ਮੂਸੇਵਾਲਾ ਦੇ ਮਾਪਿਆਂ ਨੂੰ ਵਧਾਈ ਦੇਣ ਪੁੱਜੇ ਗੁਰਦਾਸ ਮਾਨ
ਚੰਡੀਗੜ੍ਹ, 18 ਮਾਰਚ, ਨਿਰਮਲ : ਪੰਜਾਬ ਅਤੇ ਪੂਰੀ ਐਂਟਰਟੇਨਮੈਂਟ ਇੰਡਸਟਰੀ ਖੁਸ਼ ਹੈ। ਦਰਅਸਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਬੇਟੇ ਦਾ ਵੈਲਕਮ ਕੀਤਾ ਹੈ। ਸਰਦਾਰ ਬਲਕੌਰ ਸਿੰਘ ਸਿੱਧੂ ਅਤੇ ਚਰਣ ਕੌਰ ਦੇ ਦੂਜੇ ਬੇਟੇ ਦੇ ਜਨਮ ਨੂੰ ਸਿੱਧੂ ਮੂਸੇਵਾਲਾ ਦੀ ਇਸ ਦੁਨੀਆ ਵਿਚ ਮੁੜ ਤੋਂ ਵਾਪਸੀ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ। ਸਾਰੇ […]
By : Editor Editor
ਚੰਡੀਗੜ੍ਹ, 18 ਮਾਰਚ, ਨਿਰਮਲ : ਪੰਜਾਬ ਅਤੇ ਪੂਰੀ ਐਂਟਰਟੇਨਮੈਂਟ ਇੰਡਸਟਰੀ ਖੁਸ਼ ਹੈ। ਦਰਅਸਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਬੇਟੇ ਦਾ ਵੈਲਕਮ ਕੀਤਾ ਹੈ। ਸਰਦਾਰ ਬਲਕੌਰ ਸਿੰਘ ਸਿੱਧੂ ਅਤੇ ਚਰਣ ਕੌਰ ਦੇ ਦੂਜੇ ਬੇਟੇ ਦੇ ਜਨਮ ਨੂੰ ਸਿੱਧੂ ਮੂਸੇਵਾਲਾ ਦੀ ਇਸ ਦੁਨੀਆ ਵਿਚ ਮੁੜ ਤੋਂ ਵਾਪਸੀ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ। ਸਾਰੇ ਪਾਸੇ ਤੋਂ ਨਿੱਕੇ ਜਿਹੇ ਪੁੱਤਰ ਲਈ ਮੂਸੇਵਾਲਾ ਦੀ ਫੈਮਿਲੀ ਨੂੰ ਵਧਾਈਆਂ, ਪਿਆਰ ਅਤੇ ਆਸ਼ੀਰਵਾਦ ਮਿਲ ਰਿਹਾ ਹੈ। ਇਸ ਸਭ ਦੇ ਵਿਚ ਪੰਜਾਬੀ ਮਨੋਰੰਜਨ ਉਦਯੋਗ ਦੇ ਦਿੱਗਜ ਗੁਰਦਾਸ ਮਾਨ ਵੀ ਇਸ ਖੁਸ਼ੀ ਦੇ ਮੌਕੇ ’ਤੇ ਪਰਿਵਾਰ ਨੂੰ ਮਿਲਣ ਪੁੱਜੇ।
ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਦੀ ਖ਼ਬਰ ’ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰਦਾਸ ਮਾਨ ਨੇ ਕਿਹਾ, ਅੱਜ ਖੁਸ਼ੀ ਨਾਲ ਭਰਿਆ ਇੱਕ ਮਹੱਤਵਪੂਰਣ ਦਿਨ ਹੈ। ਪਰਵਾਰ ਬਹੁਤ ਖੁਸ਼ ਹੈ। ਸਭ ਤੋਂ ਵੱਡੀ ਖੁਸ਼ੀ ਉਨ੍ਹਾਂ ਦੇ ਮਾਪਿਆਂ ਦੇ ਲਈ ਹੈ ਜਿਨ੍ਹਾਂ ਨੇ ਜੀਵਨ ਵਿਚ ਇੱਕ ਨਵੀਂ ਖੁਸ਼ੀ ਅਤੇ ਜਿਊਣ ਦੀ ਨਵੀਂਂ ਵਜ੍ਹਾ ਆਈ ਹੈ। ਉਨ੍ਹਾਂ ਕਿਹਾ ਕਿ ਬਲਕੌਰ ਸਿੰਘ ਦੇ ਦੂਜੇ ਬੇਟੇ ਦੇ ਜਨਮ ਦੇ ਨਾਲ, ਸਿੱਧੂ ਮੂਸੇਵਾਲਾ ਦੇ ਫੈਂਸ ਨੂੰ ਵੀ ਫਿਰ ਉਮੀਦ ਦੀ ਕਿਰਣ ਮਿਲ ਗਈ ਹੈ। ਮੈਂ ਈਸ਼ਵਰ ਨੁੂੰ ਪ੍ਰਾਰਥਨਾ ਕਰਦਾ ਹਾਂ ਕਿ ਮਾਤਾ ਪਿਤਾ ਅਤੇ ਬੱਚਾ ਸਦਾ ਤੰਦਰੁਸਤ ਰਹਿਣ।
ਇਹ ਖ਼ਬਰ ਵੀ ਪੜ੍ਹੋ
ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਇਸੇ ਹਫਤੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 22 ਮਾਰਚ ਨੂੰ ਦੁਪਹਿਰ ਢਾਈ ਵਜੇ ਚੰਡੀਗੜ੍ਹ ਸਥਿਤ ਪਾਰਟੀ ਦ1ੇ ਹੈਡਕੁਆਰਟਰ ਵਿਚ ਹੋਵੇਗੀ।
ਇਸ ਮੀਟਿੰਗ ਵਿਚ ਪਾਰਟੀ ਦੁਆਰਾ ਆਉਣ ਵਾਲੀ ਲੋਕ ਸਭਾ ਚੋਣਾਂ ਨੂੰ ਲੈ ਕੇ ਅਪਣੀ ਰਣਨੀਤੀ ਬਣਾਈ ਜਾਵੇਗੀ। ਮੰਨਿਆ ਜਾ ਰਿਹਾ ਕਿ ਬੀਜੇਪੀ ਨਾਲ ਗਠਜੋੜ ਨੁੂੰ ਲੈ ਕੇ ਵੀ ਇਸ ਮੀਟਿੰਗ ਵਿਚ ਫੈਸਲਾ ਲਿਆ ਜਾ ਸਕਦਾ ਹੈ। ਨਾਲ ਹੀ ਉਮੀਦਵਾਰਾਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਹੋਵੇਗਾ।
ਹਾਲਾਂਕਿ ਅਜੇ ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ’ਤੇ ਨਿਕਲੇ ਹੋਏ ਹਨ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਅਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਅਪਣੀ ਪੋਸਟ ਵਿਚ ਲਿਖਿਆ ਕਿ ਮੀਟਿੰਗ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਹੋਵੇਗੀ। ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਰਣਨੀਤੀ ਨੂੰ ਵਿਸਤਾਰ ਨਾਲ ਆਖਰੀ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਹੋਵੇਗੀ।