ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ

ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ

ਅੰਮ੍ਰਿਤਸਰ, 2 ਅਕਤੂਬਰ (ਹਿਮਾਂਸ਼ੂ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰਸਭਿੰਨੀ ਗੁਰਬਾਣੀ ਦਾ ਆਨੰਦ ਮਾਣਿਆ।

ਗੁਰੂ ਘਰ ਦੇ ਕਰੋ ਦਰਸ਼ਨ…


ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਉਹ ਦਰ ਹੈ, ਜਿੱਥੇ ਆ ਕੇ ਮਨ ਨੂੰ ਸਕੂਨ ਮਿਲਦਾ ਹੈ। ਇਸ ਲਈ ਇੱਥੇ ਹਰ ਕੋਈ ਆਉਂਦਾ ਹੈ ਤੇ ਉਹ ਵੀ ਅੱਜ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨਾ ਲਈ ਪਹੁੰਚੇ ਹੋਏ ਨੇ।


ਬੀਬੀ ਬਾਦਲ ਨੇ ਇਸ ਮੌਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਨੂਰਾ ਕੁਸ਼ਤੀ ਖੇਡ ਰਹੀਆਂ ਹਨ। ਇਸੇ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਉਹ ਯਾਦ ਕਰਨ ਕਿ ਉਨ੍ਹਾਂ ਦੀ ਦਾਦੀ ਨੇ ਇੱਥੇ ਕੀ ਕੁਫ਼ਰ ਘੋਲਿਆ ਸੀ ਅਤੇ ਉਨ੍ਹਾਂ ਦੇ ਪਿਤਾ ਨੇ ਸਿੱਖਾਂ ’ਤੇ ਕਿਵੇਂ ਕਹਿਰ ਢਾਹਿਆ।

ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਸਾਧੇ ਤਿੱਖੇ ਨਿਸ਼ਾਨੇ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ’ਤੇ ਵੀ ਚੁੱਕੇ ਸਵਾਲ

ਕਿਹਾ : ਯਾਦ ਕਰਨ, ਉਨ੍ਹਾਂ ਦੀ ਦਾਦੀ ਨੇ ਇੱਥੇ ਕੀ ਕੁਫਰ ਕੀਤਾ ਸੀ


ਹਰਸਿਮਰਤ ਬਾਦਲ ਨੇ ਕਿਹਾ ਕਿ ਅੱਜ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਹ ਅਜਿਹੀ ਪਾਰਟੀ ਦਾ ਸਾਥ ਦੇਣ, ਜੋ ਪੰਜਾਬ ਦੀ ਹਿਤੈਸ਼ੀ ਹੈ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਖੜ੍ਹਦੀ ਹੈ।

Related post

ਕੀ ਪਤਨੀਆਂ ਰੱਖ ਸਕਣਗੀਆਂ ਲੀਡਰ ਪਤੀਆਂ ਦੀ ਲਾਜ?

ਕੀ ਪਤਨੀਆਂ ਰੱਖ ਸਕਣਗੀਆਂ ਲੀਡਰ ਪਤੀਆਂ ਦੀ ਲਾਜ?

ਚੰਡੀਗੜ੍ਹ, 12 ਮਈ (ਸ਼ਾਹ) : ਇਸ ਵਾਰ ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜੋ ਮਾਹੌਲ ਦੇਖਣ ਨੂੰ ਮਿਲ ਰਿਹਾ…
Lok Sabha Election ਹਰਸਿਮਰਤ ਕੌਰ ਬਾਦਲ ਦੀ ਜ਼ਮਾਨਤ ਜ਼ਬਤ ਕਰਾਉਣ ਲਈ ਵੋਟਰ ਤਿਆਰ : ਸੀਐਮ ਮਾਨ

Lok Sabha Election ਹਰਸਿਮਰਤ ਕੌਰ ਬਾਦਲ ਦੀ ਜ਼ਮਾਨਤ ਜ਼ਬਤ…

ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਜਲਦ ਪੂਰੀ ਕਰਾਂਗੇ ਸੁਨਾਮ ਊਧਮ ਸਿੰਘ ਵਾਲਾ, 7 ਮਈ, ਨਿਰਮਲ : ਮੁੱਖ ਮੰਤਰੀ ਭਗਵੰਤ…
ਸ੍ਰੀ ਹਰਿਮੰਦਰ ਸਾਹਿਬ ’ਚ ਸੋਨੇ ਦੀ ਸਫ਼ਾਈ ਦੀ ਸੇਵਾ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ’ਚ ਸੋਨੇ ਦੀ ਸਫ਼ਾਈ ਦੀ ਸੇਵਾ…

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁੰਬਦਾਂ ’ਤੇ ਲੱਗੇ ਸੋਨੇ ਦੀ ਸਾਫ਼ ਸਫ਼ਾਈ ਦੀ ਸੇਵਾ ਦੀ ਸ਼ੁਰੂਆਤ ਹਰ ਸਾਲ ਦੀ ਤਰ੍ਹਾਂ…