ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਤੋੜੇ ਸਾਰੇ ਰਿਕਾਰਡ
ਅੰਮ੍ਰਿਤਸਰ, 11 ਜਨਵਰੀ, ਮਮਤਾ : ਪੰਜਾਬ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਰਿਕਾਰਡ ਤੋੜਦਿਆਂ ਇੱਕ ਵਾਰ ਫਿਰ ਦੇਸ਼ ਦੁਨੀਆਂ ਚ ਨਾਮ ਉੱਚਾ ਕੀਤਾ ਹੈ। ਜੀ ਹਾਂ 25ਵੀਂ ਵਾਰ ‘ਮਾਕਾ ਟਰਾਫ਼ੀ’ ਜਿੱਤਣ ਵਾਲੀ ਦੇਸ਼ ਦੀ ਇਕਲੌਤੀ ਵਰਸਿਟੀ ਬਣ ਗਈ ਹੈ । ਜਿਸ ਤੋਂ ਬਾਅਦ ਸੀਐਮ ਮਾਨ ਨੇ ਜਿੱਥੇ ਵਧਾਈ ਦਿਤੀ ਹੈ ਉੱਥੇ ਹੀ ਪੰਜਾਬ ਸਰਕਾਰ ਨੇ […]
By : Editor Editor
ਅੰਮ੍ਰਿਤਸਰ, 11 ਜਨਵਰੀ, ਮਮਤਾ : ਪੰਜਾਬ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਰਿਕਾਰਡ ਤੋੜਦਿਆਂ ਇੱਕ ਵਾਰ ਫਿਰ ਦੇਸ਼ ਦੁਨੀਆਂ ਚ ਨਾਮ ਉੱਚਾ ਕੀਤਾ ਹੈ। ਜੀ ਹਾਂ 25ਵੀਂ ਵਾਰ ‘ਮਾਕਾ ਟਰਾਫ਼ੀ’ ਜਿੱਤਣ ਵਾਲੀ ਦੇਸ਼ ਦੀ ਇਕਲੌਤੀ ਵਰਸਿਟੀ ਬਣ ਗਈ ਹੈ । ਜਿਸ ਤੋਂ ਬਾਅਦ ਸੀਐਮ ਮਾਨ ਨੇ ਜਿੱਥੇ ਵਧਾਈ ਦਿਤੀ ਹੈ ਉੱਥੇ ਹੀ ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 25ਵੀਂ ਵਾਰ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫ਼ੀ ਜਿੱਤਣ ’ਤੇ ਯੂਨੀਵਰਸਿਟੀ ਨੂੰ ਇਨਾਮ ਵਜੋਂ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਮਾਕਾ ਟਰਾਫ਼ੀ ਦੇ ਸਵਾਗਤ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਇਹ ਐਲਾਨ ਕੀਤਾ। ਮਾਕਾ ਟਰੋਫੀ ਜਿੱਤਣ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਪਹੁੰਚੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਜਿੱਥੇ ਉਨਾਂ ਦਾ ਟੀਚਰਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾ ਸਵਾਗਤ ਕੀਤਾ ਗਿਆ ਜੀਪ ਉੱਤੇ ਟਰੋਫੀ ਰੱਖ ਕੇ ਢੋਲ ਦੇ ਨਗਾਰੇ ਉੱਤੇ ਵਿਦਿਆਰਥੀਆਂ ਨੇ ਆਪਣੀ ਖੁਸ਼ੀ ਮਨਾਈ।
