ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 26 ਜਨਵਰੀ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਣ ਮਗਰੋਂ ਮੀਡੀਆ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਆਪਣੇ ਵਿਰੋਧੀਆਂ ’ਤੇ ਤਿੱਖਾ ਨਿਸ਼ਾਨਾ ਸਾਧਿਆ। ਅਕਾਲੀ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ […]
By : Editor Editor
ਅੰਮ੍ਰਿਤਸਰ, 26 ਜਨਵਰੀ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਣ ਮਗਰੋਂ ਮੀਡੀਆ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਆਪਣੇ ਵਿਰੋਧੀਆਂ ’ਤੇ ਤਿੱਖਾ ਨਿਸ਼ਾਨਾ ਸਾਧਿਆ। ਅਕਾਲੀ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕੋ ਸੋਚ ਦੀਆਂ ਪਾਰਟੀਆਂ ਨੇ, ਜਿਵੇਂ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਗਿਆ ਸੀ, ਉਸੇ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵੀ ਗੁਰਦੁਆਰਾ ਸੁਲਤਾਨਪੁਰ ਲੋਧੀ ਵਿਖੇ ਗੋਲੀਆਂ ਚਲਾ ਕੇ ਵੱਡਾ ਗੁਨਾਹ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਹ ਦੋਵੇਂ ਪਾਰਟੀਆਂ ਕਦੇ ਵੀ ਪੰਜਾਬ ਦੀਆਂ ਸਗੀਆਂ ਨਹੀਂ ਹੋ ਸਕਦੀਆਂ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਾਣੀ ਦਾ ਆਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਲਾਤਕਾਰ ਮਾਮਲੇ ’ਚ ਗਵਾਹੀ ਦਿੱਤੀ ਹੈ। ਇਹ ਗਵਾਹੀ ਨਿਊ ਹੈਂਪਸ਼ਾਇਰ ਕਾਕਸ ਵਿੱਚ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਆਈ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਟਰੰਪ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਖਿਲਾਫ ਚੱਲ ਰਹੇ ਮਾਮਲੇ ਰਾਜਨੀਤੀ ਤੋਂ ਪ੍ਰੇਰਿਤ ਹਨ ਅਤੇ ਇਨ੍ਹਾਂ ਪਿੱਛੇ ਡੈਮੋਕ੍ਰੇਟਿਕ ਸਰਕਾਰ ਦਾ ਹੱਥ ਹੈ। ਟਰੰਪ ਨੇ ਕਿਹਾ ਕਿ ਇਹ ਸਭ ਉਨ੍ਹਾਂ ਨੂੰ ਵ੍ਹਾਈਟ ਹਾਊਸ ਵਾਪਸ ਆਉਣ ਤੋਂ ਰੋਕਣ ਲਈ ਕੀਤਾ ਜਾ ਰਿਹਾ ਹੈ। ਲੇਖਿਕਾ ਜੀਨ ਕੈਰੋਲ ਨੇ ਡੋਨਾਲਡ ਟਰੰਪ ’ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ। ਜੀਨ ਕੈਰੋਲ ਨੇ ਇਹ ਮਾਣਹਾਨੀ ਦਾ ਕੇਸ ਨਿਊਯਾਰਕ ਦੀ ਸੰਘੀ ਅਦਾਲਤ ’ਚ ਦਾਇਰ ਕੀਤਾ ਸੀ, ਜਿਸ ਦੇ ਬਦਲੇ ਉਸ ਨੇ ਡੋਨਾਲਡ ਟਰੰਪ ਤੋਂ 10 ਲੱਖ ਡਾਲਰ ਦੇ ਮੁਆਵਜ਼ੇ ਦੀ ਮੰਗ ਕੀਤੀ ਸੀ। ਵੀਰਵਾਰ ਨੂੰ ਟਰੰਪ ਨੇ ਇਸ ਮਾਮਲੇ ’ਚ ਅਦਾਲਤ ’ਚ ਗਵਾਹੀ ਦਿੱਤੀ। ਇਸ ਮਾਮਲੇ ’ਚ ਸ਼ੁੱਕਰਵਾਰ ਨੂੰ ਵੀ ਸੁਣਵਾਈ ਹੋਵੇਗੀ। ਜੀਨ ਕੈਰੋਲ ਨੇ ਦੋਸ਼ ਲਗਾਇਆ ਸੀ ਕਿ ਟਰੰਪ ਨੇ 1990 ਦੇ ਦਹਾਕੇ ਵਿਚ ਮੈਨਹਟਨ ਦੇ ਬਰਗਡੋਰਫ ਗੁਡਮੈਨ ਡਿਪਾਰਟਮੈਂਟ ਸਟੋਰ ਦੇ ਡਰੈਸਿੰਗ ਰੂਮ ਵਿਚ ਉਸ ਨਾਲ ਬਲਾਤਕਾਰ ਕੀਤਾ ਸੀ। ਡੋਨਾਲਡ ਟਰੰਪ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਲੰਬਿਤ ਹਨ, ਜਿਸ ਵਿੱਚ 2020 ਦੇ ਚੋਣ ਨਤੀਜਿਆਂ ਵਿੱਚ ਧਾਂਦਲੀ ਦੇ ਦੋਸ਼ ਅਤੇ ਸਿਵਲ ਧੋਖਾਧੜੀ ਦਾ ਮਾਮਲਾ ਸ਼ਾਮਲ ਹੈ। ਸਿਵਲ ਫਰਾਡ ਮਾਮਲੇ ’ਚ ਟਰੰਪ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਬੈਂਕਾਂ ਤੋਂ ਕਰਜ਼ਾ ਲੈਣ ਲਈ ਆਪਣੇ ਵਿੱਤੀ ਬਿਆਨਾਂ ’ਚ ਆਪਣੀ ਜਾਇਦਾਦ ਦੀ ਕੀਮਤ ਨੂੰ ਵਧਾ ਦਿੱਤਾ ਸੀ। ਡੋਨਾਲਡ ਟਰੰਪ ’ਤੇ 6 ਜਨਵਰੀ ਨੂੰ ਅਮਰੀਕੀ ਕੈਪੀਟਲ ’ਚ ਲੋਕਾਂ ਨੂੰ ਦੰਗੇ ਕਰਨ ਲਈ ਉਕਸਾਉਣ ਦਾ ਵੀ ਦੋਸ਼ ਹੈ। ਟਰੰਪ ਦੇ ਖਿਲਾਫ ਗੁਪਤ ਦਸਤਾਵੇਜ਼ਾਂ ਦੀ ਕਥਿਤ ਦੁਰਵਰਤੋਂ ਦਾ ਮਾਮਲਾ ਵੀ ਲੰਬਿਤ ਹੈ। ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਟਰੰਪ ਨੂੰ ਕੋਲੋਰਾਡੋ ਅਤੇ ਮੇਨ ਵਿਚ ਰਾਸ਼ਟਰਪਤੀ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ।