ਹਰਿਆਣਾ ਦੇ CM ਨੂੰ ਦੋਸ਼ੀ ਪੁਲਿਸ ਮੁਲਾਜ਼ਮਾਂ 'ਤੇ ਕਾਰਵਾਈ ਕਰਨੀ ਚਾਹੀਦੀ ਹੈ : ਕੈਪਟਨ ਅਮਰਿੰਦਰ
ਸੰਗਰੂਰ ਦੇ ਪ੍ਰਿਤਪਾਲ ਸਿੰਘ ਪਹੁੰਚੇ ਚੰਡੀਗੜ੍ਹ ਪੀ.ਜੀ.ਆਈ.ਚੰਡੀਗੜ੍ਹ : ਅੰਦੋਲਨ 'ਚ ਜ਼ਖਮੀ ਕਿਸਾਨ ਦੇ ਰੋਹਤਕ 'ਚ ਹੋਣ ਦੀ ਸੂਚਨਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ 'ਚ ਪੈਦਾ ਹੋਏ ਵਿਵਾਦ ਤੋਂ ਬਾਅਦ ਪ੍ਰਿਤਪਾਲ ਨੂੰ ਪੀ.ਜੀ.ਆਈ, ਚੰਡੀਗੜ੍ਹ ਭੇਜ ਦਿੱਤਾ ਗਿਆ। ਦੇਰ ਰਾਤ ਐਂਬੂਲੈਂਸ ਪ੍ਰਿਤਪਾਲ ਨੂੰ ਰੋਹਤਕ ਤੋਂ ਚੰਡੀਗੜ੍ਹ ਲੈ ਗਈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ […]
By : Editor (BS)
ਸੰਗਰੂਰ ਦੇ ਪ੍ਰਿਤਪਾਲ ਸਿੰਘ ਪਹੁੰਚੇ ਚੰਡੀਗੜ੍ਹ ਪੀ.ਜੀ.ਆਈ.
ਚੰਡੀਗੜ੍ਹ : ਅੰਦੋਲਨ 'ਚ ਜ਼ਖਮੀ ਕਿਸਾਨ ਦੇ ਰੋਹਤਕ 'ਚ ਹੋਣ ਦੀ ਸੂਚਨਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ 'ਚ ਪੈਦਾ ਹੋਏ ਵਿਵਾਦ ਤੋਂ ਬਾਅਦ ਪ੍ਰਿਤਪਾਲ ਨੂੰ ਪੀ.ਜੀ.ਆਈ, ਚੰਡੀਗੜ੍ਹ ਭੇਜ ਦਿੱਤਾ ਗਿਆ। ਦੇਰ ਰਾਤ ਐਂਬੂਲੈਂਸ ਪ੍ਰਿਤਪਾਲ ਨੂੰ ਰੋਹਤਕ ਤੋਂ ਚੰਡੀਗੜ੍ਹ ਲੈ ਗਈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਕੈਪਟਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਮੈਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਕਰਦਾ ਹਾਂ ਕਿ ਲੋਕਾਂ ਨੂੰ ਲੰਗਰ ਛਕਾਉਣ ਵਾਲੇ ਇੱਕ ਨਿਹੱਥੇ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਦੇ ਦੋਸ਼ੀ ਪੁਲਿਸ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਦੇਰ ਰਾਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਵੀ ਸੀਨੀਅਰ ਆਗੂਆਂ ਨਾਲ ਚੰਡੀਗੜ੍ਹ ਭੇਜੇ ਗਏ ਪ੍ਰਿਤਪਾਲ ਸਿੰਘ ਨੂੰ ਮਿਲਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਪ੍ਰਿਤਪਾਲ ਸਿੰਘ ਨਾਲ ਗੱਲਬਾਤ ਕੀਤੀ ਅਤੇ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਹ ਪੀਜੀਆਈ ਦੇ ਡਾਇਰੈਕਟਰ ਅਤੇ ਡਾਕਟਰਾਂ ਨੂੰ ਮਿਲੇ ਹਨ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਪ੍ਰਿਤਪਾਲ ਸਿੰਘ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਜਲਦੀ ਹੀ ਪ੍ਰਿਤਪਾਲ ਸਿੰਘ ਪੂਰੀ ਤਰ੍ਹਾਂ ਠੀਕ ਹੋ ਜਾਵੇਗਾ।
