Begin typing your search above and press return to search.

ਅੰਮ੍ਰਿਤਸਰ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ

ਅੰਮਿ੍ਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪੁਲਿਸ ਨੇ ਜਵਾਬੀ ਗੋਲੀਬਾਰੀ ਤੋਂ ਬਾਅਦ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਐਸਐਸਪੀ ਦਿਹਾਤੀ ਸਤਿੰਦਰ ਸਿੰਘ ਨੇ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ […]

ਅੰਮ੍ਰਿਤਸਰ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ
X

Editor (BS)By : Editor (BS)

  |  8 March 2024 2:21 PM IST

  • whatsapp
  • Telegram

ਅੰਮਿ੍ਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪੁਲਿਸ ਨੇ ਜਵਾਬੀ ਗੋਲੀਬਾਰੀ ਤੋਂ ਬਾਅਦ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਐਸਐਸਪੀ ਦਿਹਾਤੀ ਸਤਿੰਦਰ ਸਿੰਘ ਨੇ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਿਖੇ 2 ਸ਼ੱਕੀ ਵਿਅਕਤੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਲੱਭ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੈਂਗਸਟਰਾਂ ਨੇ Police ਦੀ ਗੱਡੀ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ।ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਘੇਰ ਲਿਆ। ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ

ਅੰਮ੍ਰਿਤਪਾਲ ਦੀ ਮਦਦ ਕਰਨ ਦੇ ਮਾਮਲੇ ਵਿਚ ਜੇਲ੍ਹ ਸੁਪਰਡੈਂਟ ਗ੍ਰਿਫਤਾਰ


ਜਲੰਧਰ, 8 ਮਾਰਚ, ਨਿਰਮਲ : ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਥੇ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਖਾਲਿਸਤਾਨੀ ਹਮਾਇਤੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਕੋਲ ਤੋਂ ਮੋਬਾਈਲ ਫੋਨ, ਸਪਾਈ ਕੈਮ ਅਤੇ ਹੋਰ ਸਮਾਨ ਮਿਲਣ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਕੀਤੀ ਗਈ ਹੈ।

ਦੱਸਦੇ ਚਲੀਏ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 11 ਸਾਥੀ ਬੰਦ ਹਨ। ਜਦ ਸਮਾਨ ਬਰਾਮਦ ਹੋਇਆ ਤਾਂ ਉਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਮੈਂਬਰਾਂ ਦੀ ਮਦਦ ਕਰਨ ਦੇ ਇਲਜ਼ਾਮ ਵਿਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਚਲਿਆ ਕਿ ਜੇਲ੍ਹ ਅਧਿਕਾਰੀ ਨੂੰ ਲਾਪਰਵਾਹੀ ਦੇ ਦੋਸ਼ ਵਿਚ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ।ਫਿਲਹਾਲ ਉਸ ਕੋਲੋਂ ਡਿਬਰੂਗੜ੍ਹ ਵਿਚ ਹੀ ਪੁਛਗਿੱਛ ਕੀਤੀ ਜਾ ਰਹੀ ਹੈ। ਦੱਸਦੇ ਚਲੀਏ ਕਿ ਉਕਤ ਜੇਲ੍ਹ ਵਿਚ ਅੰਮ੍ਰਿਤਪਾਲ ਸਮੇਤ ਉਸ ਦੇ 10 ਮੈਂਬਰ ਰਹਿ ਰਹੇ ਹਨ।

ਐਸਪੀ ਡਿਬਰੂਗੜ੍ਹ ਵੀਵੀਆਰ ਰੈਡੀ ਨੇ ਕਿਹਾ ਕਿ ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿਚ ਇਲੈਕਟਰਾਨਿਕ ਸਮਾਨ ਪੁੱਜਿਆ। ਇਸੇ ਦੇ ਚਲਦਿਆਂ ਉਨ੍ਹਾਂ ਗ੍ਰਿਫਤਾਰ ਕੀਤਾ ਗਿਆ ਹੈ। ਐਸਪੀ ਰੈਡੀ ਨੇ ਕਿਹਾ, ਇਹ ਕੇਸ ਡਿਬਰੂਗੜ੍ਹ ਥਾਣਾ ਸਦਰ ਵਿਚ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਅਸਾਮ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਖਾਲਿਸਤਾਨੀ ਹਮਾਇਤੀਆਂ ’ਤੇ ਐਨਐਸਏ ਤਹਿਤ ਕਾਰਵਾਈ ਕੀਤੀ ਗਈ ਹੈ। ਐਨਐਸਏ ਸੈਲ ਵਿਚ ਹੋਣ ਵਾਲੀ ਸਰਗਰਮੀਆਂ ਦੇ ਬਾਰੇ ਵਿਚ ਜਾਣਕਾਰੀ ਮਿਲਣ ’ਤੇ ਐਨਐਸਏ ਬਲਾਕ ਦੇ ਜਨਤਕ ਖੇਤਰ ਵਿਚ ਵਧੀਕ ਸੀਸੀਟੀਵੀ ਕੈਮਰੇ ਲਗਾਏ ਗਏ ਸੀ। ਅਜਿਹੀ ਘਟਨਾਵਾਂ ਨੂੰ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਗ੍ਰਿਫਤਾਰ ਕੀਤੇ ਗਏ ਸੁਪਰਡੈਂਟ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਤੋ ਬਾਅਦ ਡਿਬਰੂਗੜ੍ਹ ਪੁਲਿਸ ਪੁਛਗਿੱਛ ਕਰੇਗੀ।

Next Story
ਤਾਜ਼ਾ ਖਬਰਾਂ
Share it