ਹਰਸਿਮਰਤ ਨੇ ਪੀਐਮ ਮੋਦੀ ਦੇ ਪ੍ਰੋਗਰਾਮ ’ਚ ਚੁੱਕਿਆ ਕਿਸਾਨੀ ਮੁੱਦਾ
ਬਠਿੰਡਾ, 26 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਤੇ ਦਿਨੀਂ ਪੰਜਾਬ ਵਿਚ ਇਕ ਸਮਾਗਮ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਜੁੜੇ ਹੋਏ ਸਨ ਅਤੇ ਇਸ ਪ੍ਰੋਗਰਾਮ ਵਿਚ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ, ਜਿਵੇਂ ਹੀ ਹਰਸਿਮਰਤ ਕੌਰ ਦੇ ਬੋਲਣ ਦੀ ਵਾਰੀ ਆਈ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਅੱਗੇ ਕਿਸਾਨੀ ਅੰਦੋਲਨ ਦਾ ਮੁੱਦਾ ਉਠਾ ਦਿੱਤਾ, ਜਿਸ […]
By : Makhan Shah
ਬਠਿੰਡਾ, 26 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਤੇ ਦਿਨੀਂ ਪੰਜਾਬ ਵਿਚ ਇਕ ਸਮਾਗਮ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਜੁੜੇ ਹੋਏ ਸਨ ਅਤੇ ਇਸ ਪ੍ਰੋਗਰਾਮ ਵਿਚ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ, ਜਿਵੇਂ ਹੀ ਹਰਸਿਮਰਤ ਕੌਰ ਦੇ ਬੋਲਣ ਦੀ ਵਾਰੀ ਆਈ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਅੱਗੇ ਕਿਸਾਨੀ ਅੰਦੋਲਨ ਦਾ ਮੁੱਦਾ ਉਠਾ ਦਿੱਤਾ, ਜਿਸ ਦੇ ਲਈ ਬਾਅਦ ਵਿਚ ਉਨ੍ਹਾਂ ਨੂੰ ਵਿਰੋਧ ਵੀ ਝੱਲਣਾ ਪਿਆ। ਦੇਖੋ ਕੀ ਐ ਪੂਰੀ ਖ਼ਬਰ।
ਭਾਜਪਾ ਨੂੰ ਛੱਡ ਕੇ ਕਿਸਾਨੀ ਅੰਦੋਲਨ ਦਾ ਮੁੱਦਾ ਪੰਜਾਬ ਦੇ ਹਰ ਸਿਆਸੀ ਪਾਰਟੀ ਵੱਲੋਂ ਜ਼ੋਰ ਸ਼ੋਰ ਨਾਲ ਉਠਾਇਆ ਜਾ ਰਿਹਾ ਏ। ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਉਹ ਮੌਕਾ ਵੀ ਹੱਥੋਂ ਨਹੀਂ ਜਾਣ ਦਿੱਤਾ, ਜਿੱਥੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੀਐਮ ਮੋਦੀ ਬਠਿੰਡਾ ਦੇ ਇਕ ਸਮਾਗਮ ਵਿਚ ਜੁੜੇ ਹੋਏ ਸਨ। ਹਰਸਿਮਰਤ ਬਾਦਲ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਵਾਉਣ ਕਿਉਂਕਿ ਕਿਸਾਨੀ ਅੰਦੋਲਨ ਦੌਰਾਨ 5 ਕਿਸਾਨਾਂ ਦੀ ਮੌਤ ਹੋ ਚੁੱਕੀ ਐ ਜਦਕਿ 700 ਦੇ ਕਰੀਬ ਕਿਸਾਨ ਪਿਛਲੇ ਕਿਸਾਨੀ ਅੰਦੋਲਨ ਵਿਚ ਆਪਣੀਆਂ ਜਾਨਾਂ ਗੁਆ ਚੁੱਕੇ ਸੀ।
ਦੂਜੇ ਪਾਸੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਟੇਜ ਤੋਂ ਬੋਲਦਿਆਂ ਆਖਿਆ ਕਿ ਅਜਿਹਾ ਬਿਆਨ ਮੌਕਾ ਸਮਝ ਕੇ ਅਤੇ ਸਥਾਨ ਦੇਖ ਕੇ ਦਿੱਤਾ ਜਾਣਾ ਚਾਹੀਦਾ ਏ, ਇਹ ਸਿਆਸੀ ਮੰਚ ਨਹੀਂ। ਉਨ੍ਹਾਂ ਆਖਿਆ ਕਿ ਅਕਾਲੀ ਸਾਂਸਦ ਨੂੰ ਇੱਥੇ ਕਿਸਾਨੀ ਅੰਦੋਲਨ ਬਾਰੇ ਫਿਲਹਾਲ ਗੱਲ ਨਹੀਂ ਕਰਨੀ ਚਾਹੀਦੀ ਸੀ। ਇਸੇ ਤਰ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਮੇਜ਼ ’ਤੇ ਬੈਠ ਕੇ ਗੱਲਬਾਤ ਨਾਲ ਹੀ ਕੱਢਿਆ ਜਾਵੇਗਾ, ਹਰਸਿਮਰਤ ਬਾਦਲ ਨੂੰ ਇਸ ਬਾਰੇ ਪ੍ਰਧਾਨ ਮੰਤਰੀ ਨਾਲ ਗੱਲ ਕਰਨੀ ਚਾਹੀਦੀ ਸੀ ਨਾ ਕਿ ਇੱਥੇ ਭਾਸ਼ਣ ਦੇਣਾ ਚਾਹੀਦਾ ਸੀ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਨਾਲੋਂ ਆਪਣਾ ਨਾਤਾ ਤੋੜ ਲਿਆ ਸੀ ਅਤੇ ਹਰਸਿਮਰਤ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਵੀ ਅਕਾਲੀ ਦਲ ਨੇ ਆਪਣੀ ਪੰਜਾਬ ਬਚਾਓ ਯਾਤਰਾ ਕਿਸਾਨਾਂ ਦੇ ਅੰਦੋਲਨ ਕਰਕੇ ਹੀ ਮੁਲਤਵੀ ਕੀਤੀ ਹੋਈ ਐ।