Begin typing your search above and press return to search.

ਫਰਾਂਸ ਵਿਚ ਬੰਦੂਕਧਾਰੀਆਂ ਨੇ 2 ਪੁਲਿਸ ਮੁਲਾਜ਼ਮਾਂ ਦੀ ਕੀਤੀ ਹੱਤਿਆ

ਪੈਰਿਸ, 15 ਮਈ, ਨਿਰਮਲ : ਫਰਾਂਸ ਵਿਚ ਮੰਗਲਵਾਰ 14 ਮਈ ਨੂੰ ਕੁਝ ਬੰਦੂਕਧਾਰੀ ਹਮਲਾਵਰ ਪੁਲਿਸ ਦੀ ਵੈਨ ’ਤੇ ਹਮਲਾ ਕਰਕੇ ਖੂੰਖਾਰ ਕੈਦੀ ਨੂੰ ਭਜਾ ਲੈ ਗਏ। ਹਮਲਾਵਰਾਂ ਨੇ ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ ਜਦ ਕਿ ਤਿੰਨ ਲੋਕ ਗੰਭੀਰ ਰੂਪ ਵਿਚ ਜ਼ਖਮੀ ਹਨ।ਫਰਾਂਸ ਦੇ ਪ੍ਰਧਾਨ ਮੰਤਰੀ ਗੈਬ੍ਰਿਆਲ ਅਟਾਲ ਨੇ ਸੰਸਦ ਵਿਚ ਜਾਣਕਾਰੀ ਦਿੱਤੀ ਕਿ […]

