Begin typing your search above and press return to search.

ਹਰਪਾਲ ਚੀਮਾ ਵਲੋਂ 2 ਲੱਖ ਕਰੋੜ ਤੋਂ ਵੱਧ ਦਾ ਬਜਟ ਪੇਸ਼

ਚੰਡੀਗੜ੍ਹ, 5 ਮਾਰਚ, ਨਿਰਮਲ :ਵਿਧਾਨ ਸਭਾ ਵਿਚ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ 2.04 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ। ਇਸ ਦੇ ਲਈ 9.30 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।ਬਜਟ ਭਾਸ਼ਣ ਦੇ ਸ਼ੁਰੂਆਤ ਵਿਚ ਵਿੱਤ ਮੰਤਰੀ ਨੇ ਕਿਹਾ ਕਿ […]

ਹਰਪਾਲ ਚੀਮਾ ਵਲੋਂ 2 ਲੱਖ ਕਰੋੜ ਤੋਂ ਵੱਧ ਦਾ ਬਜਟ ਪੇਸ਼
X

Editor EditorBy : Editor Editor

  |  5 March 2024 6:26 AM IST

  • whatsapp
  • Telegram


ਚੰਡੀਗੜ੍ਹ, 5 ਮਾਰਚ, ਨਿਰਮਲ :ਵਿਧਾਨ ਸਭਾ ਵਿਚ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ 2.04 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ। ਇਸ ਦੇ ਲਈ 9.30 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।
ਬਜਟ ਭਾਸ਼ਣ ਦੇ ਸ਼ੁਰੂਆਤ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ 2 ਸਾਲ ਵਿਚ 40 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਦਾ ਬਜਟ ਰੱਖਿਆ। ਸਕੂਲੀ ਸਿੱਖਿਆ ਲਈ ਉਨ੍ਹਾਂ ਨੇ 16 ਹਜ਼ਾਰ 967 ਕਰੋੜ ਦਾ ਬਜਟ ਰੱਖਿਆ। ਤਕਨੀਕੀ ਸਿੱਖਿਆ ਲਈ 525 ਕਰੋੜ ਰਾਖਵੇਂ ਰੱਖੇ ਗਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਮੇਂ ਵਿਚ ਵਿਕਾਸ ਦਰ 13 ਫੀਸਦੀ ਪਹੁੰਚ ਗਈ ਹੈ। ਜਦ ਕਿ ਪਿਛਲੀ ਸਰਕਾਰ ਦੇ ਸਮੇਂ ਵਿਚ ਇਹ ਬਹੁਤ ਘੱਟ ਸੀ। ਉਨ੍ਹਾਂ ਨੇ ਸਾਲ 2013 ਤੋਂ ਲੈ ਕੇ 2022 ਤੱਕ ਦੀ ਵਿਕਾਸ ਦਰ ਗਿਣਾਈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਖੇਤਾਂ ਦੇ ਆਖਰੀ ਟੇਲ ਤੱਕ ਨਹਿਰੀ ਪਾਣੀ ਪਹੁੰਚਾ ਰਹੀ ਹੈ। ਇਸ ਨਾਲ ਸਰਕਾਰ ਪੰਜਾਬ ਨੂੰ ਮਾਰੂਸਥਲ ਬਣਾਉਣ ਤੋਂ ਬਚਾਉਣ ਵਿਚ ਲੱਗੀ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ

ਲੁਧਿਆਣਾ ਵਿਚ ਰਵਨੀਤ ਬਿੱਟੂ ਅੱਜ ਗ੍ਰਿਫਤਾਰੀ ਦੇਣਗੇ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਅੱਜ 12 ਵਜੇ ਆਪਣੇ ਸੈਂਕੜੇ ਕਾਂਗਰਸੀ ਵਰਕਰਾਂ ਸਮੇਤ ਡੀਸੀ ਦਫ਼ਤਰ ਵਿਖੇ ਗ੍ਰਿਫ਼ਤਾਰ ਕੀਤਾ ਜਾਵੇਗਾ। ਬਿੱਟੂ ਨੇ ਸਮੂਹ ਵਰਕਰਾਂ ਨੂੰ ਫਿਰੋਜ਼ਪੁਰ ਰੋਡ ’ਤੇ ਸਥਿਤ ਫਰੈਂਡਜ਼ ਰੀਜੈਂਸੀ ਦੀ ਪਾਰਕਿੰਗ ’ਤੇ ਪੁੱਜਣ ਦੀ ਅਪੀਲ ਕੀਤੀ ਹੈ। ਬਿੱਟੂ ਨੇ 11 ਵਜੇ ਵਰਕਰਾਂ ਨੂੰ ਬੁਲਾਇਆ ਹੈ। ਇੱਥੋਂ ਉਹ ਸੈਂਕੜੇ ਵਰਕਰਾਂ ਸਮੇਤ ਡੀਸੀ ਦਫ਼ਤਰ ਜਾਣਗੇ।

ਬਿੱਟੂ ਨੇ ਕਿਹਾ ਕਿ ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ, ਪਰ ਕਾਂਗਰਸੀ, ਜ਼ਾਲਮ ਸਰਕਾਰ ਦੇ ਜ਼ੁਲਮਾਂ ਤੋਂ ਡਰਨ ਵਾਲੇ ਨਹੀਂ ਹਨ। ਜੇਕਰ ਸਰਕਾਰ ਝੂਠੇ ਪਰਚੇ ਕਰਕੇ ਉਸ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੇ ਨਹੀਂ। ਬਿੱਟੂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ।

ਬਿੱਟੂ ਨੇ ਕਿਹਾ ਕਿ ਸਰਕਾਰ ਨੇ ਨਗਰ ਨਿਗਮ ਜ਼ੋਨ-ਏ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਦੱਸਦੇ ਚਲੀਏ ਕਿ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾਰ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। 4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ। ਕਾਂਗਰਸ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਦੀ ਰਹੇਗੀ।

Next Story
ਤਾਜ਼ਾ ਖਬਰਾਂ
Share it