ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ

ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ

ਚੰਡੀਗੜ੍ਹ : ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸਨ। ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ।

ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜੀ.ਐਸ.ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਸੰਧਾਵਾਲੀਆ ਇੱਕ ਕਾਨੂੰਨੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਪਿਤਾ 1978 ਤੋਂ 1983 ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ 1983 ਤੋਂ 1987 ਤੱਕ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਰਹੇ। 1 ਨਵੰਬਰ 1965 ਨੂੰ ਜਨਮੇ ਸੁਰਜੀਤ ਸਿੰਘ ਸੰਧਾਵਾਲੀਆ ਨੇ 1986 ਵਿੱਚ ਡੀਏਵੀ ਕਾਲਜ ਚੰਡੀਗੜ੍ਹ ਤੋਂ ਬੀਏ (ਆਨਰਜ਼) ਕੀਤੀ। 1989 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਲਐਲਬੀ ਕੀਤੀ।

Related post

ਝਾਰਖੰਡ ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਇਆ ਇੰਨੇ ਹਜ਼ਾਰ ਰੁਪਏ ਜੁਰਮਾਨਾ, ਜਾਣੋ ਕਾਰਨ

ਝਾਰਖੰਡ ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਇਆ ਇੰਨੇ ਹਜ਼ਾਰ…

ਰਾਂਚੀ, 17 ਮਈ, ਪਰਦੀਪ ਸਿੰਘ: ਝਾਰਖੰਡ ਹਾਈ ਕੋਰਟ ਨੇ ਇੱਕ ਮਾਮਲੇ ਦੀ ਚੱਲ ਰਹੀ ਸੁਣਵਾਈ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਦੇਰੀ…
ਅੰਮ੍ਰਿਤਪਾਲ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ

ਅੰਮ੍ਰਿਤਪਾਲ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ

ਸੋਮਵਾਰ ਤੱਕ ਕਰਵਾਓ ਅੰਮ੍ਰਿਤਪਾਲ ਦੀ ਨਾਮਜ਼ਦਗੀ ਚੰਡੀਗੜ੍ਹ, 10 ਮਈ, ਨਿਰਮਲ : ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ…
ਸੜਕ ਖੋਲ੍ਹਣ ਦੇ ਮਾਮਲੇ ਵਿਚ ਹਾਈ ਕੋਰਟ ਦੇ ਫੈਸਲੇ ’ਤੇ ਸੁਪਰੀਮ ਕੋਰਟ ਦੀ ਰੋਕ

ਸੜਕ ਖੋਲ੍ਹਣ ਦੇ ਮਾਮਲੇ ਵਿਚ ਹਾਈ ਕੋਰਟ ਦੇ ਫੈਸਲੇ…

ਚੰਡੀਗੜ੍ਹ, 3 ਮਈ, ਨਿਰਮਲ : ਚੰਡੀਗੜ੍ਹ ਦੇ ਸੈਕਟਰ 2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਬੰਦ ਕੀਤੀ…