ਰਾਮ ਮੰਦਿਰ: ਇਕ ਮਹੀਨੇ ਵਿੱਚ ਮਿਲਿਆ 25 ਕਰੋੜ ਦਾ ਦਾਨ
ਅਯੁਧਿਆ, 25 ਫਰਵਰੀ (ਦਦ): ਨਵੇਂ ਬਣੇ ਰਾਮ ਮੰਦਰ ਨੂੰ 22 ਜਨਵਰੀ ਨੂੰ ਹੋਏ ਪਵਿੱਤਰ ਸਮਾਰੋਹ ਤੋਂ ਬਾਅਦ ਇੱਕ ਮਹੀਨੇ ਵਿੱਚ 25 ਕਿਲੋ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਸਮੇਤ ਲਗਭਗ 25 ਕਰੋੜ ਰੁਪਏ ਦਾ ਦਾਨ ਮਿਲਿਆ ਹੈ। ਰਾਮ ਮੰਦਿਰ ਟਰੱਸਟ ਦਫ਼ਤਰ ਦੇ ਇੰਚਾਰਜ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ 25 ਕਰੋੜ ਰੁਪਏ ਦੀ ਰਾਸ਼ੀ ਵਿੱਚ ਮੰਦਿਰ ਟਰੱਸਟ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਚੈੱਕ, ਡਰਾਫ਼ਟ ਅਤੇ ਨਕਦੀ ਦੇ ਨਾਲ-ਨਾਲ ਦਾਨ ਬਕਸਿਆਂ ਵਿੱਚ ਜਮ੍ਹਾਂ ਰਾਸ਼ੀ ਸ਼ਾਮਲ ਹੈ। ਉਨ੍ਹਾਂ ਕਿਹਾ, “ਹਾਲਾਂਕਿ, ਸਾਡੇ ਕੋਲ ਟਰੱਸਟ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਮਾਧਿਅਮ ਰਾਹੀਂ ਭੇਜੇ ਗਏ ਪੈਸੇ ਬਾਰੇ ਜਾਣਕਾਰੀ ਨਹੀਂ ਹੈ।” ਗੁਪਤਾ ਨੇ ਕਿਹਾ, “23 ਜਨਵਰੀ ਤੋਂ ਹੁਣ ਤੱਕ ਲਗਭਗ 60 ਲੱਖ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ।”
ਗੁਪਤਾ ਨੇ ਕਿਹਾ, “ਰਾਮ ਭਗਤਾਂ ਦੀ ਸ਼ਰਧਾ ਅਜਿਹੀ ਹੈ ਕਿ ਉਹ ਰਾਮਲਲਾ ਲਈ ਚਾਂਦੀ ਅਤੇ ਸੋਨੇ ਦੀਆਂ ਬਣੀਆਂ ਚੀਜ਼ਾਂ ਦਾਨ ਕਰ ਰਹੇ ਹਨ, ਜੋ ਕਿ ਸ਼੍ਰੀ ਰਾਮ ਜਨਮ ਭੂਮੀ ਮੰਦਰ ਵਿੱਚ ਨਹੀਂ ਵਰਤੀ ਜਾ ਸਕਦੀ ਹੈ। ਇਸ ਦੇ ਬਾਵਜੂਦ, ਸ਼ਰਧਾਲੂਆਂ ਦੀ ਸ਼ਰਧਾ ਨੂੰ ਦੇਖਦੇ ਹੋਏ, ਰਾਮ ਮੰਦਰ ਟਰੱਸਟ ਸੋਨੇ-ਚਾਂਦੀ ਦੀਆਂ ਵਸਤਾਂ, ਗਹਿਣੇ, ਭਾਂਡਿਆਂ ਅਤੇ ਵਸਤੂਆਂ ਦਾ ਦਾਨ ਸਵੀਕਾਰ ਕਰ ਰਿਹਾ ਹੈ।” ਮੰਦਰ ਟਰੱਸਟ ਨੂੰ ਆਸ ਹੈ ਕਿ ਰਾਮ ਨੌਮੀ ਤਿਉਹਾਰ ਦੌਰਾਨ ਦਾਨ ਵਿੱਚ ਵਾਧਾ ਹੋਵੇਗ। ਅਯੁੱਧਿਆ ‘ਚ 50 ਲੱਖ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ। ਗੁਪਤਾ ਅਨੁਸਾਰ ਉਮੀਦ ਹੈ ਕਿ ਰਾਮ ਨੌਮੀ ਮੌਕੇ ਦਾਨ ਦੇ ਰੂਪ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਪ੍ਰਾਪਤ ਹੋ ਸਕਦੀ ਹੈ, ਜਿਸ ਦੇ ਮੱਦੇਨਜ਼ਰ ਸਟੇਟ ਬੈਂਕ ਆਫ ਇੰਡੀਆ ਨੇ ਰਾਮ ਜਨਮ ਭੂਮੀ ਵਿਖੇ ਚਾਰ ਆਟੋਮੈਟਿਕ ਕਾਊਂਟਿੰਗ ਮਸ਼ੀਨਾਂ ਲਗਾਈਆਂ ਹਨ।