ਗੁਰਮੀਤ ਰਾਮ ਰਹੀਮ ਦੀ ਪੈਰੋਲ ‘ਤੇ ਹਾਈ ਕੋਰਟ ਹੋਈ ਸਖ਼ਤ

ਗੁਰਮੀਤ ਰਾਮ ਰਹੀਮ ਦੀ ਪੈਰੋਲ ‘ਤੇ ਹਾਈ ਕੋਰਟ ਹੋਈ ਸਖ਼ਤ

ਚੰਡੀਗੜ੍ਹ : ਹਾਈ ਕੋਰਟ ਨੇ ਕਿਹਾ ਕਿ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਮਿਲ ਰਹੀ ਹੈ ਤਾਂ ਬਾਕੀ ਕੈਦੀਆਂ ਨੂੰ ਕਿਉਂ ਨਹੀ ?
ਕੋਰਟ ਨੇ ਕਿਹਾ ਕਿ ਭਵਿੱਖ ਵਿਚ ਹਾਈ ਕੋਰਟ ਦੀ ਇਜਾਜਤ ਤੋਂ ਬਿਨਾਂ ਰਾਮ ਰਹੀਮ ਨੂੰ ਪੈਰੋਲ ਨਾ ਦਿੱਤੀ ਜਾਵੇ। ਇਥੇ ਦਸ ਦਈਏ ਕਿ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ਵਿਰੁਧ ਸ਼੍ਰੋਮਣੀ ਗੁਰਦਵਾਰਾ ਕਮੇਟੀ ਨੇ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ ਅਤੇ ਪੈਰੋਲ ਨੂੰ ਚੁਨੌਤੀ ਦਿੱਤੀ ਸੀ।

ਇਹ ਖ਼ਬਰ ਵੀ ਪੜ੍ਹੋ

ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ 20 ਭਾਰਤੀ ਨਾਗਰਿਕ ਅਜੇ ਵੀ ਰੂਸ ’ਚ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀਰਵਾਰ ਨੂੰ ਕਿਹਾ, ਅਸੀਂ ਇਸ ਮਾਮਲੇ ਵਿੱਚ ਪਹਿਲਾਂ ਹੀ ਦੋ ਬਿਆਨ ਜਾਰੀ ਕਰ ਚੁੱਕੇ ਹਾਂ। ਸਾਡੇ ਦੇਸ਼ ਦੇ ਨਾਗਰਿਕਾਂ ਨੂੰ ਸਾਡੀ ਸਲਾਹ ਹੈ ਕਿ ਉਹ ਜੰਗ ਦੇ ਮੈਦਾਨ ਤੋਂ ਦੂਰ ਰਹਿਣ।ਵਿਦੇਸ਼ ਮੰਤਰਾਲੇ ਨੇ 25 ਫਰਵਰੀ ਨੂੰ ਕਿਹਾ ਸੀ – ਰੂਸੀ ਫੌਜ ਵਿੱਚ ਭਰਤੀ ਹੋਏ ਕਈ ਭਾਰਤੀਆਂ ਨੂੰ ਬਚਾ ਲਿਆ ਗਿਆ ਹੈ। ਉੱਥੋਂ ਦੀ ਫੌਜ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ। ਮੰਤਰਾਲੇ ਦਾ ਇਹ ਬਿਆਨ ਯੁੱਧ ਲੜਨ ਲਈ ਯੂਕਰੇਨ ਭੇਜੇ ਗਏ ਇੱਕ ਭਾਰਤੀ ਦੀ ਮੌਤ ਤੋਂ ਬਾਅਦ ਆਇਆ ਹੈ।
ਜੈਸਵਾਲ ਨੇ ਕਿਹਾ- ਭਾਰਤ ਸਰਕਾਰ ਇਸ ਮੁੱਦੇ ’ਤੇ ਰੂਸ ਨਾਲ ਗੱਲ ਕਰ ਰਹੀ ਹੈ। ਸਾਡਾ ਦੂਤਾਵਾਸ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਨੌਕਰੀਆਂ ਲਈ ਰੂਸ ਗਏ ਕਈ ਭਾਰਤੀ ਇਸ ਸਮੇਂ ਯੂਕਰੇਨ ਵਿਰੁੱਧ ਜੰਗ ਲੜ ਰਹੇ ਹਨ। ਹੈਦਰਾਬਾਦ ਦੇ ਰਹਿਣ ਵਾਲੇ ਮੁਹੰਮਦ ਸੂਫੀਆਨ ਬਾਰੇ ਕਿਹਾ ਜਾਂਦਾ ਹੈ ਕਿ ਉਸ ਨੂੰ ਕਥਿਤ ਤੌਰ ’ਤੇ ਨੌਕਰੀ ਦੇ ਬਹਾਨੇ ਰੂਸੀ ਫੌਜ ਨਾਲ ਯੂਕਰੇਨ ਵਿਰੁੱਧ ਲੜਨ ਲਈ ਭੇਜਿਆ ਗਿਆ ਸੀ।
ਇਸ ਤੋਂ ਬਾਅਦ ਸੂਫੀਆਨ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਉਸ ਦੀ ਸੁਰੱਖਿਅਤ ਵਾਪਸੀ ਦੀ ਬੇਨਤੀ ਕੀਤੀ। ਪਰਿਵਾਰ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਦਾ ਸਿੱਧਾ ਜ਼ਿਕਰ ਕੀਤੇ ਬਿਨਾਂ ਜੈਸਵਾਲ ਨੇ ਕਿਹਾ- ਸਾਡੀ ਜਾਣਕਾਰੀ ਮੁਤਾਬਕ 20 ਭਾਰਤੀ ਇਸ ਸਮੇਂ ਰੂਸ ’ਚ ਫਸੇ ਹੋਏ ਹਨ। ਅਸੀਂ ਇਨ੍ਹਾਂ ਲੋਕਾਂ ਨੂੰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਇਸ ਬਾਰੇ ਅਧਿਕਾਰਤ ਬਿਆਨ ਜਾਰੀ ਕੀਤੇ ਹਨ, ਤੁਸੀਂ ਜ਼ਰੂਰ ਦੇਖਿਆ ਹੋਵੇਗਾ।ਫੈਸਲ ਖਾਨ ਬਾਬਾ ਵਲੌਗਸ ਨਾਂ ਦਾ ਯੂਟਿਊਬ ਚੈਨਲ ਚਲਾਉਂਦਾ ਹੈ। ਉਸਨੇ ਆਪਣੇ ਚੈਨਲ ਵਿੱਚ ਵਿਦੇਸ਼ਾਂ ਵਿੱਚ ਨੌਕਰੀਆਂ ਨਾਲ ਸਬੰਧਤ ਕਈ ਵੀਡੀਓ ਪੋਸਟ ਕੀਤੇ ਹਨ।ਬੁਲਾਰੇ ਨੇ ਅੱਗੇ ਕਿਹਾ- ਅਸੀਂ ਭਾਰਤੀ ਲੋਕਾਂ ਨੂੰ ਕਿਹਾ ਹੈ ਕਿ ਜੰਗ ਦੇ ਮੋਰਚੇ ’ਤੇ ਸਥਿਤੀ ਬਹੁਤ ਖਰਾਬ ਹੈ ਅਤੇ ਲੋਕਾਂ ਨੂੰ ਉੱਥੇ ਨਹੀਂ ਜਾਣਾ ਚਾਹੀਦਾ। ਨਵੀਂ ਦਿੱਲੀ ਅਤੇ ਮਾਸਕੋ ਭਾਰਤੀਆਂ ਦੀ ਸੁਰੱਖਿਆ ਅਤੇ ਵਾਪਸੀ ਲਈ ਮਿਲ ਕੇ ਕੰਮ ਕਰ ਰਹੇ ਹਨ।ਜੈਸਵਾਲ ਨੇ ਅੱਗੇ ਕਿਹਾ, ਇਸ ਮਾਮਲੇ ਵਿਚ ਜੋ ਵੀ ਜਾਣਕਾਰੀ ਸਾਡੇ ਕੋਲ ਆ ਰਹੀ ਹੈ, ਅਸੀਂ ਉਸ ਨੂੰ ਰੂਸੀ ਦੂਤਾਵਾਸ ਨਾਲ ਸਾਂਝਾ ਕਰ ਰਹੇ ਹਾਂ। ਇਸ ਪਹਿਲ ਦਾ ਨਤੀਜਾ ਹੈ ਕਿ ਹੁਣ ਤੱਕ ਕਈ ਭਾਰਤੀਆਂ ਨੂੰ ਬਚਾਇਆ ਜਾ ਚੁੱਕਾ ਹੈ। ਇਹ ਮਾਮਲਾ ਸਾਡੇ ਲਈ ਬਹੁਤ ਅਹਿਮ ਹੈ।