ਫਰਾਂਸ ਵਿਚ ਬੰਦੂਕਧਾਰੀਆਂ ਨੇ 2 ਪੁਲਿਸ ਮੁਲਾਜ਼ਮਾਂ ਦੀ ਕੀਤੀ ਹੱਤਿਆ
X

Editor EditorBy : Editor Editor

  |  15 May 2024 5:38 AM IST

  • whatsapp
  • Telegram


ਪੈਰਿਸ, 15 ਮਈ, ਨਿਰਮਲ : ਫਰਾਂਸ ਵਿਚ ਮੰਗਲਵਾਰ 14 ਮਈ ਨੂੰ ਕੁਝ ਬੰਦੂਕਧਾਰੀ ਹਮਲਾਵਰ ਪੁਲਿਸ ਦੀ ਵੈਨ ’ਤੇ ਹਮਲਾ ਕਰਕੇ ਖੂੰਖਾਰ ਕੈਦੀ ਨੂੰ ਭਜਾ ਲੈ ਗਏ। ਹਮਲਾਵਰਾਂ ਨੇ ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ ਜਦ ਕਿ ਤਿੰਨ ਲੋਕ ਗੰਭੀਰ ਰੂਪ ਵਿਚ ਜ਼ਖਮੀ ਹਨ।
ਫਰਾਂਸ ਦੇ ਪ੍ਰਧਾਨ ਮੰਤਰੀ ਗੈਬ੍ਰਿਆਲ ਅਟਾਲ ਨੇ ਸੰਸਦ ਵਿਚ ਜਾਣਕਾਰੀ ਦਿੱਤੀ ਕਿ ਇਹ ਹਮਲਾ ਇਨਕਾਰਵਿਲੇ ਵਿਚ ਭਾਰਤੀ ਸਮੇਂ ਅਨੁਸਾਰ ਦੁਪਹਿਰ ਢਾਈ ਵਜੇ ਹੋਇਆ ਜਦ ਪੁਲਿਸ ਕੈਦੀ ਨੂੰ ਰੂਐਨ ਕੋਰਟ ਤੋਂ ਜੇਲ੍ਹ ਲਿਜਾ ਰਹੀ ਸੀ। ਇਸੇ ਦੌਰਾਨ ਮੋਟਰਵੇ ਟੋਲ ’ਤੇ ਉਸ ਦੇ ਸਾਥੀਆਂ ਨੇ ਪੁਲਿਸ ’ਤੇ ਹਮਲਾ ਕਰ ਦਿੱਤਾ। ਅਟਾਲ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਫਰਾਂਸ ਦੇ ਗਣਤੰਤਰ ਅਤੇ ਨਿਆ ਪ੍ਰਣਾਲੀ ’ਤੇ ਨਿਸ਼ਾਨਾ ਸਾਧਿਆ। ਸੰਸਦ ਵਿਚ ਪੁਲਿਸ ਕਰਮੀਆਂ ਦੀ ਮੌਤ ’ਤੇ ਇੱਕ ਮਿੰਟ ਦਾ ਮੌਨ ਰੱਖਿਆ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ ਦੋ ਗੱਡੀਆਂ ਵਿਚ ਆਏ ਸੀ। ਉਨ੍ਹਾਂ ਨੇ ਪਹਿਲਾਂ ਪੁਲਿਸ ਦੀ ਗੱਡੀ ਨੂੰ ਟੱਕਰ ਮਾਰੀ। ਫਿਰ ਪੁਲਿਸ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਇੱਕ ਹਮਲਾਵਰ ਜ਼ਖਮੀ ਹੋ ਗਿਆ।
ਫਰਾਂਸੀਸੀ ਮੀਡੀਆ ਮੁਤਾਬਕ ਹਮਲਾਵਰਾਂ ਨੇ ਕਾਲੇ ਕੱਪੜੇ ਪਹਿਨੇ ਹੋਏ ਹਨ ਅਤੇ ਉਨ੍ਹਾਂ ਦੇ ਕੋਲ ਭਾਰੀ ਹਥਿਆਰ ਹਨ। ਹਮਲਾਵਰ ਕਾਲੀ ਕਾਰ ਤੋਂ ਆਏ ਸੀ। ਹਾਲੇ ਤੱਕ ਇਹ ਪਤਾ ਨਹੀਂ ਚਲ ਸਕਿਆ ਕਿ ਕਿੰਨੇ ਹਮਲਾਵਰ ਸੀ।
ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਅਤੇ ਹਮਲਵਾਰਾਂ ਦੇ ਵਿਚ ਦੋ ਮਿੰਟ ਤੱਕ ਗੋਲੀਬਾਰੀ ਚਲਦੀ ਰਹੀ, ਜਿਸ ਵਿਚ ਕਰੀਬ 30 ਗੋਲੀਆਂ ਚੱਲੀਆਂ। ਇਸ ਤੋਂ ਬਾਅਦ ਗ੍ਰੇਨੇਡ ਜਿਹਾ ਧਮਾਕਾ ਹੋਇਆ, ਇਸ ਤੋਂ ਬਾਅਦ ਦੋ ਗੋਲੀਆਂ ਚੱਲੀਆਂ ਫਿਰ ਹਮਲਾਵਰ ਭੱਜ ਗਏ।
ਇਸੇ ਹਾਦਸੇ ਤੋਂ ਬਾਅਦ ਪੂਰੇ ਫਰਾਂਸ ਵਿਚ ਦਹਿਸ਼ਤ ਫੈਲ ਗਈ। ਪੁਲਿਸ ਨੇ ਲੋਕਾਂ ਨੂੰ ਹਮਲਾਵਰਾਂ ਦੀ ਪਛਾਣ ਕਰਨ ਲਈ ਕਿਹਾ ਹੈ। ਫਰਾਂਸ ਦੀ ਸਰਕਾਰ ਵੀ ਲਗਾਤਾਰ ਇਸ ਮਾਮਲੇ ਵਿਚ ਨਜ਼ਰ ਬਣਾਏ ਹੋਏ ਹੈ।

ਇਹ ਖ਼ਬਰ ਵੀ ਪੜ੍ਹੋ

ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਐਨਆਈਏ ਨੇ ਦਿੱਲੀ ਵਿੱਚ ਇਸ ਕਤਲ ਸਬੰਧੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਹੈ।

ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਐਨਆਈਏ ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ ’ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ।

ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਸ ਨੇ ਇਸ ਮਾਮਲੇ ’ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੇ ਸਨ। ਉਸ ਨੂੰ ਪੰਜਾਬ ਪੁਲਿਸ ਦੀ ਏਜੰਸੀ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ ਮੋਹਾਲੀ ਨੇ ਗ੍ਰਿਫਤਾਰ ਕੀਤਾ ਸੀ।

ਦੱਸ ਦੇਈਏ ਕਿ 13 ਅਪ੍ਰੈਲ ਦੀ ਸ਼ਾਮ ਨੂੰ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਰੂਪਨਗਰ ਦੇ ਰੇਲਵੇ ਰੋਡ ਨੰਗਲ ’ਤੇ ਸਥਿਤ ਉਨ੍ਹਾਂ ਦੀ ਦੁਕਾਨ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਪੁਲਿਸ ਨੇ ਕਤਲ ਵਿੱਚ ਵਰਤੇ ਗਏ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 16 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ।

ਦੋਵੇਂ ਨਿਸ਼ਾਨੇਬਾਜ਼ ਐਨਕ੍ਰਿਪਟਡ ਐਪਸ ਦੇ ਜ਼ਰੀਏ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀ ਦੀ ਲੋਕੇਸ਼ਨ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ।

Next Story
ਤਾਜ਼ਾ ਖਬਰਾਂ
Share it