ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਸਰਕਾਰੀ ਬੇਲਦਾਰ ਦਾ ਕਤਲ
ਬਟਾਲਾ, 23 ਨਵੰਬਰ (ਭੋਪਾਲ ਸਿੰਘ) : ਨਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਸਰਕਾਰਾਂ ਵੀ ਸਖਤ ਹਨ ਅਤੇ ਪ੍ਰਸ਼ਾਸਨ ਨੂੰ ਵੀ ਹਦਾਇਤਾਂ ਹਨ ਕਿ ਨਜਾਇਜ਼ ਮਾਈਨਿੰਗ ਰੋਕੀ ਜਾਵੇ ਪਰ ਨਾਜਾਇਜ਼ ਮਾਈਨਿੰਗ ਅਜੇ ਵੀ ਚਲਦੀ ਨਜ਼ਰ ਆ ਰਹੀ ਹੈ ਅਤੇ ਜੇਕਰ ਕੋਈ ਮਾਈਨਿੰਗ ਨੂੰ ਰੋਕਣ ਲਈ ਕਦਮ ਚੁੱਕਦਾ ਹੈ ਤਾਂ ਨਜਾਇਜ਼ ਮਾਈਨਿੰਗ ਕਰਨ ਵਾਲੇ ਉਸ ’ਤੇ ਜਾਨਲੇਵਾ ਹਮਲਾ ਕਰਨ […]
By : Hamdard Tv Admin
ਬਟਾਲਾ, 23 ਨਵੰਬਰ (ਭੋਪਾਲ ਸਿੰਘ) : ਨਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਸਰਕਾਰਾਂ ਵੀ ਸਖਤ ਹਨ ਅਤੇ ਪ੍ਰਸ਼ਾਸਨ ਨੂੰ ਵੀ ਹਦਾਇਤਾਂ ਹਨ ਕਿ ਨਜਾਇਜ਼ ਮਾਈਨਿੰਗ ਰੋਕੀ ਜਾਵੇ ਪਰ ਨਾਜਾਇਜ਼ ਮਾਈਨਿੰਗ ਅਜੇ ਵੀ ਚਲਦੀ ਨਜ਼ਰ ਆ ਰਹੀ ਹੈ ਅਤੇ ਜੇਕਰ ਕੋਈ ਮਾਈਨਿੰਗ ਨੂੰ ਰੋਕਣ ਲਈ ਕਦਮ ਚੁੱਕਦਾ ਹੈ ਤਾਂ ਨਜਾਇਜ਼ ਮਾਈਨਿੰਗ ਕਰਨ ਵਾਲੇ ਉਸ ’ਤੇ ਜਾਨਲੇਵਾ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ।
ਇਵੇਂ ਦਾ ਹੀ ਇਕ ਮਾਮਲਾ ਦੇਰ ਰਾਤ ਬਟਾਲਾ ਦੇ ਪਿੰਡ ਕੋਟਲਾ ਬੱਜਾ ਸਿੰਘ ਨੇੜੇ ਕਸੂਰ ਬ੍ਰਾਂਚ ਨਹਿਰ ਨਜ਼ਦੀਕ ਤੋਂ ਸਾਹਮਣੇ ਆਇਆ ਜਿੱਥੇ ਨਾਜਾਇਜ਼ ਮਾਈਨਿੰਗ ਕਰ ਰਹੇ ਮੁਲਜ਼ਮਾਂ ਨੂੰ ਸਰਕਾਰੀ ਬੇਲਦਾਰ ਵਲੋਂ ਰੋਕਿਆ ਗਿਆ ਤਾਂ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਬੇਲਦਾਰ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਨਾਥਪੁਰ ਕਾਦੀਆਂ ਤੇ ਜਾਨਲੇਵਾ ਹਮਲਾ ਕਰਦੇ ਹੋਏ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਖ਼ੁਦ ਹਮਲਾਵਰ ਟਰੈਕਟਰ-ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।
ਜ਼ਖਮੀ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਨੇ ਜ਼ਖਮੀ ਨੂੰ ਮ੍ਰਿਤਕ ਐਲਾਨ ਦਿੱਤਾ। ਓਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਘਟਨਾ ਬਾਰੇ ਦਸਦੇ ਹੋਏ ਪੰਜਾਬ ਸਰਕਾਰ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਸੰਬਧਿਤ ਥਾਣਾ ਰੰਗੜ ਨੰਗਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਸੂਰ ਨਹਿਰ ਵਿਖੇ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਬੇਲਦਾਰ ਦਰਸ਼ਨ ਸਿੰਘ ਨੂੰ ਮਿਲੀ ਸੀ। ਦੇਰ ਰਾਤ ਨੂੰ ਪਤਾ ਲੱਗਣ ’ਤੇ ਨਹਿਰੀ ਵਿਭਾਗ ’ਚ ਤਾਇਨਾਤ ਬੇਲਦਾਰ ਦਰਸ਼ਨ ਸਿੰਘ ਨੇ ਨਜਾਇਜ਼ ਮਾਈਨਿੰਗ ਕਰ ਰਹੇ ਇਕ ਟਰੈਕਟਰ ਟਰਾਲੀ ਨੂੰ ਰੋਕ ਕੇ ਆਰੋਪੀ ਨੂੰ ਰੈਸਟ ਹਾਊਸ ’ਚ ਲਿਜਾਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਮੁਲਜ਼ਮਾਂ ਨੇ ਹਮਲਾ ਕਰਕੇ ਦਰਸ਼ਨ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ। ਪੁਲਿਸ ਥਾਣਾ ਰੰਗੜ ਨੰਗਲ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਵਿਅਕਤੀ ਦੀ ਪਹਿਚਾਣ ਕਰਦੇ ਹੋਏ ਉਹਨਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।