ਕਿਸਾਨ ਅੰਦੋਲਨ ਦਰਮਿਆਨ ਹਰਿਆਣਾ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਖੜ੍ਹੀਆਂ ਹਨ ਅਤੇ ਉਹ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੀਆਂ ਹਨ। ਇਸ ਕਾਰਨ ਸ਼ੰਭੂ ਸਰਹੱਦ ਤੇ ਖਨੌਰੀ ਸਰਹੱਦ ’ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਲੈ ਕੇ ਬਜਟ 'ਚ ਵੱਡਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਬਜਟ ਪੇਸ਼ ਕਰਦੇ ਹੋਏ […]
By : Editor (BS)
ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਖੜ੍ਹੀਆਂ ਹਨ ਅਤੇ ਉਹ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੀਆਂ ਹਨ। ਇਸ ਕਾਰਨ ਸ਼ੰਭੂ ਸਰਹੱਦ ਤੇ ਖਨੌਰੀ ਸਰਹੱਦ ’ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ।
ਇਸ ਦੌਰਾਨ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਲੈ ਕੇ ਬਜਟ 'ਚ ਵੱਡਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਬਜਟ ਪੇਸ਼ ਕਰਦੇ ਹੋਏ ਸਰਕਾਰ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਕਿਸਾਨਾਂ ਦੇ ਖੇਤੀ ਕਰਜ਼ਿਆਂ 'ਤੇ ਵਿਆਜ ਮੁਆਫ ਕੀਤਾ ਜਾਵੇਗਾ। ਸਤੰਬਰ 2023 ਤੱਕ ਲਏ ਗਏ ਕਰਜ਼ਿਆਂ ਦਾ ਵਿਆਜ ਮਾਫ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਜੇਕਰ ਕਿਸੇ 'ਤੇ ਕੋਈ ਜ਼ੁਰਮਾਨਾ ਲਗਾਇਆ ਗਿਆ ਹੈ ਤਾਂ ਉਹ ਵੀ ਅਦਾ ਨਹੀਂ ਕਰਨਾ ਪਵੇਗਾ। ਇਹ ਸਹੂਲਤ ਇਸ ਸਾਲ ਮਈ ਤੱਕ ਉਪਲਬਧ ਰਹੇਗੀ। ਇਸ ਤੋਂ ਬਾਅਦ ਜੋ ਵੀ ਵਿਆਜ ਜਾਂ ਜੁਰਮਾਨਾ ਨਵੇਂ ਸਿਰੇ ਤੋਂ ਲਗਾਇਆ ਜਾਵੇਗਾ, ਉਸ ਦਾ ਭੁਗਤਾਨ ਕਰਨਾ ਹੋਵੇਗਾ।