Related post

ਨੈਂਸੀ ਪੇਲੋਸੀ ਦੇ ਪਤੀ ’ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਸਜ਼ਾ

ਨੈਂਸੀ ਪੇਲੋਸੀ ਦੇ ਪਤੀ ’ਤੇ ਹਥੌੜੇ ਨਾਲ ਹਮਲਾ ਕਰਨ…

ਵਾਸ਼ਿੰਗਟਨ, 18 ਮਈ, ਨਿਰਮਲ : ਅਮਰੀਕਾ ਵਿਚ ਹੇਠਲੇ ਸਦਨ ਦੀ ਸਾਬਕਾ ਸਪੀਕਰ ਨੈਂਸੀ ਪੇਲੋਸੀ ਦੇ ਪਤੀ ’ਤੇ ਹਥੌੜੇ ਨਾਲ ਹਮਲਾ ਕਰਨ…
300 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਨੂੰ ਵਿਦੇਸ਼ ਤੋਂ ਲਿਆਉਣ ਦੀ ਤਿਆਰੀ

300 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਨੂੰ ਵਿਦੇਸ਼…

ਚੰਡੀਗੜ੍ਹ, 12 ਮਈ, ਨਿਰਮਲ : ਚੰਡੀਗੜ੍ਹ ’ਚ ਬੈਂਕਾਂ ਨਾਲ 300 ਕਰੋੜ ਰੁਪਏ ਦੀ ਧੋਖਾਧੜੀ ਕਰਕੇ ਥਾਈਲੈਂਡ ’ਚ ਲੁਕੇ ਸੁਖਵਿੰਦਰ ਸਿੰਘ ਛਾਬੜਾ…
ਕੇਜਰੀਵਾਲ ਦੀ ਜ਼ਮਾਨਤ ’ਤੇ ਅੱਜ ਆਵੇਗਾ ਫ਼ੈਸਲਾ

ਕੇਜਰੀਵਾਲ ਦੀ ਜ਼ਮਾਨਤ ’ਤੇ ਅੱਜ ਆਵੇਗਾ ਫ਼ੈਸਲਾ

ਨਵੀਂ ਦਿੱਲੀ, 10 ਮਈ, ਨਿਰਮਲ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ 40 ਦਿਨ ਪੂਰੇ…