ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਕਦੇ ਹਨ ਅਸਤੀਫ਼ਾ
ਚੰਡੀਗੜ੍ਹ, 12 ਮਾਰਚ, ਨਿਰਮਲ : ਹਰਿਆਣਾ ਵਿਚ 9 ਸਾਲ ਤੋਂ ਜ਼ਿਆਦਾ ਸਮੇਂ ਤੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਸਤੀਫਾ ਦੇ ਸਕਦੇ ਹਨ। ਉਨ੍ਹਾਂ ਦੀ ਜਗ੍ਹਾ ਨਾਇਬ ਸਿੰਘ ਸੈਣੀ ਨੂੰ ਸੀਐਮ ਬਣਾਇਆ ਜਾ ਸਕਦਾ ਹੈ। ਜੋ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਹਨ। ਇਸ ਤੋਂ ਇਲਾਵਾ ਉਹ ਕੁਰੂਕਸ਼ੇਤਰ ਤੋਂ ਲੋਕ ਸਭਾ ਦੇ ਸਾਂਸਦ ਵੀ ਹਨ। ਉਨ੍ਹਾਂ ਤੋਂ […]
By : Editor Editor
ਚੰਡੀਗੜ੍ਹ, 12 ਮਾਰਚ, ਨਿਰਮਲ : ਹਰਿਆਣਾ ਵਿਚ 9 ਸਾਲ ਤੋਂ ਜ਼ਿਆਦਾ ਸਮੇਂ ਤੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਸਤੀਫਾ ਦੇ ਸਕਦੇ ਹਨ। ਉਨ੍ਹਾਂ ਦੀ ਜਗ੍ਹਾ ਨਾਇਬ ਸਿੰਘ ਸੈਣੀ ਨੂੰ ਸੀਐਮ ਬਣਾਇਆ ਜਾ ਸਕਦਾ ਹੈ। ਜੋ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਹਨ। ਇਸ ਤੋਂ ਇਲਾਵਾ ਉਹ ਕੁਰੂਕਸ਼ੇਤਰ ਤੋਂ ਲੋਕ ਸਭਾ ਦੇ ਸਾਂਸਦ ਵੀ ਹਨ।
ਉਨ੍ਹਾਂ ਤੋਂ ਇਲਾਵਾ ਇੱਕ ਹੋਰ ਪੰਜਾਬੀ ਨੇਤਾ ਸੰਜੇ ਭਾਟੀਆ ਦੇ ਨਾਂ ਦੀ ਵੀ ਚਰਚਾ ਚਲ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਹੈ ਕਿ ਮਨੋਹਰ ਲਾਲ ਖੱਟਰ ਦੇ ਅਸਤੀਫ਼ੇ ਤੋਂ ਬਾਅਦ ਨਵਾਂ ਸੀਐਮ ਬਣੇਗਾ ਅਤੇ ਫਿਰ ਪੂਰੀ ਕੈਬਨਿਟ ਹੀ ਨਵੀਂ ਹੋਵੇਗੀ। ਇਹੀ ਨਹੀਂ ਮਨੋਹਰ ਲਾਲ ਖੱਟਰ ਨੂੰ ਲੋਕ ਸਭਾ ਚੋਣਾਂ ਵਿਚ ਕਰਨਾਲ ਸੀਟ ਤੋਂ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ।
ਮਨੋਹਰ ਲਾਲ ਨੇ ਅੱਜ ਹੀ ਭਾਜਪਾ ਅਤੇ ਸਰਕਾਰ ਦਾ ਸਮਰਥਨ ਕਰਨ ਵਾਲੇ ਆਜ਼ਾਦ ਵਿਧਾਇਕਾਂ ਦੀ ਮੀਟਿੰਗ ਬੁਲਾਈ। ਖ਼ਬਰਾਂ ਅਨੁਸਾਰ ਇਸ ਬੈਠਕ ਵਿਚ ਮਨੋਹਰ ਲਾਲ ਖੱਟਰ ਦੇ ਅਸਤੀਫ਼ੇ ਅਤੇ ਉਸ ਤੋਂ ਬਾਅਦ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਸਰਕਾਰ ਬਣਾਉਣ ਦੀ ਰਣਨੀਤੀ ’ਤੇ ਵਿਚਾਰ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ
ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।
ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।
ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।