ਸੰਧੂ ਨੇ ਕਿਹਾ ਕਿ ਸਾਨੂੰ ਬੜੀ ਖੁਸ਼ੀ ਹੈ ਕਿ ਅੱਜ ਅਸੀਂ 25 ਵੀਂ ਵਾਰ ਇਹ ਟਰੋਫੀ ਹਾਸਿਲ ਕੀਤੀ ਹੈ। ਵਿਦਿਆਰਥੀਆਂ ਅਤੇ ਟੀਚਰਾਂ ਵਿੱਚ ਕਾਫੀ ਉਤਸ਼ਾਹ ਹੈ ਇਸ ਟਰੋਫੀ ਨੂੰ ਲੈ ਕੇ ਅਤੇ ਉਨਾਂ ਵੱਲੋਂ ਨਾਚ ਟੱਪ ਕੇ ਖੁਸ਼ੀ ਜਤਾਈ ਜਾ ਰਹੀ ਹੈ। ਇਸ ਮੌਕੇ ਮੰਤਰੀ ਮੀਤ ਹੇਅਰ ਨੇ ਆਖਿਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਸੱਭਿਆਚਾਰ ’ਤੇ ਕੇਂਦਰਿਤ ਹੋ ਰਹੀ ਹੈ ਤੇ ਸਰਕਾਰ ਵੱਲੋਂ ਭਵਿੱਖ ਵਿਚ ਪਿੰਡ-ਪਿੰਡ ਖੇਡ ਨਰਸਰੀਆਂ ਤਿਆਰ ਕਰਨ ਦੀ ਤਜਵੀਜ਼ ਹੈ।
ਇਸ ਮੌਕੇ ਉਨ੍ਹਾਂ ਸਾਰੇ ਕਾਲਜਾਂ ਅਤੇ ਸਕੂਲਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪੱਧਰ ’ਤੇ ਖੇਡ ਨਰਸਰੀਆਂ ਤਿਆਰ ਕਰਨ, ਸਰਕਾਰ ਵੱਲੋਂ ਉਨ੍ਹਾਂ ਨੂੰ ਇਕ ਕੋਚ, ਸੱਤ ਖਿਡਾਰੀਆਂ ਦੀ ਡਾਈਟ ਦੇਣ ਤੋਂ ਇਲਾਵਾ ਹੋਰ ਲੋੜੀਂਦਾ ਖੇਡ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਪੰਜਾਬ ਦੇ ਨਾਮਵਰ ਖਿਡਾਰੀਆਂ ਵੱਲੋਂ ਪੈਦਾ ਕੀਤੇ ਗਏ ਖੇਡ ਸੱਭਿਆਚਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਸਿਰਫ਼ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਸੰਭਾਲਣ ਦੀ ਲੋੜ ਹੈ। ਇਸ ਦੌਰਾਨ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਅੱਜ ਸਾਡੇ ਲਈ ਖ਼ੁਸ਼ੀਆਂ ਭਰਿਆ ਦਿਨ ਹੈ ਕਿ ਸਾਨੂੰ ਇਹ ਵੱਕਾਰੀ ਟਰਾਫ਼ੀ ਮੁੜ ਹਾਸਲ ਹੋਈ ਹੈ। ਉਨ੍ਹਾਂ ਇਸ ਦਾ ਸਿਹਰਾ ਖਿਡਾਰੀਆਂ ਦੇ ਨਾਲ-ਨਾਲ ਕੋਚਾਂ, ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਸਪੋਰਟਸ ਵਿਭਾਗ ਦੇ ਸਿਰ ਸਜਾਇਆ।
ਦੱਸ ਦਈਏ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ 24 ਨਵੰਬਰ, 1969 ਨੂੰ ਹੋਈ ਸੀ ਜਿਸ ਨੇ 1971 ਤੋਂ ਖੇਡਾਂ ਵਿਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ। ਇਸ ਯੂਨੀਵਰਸਿਟੀ ਨੇ 1976-77 ਵਿਚ ਪਹਿਲੀ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਸੀ। ਇਸ ਤੋਂ ਬਾਅਦ 1979 ਤੋਂ 1987 ਤੱਕ, 1991 ਤੋਂ 1994 ਤੱਕ, 1997 ਤੋਂ 2003 ਤੱਕ, ਸਾਲ 2006, 2010, 2011, 2018, 2022 ਅਤੇ ਹੁਣ 2023 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿਲਵਰ ਜੁਬਲੀ ਮੌਕੇ 25ਵੀਂ ਵਾਰ ਇਹ ਟਰਾਫੀ ਹਾਸਲ ਕੀਤੀ ਹੈ। ਉਪ-ਕੁਲਪਤੀ ਨੇ ਇਸ ਦਾ ਸਿਹਰਾ ਖਿਡਾਰੀਆਂ ਅਤੇ ਕੋਚਾਂ ਨੂੰ ਦਿੱਤਾ ਹੈ।