰਮਦਾ ਨਦੀ ਵਿਚ ਤੈਰਾਕੀ ਕਰਨ ਆਏ ਸੀ। ਹਾਲਾਂਕਿ ਇੱਥੇ ਤੇਜ਼ ਪਾਣੀ ਹੋਣ ਕਾਰਨ 7 ਲੋਕ ਡੁੱਬ ਗਏ। ਇਸ ਘਟਨਾ ਤੋਂ ਬਾਅਦ ਐਨਡੀਆਰਐਫ ਦੀ ਟੀਮ ਲੋਕਾਂ ਨੂੰ ਲੱਭਣ ਵਿਚ ਲੱਗੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ
ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਐਨਆਈਏ ਨੇ ਦਿੱਲੀ ਵਿੱਚ ਇਸ ਕਤਲ ਸਬੰਧੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਹੈ।
ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਐਨਆਈਏ ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ ’ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ।
ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਸ ਨੇ ਇਸ ਮਾਮਲੇ ’ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੇ ਸਨ। ਉਸ ਨੂੰ ਪੰਜਾਬ ਪੁਲਿਸ ਦੀ ਏਜੰਸੀ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ ਮੋਹਾਲੀ ਨੇ ਗ੍ਰਿਫਤਾਰ ਕੀਤਾ ਸੀ।
ਦੱਸ ਦੇਈਏ ਕਿ 13 ਅਪ੍ਰੈਲ ਦੀ ਸ਼ਾਮ ਨੂੰ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਰੂਪਨਗਰ ਦੇ ਰੇਲਵੇ ਰੋਡ ਨੰਗਲ ’ਤੇ ਸਥਿਤ ਉਨ੍ਹਾਂ ਦੀ ਦੁਕਾਨ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਪੁਲਿਸ ਨੇ ਕਤਲ ਵਿੱਚ ਵਰਤੇ ਗਏ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 16 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ।
ਦੋਵੇਂ ਨਿਸ਼ਾਨੇਬਾਜ਼ ਐਨਕ੍ਰਿਪਟਡ ਐਪਸ ਦੇ ਜ਼ਰੀਏ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀ ਦੀ ਲੋਕੇਸ਼ਨ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ।