ਹਰਿਆਣਾ ਗੁਰਦੁਆਰਾ ਕਮੇਟੀ ਨੇ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ
ਚੰਡੀਗੜ੍ਹ : ਹਰਿਆਣਾ ਗੁਰਦੁਆਰਾ ਕਮੇਟੀ ਨੇ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਕੁੱਝ ਦਿਨ ਪਹਿਲਾਂ ਮਹੰਤ ਕਰਮਜੀਤ ਸਿੰਘ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਅਸਲ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ (HSGMC) ਐਡਹਾਕ ਕਮੇਟੀ ਵਿਵਾਦ ਦਰਮਿਆਨ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕਮੇਟੀ ਵਿੱਚ ਸੀਨੀਅਰ ਮੀਤ ਪ੍ਰਧਾਨ […]
By : Editor (BS)
ਚੰਡੀਗੜ੍ਹ : ਹਰਿਆਣਾ ਗੁਰਦੁਆਰਾ ਕਮੇਟੀ ਨੇ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਕੁੱਝ ਦਿਨ ਪਹਿਲਾਂ ਮਹੰਤ ਕਰਮਜੀਤ ਸਿੰਘ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਅਸਲ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ (HSGMC) ਐਡਹਾਕ ਕਮੇਟੀ ਵਿਵਾਦ ਦਰਮਿਆਨ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕਮੇਟੀ ਵਿੱਚ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਭੁਪਿੰਦਰ ਸਿੰਘ ਸੰਧਵਾਂ ਨੂੰ ਪ੍ਰਧਾਨ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਕਾਰਜਕਾਰਨੀ ਮੈਂਬਰ ਰਮਣੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਦੋਵੇਂ ਨਵ-ਨਿਯੁਕਤ ਅਹੁਦੇਦਾਰ ਗੁਰਦੁਆਰਾ ਛੱਤੀ ਪਾਤਸ਼ਾਹੀ ਵਿਖੇ ਨਤਮਸਤਕ ਹੋ ਕੇ ਆਪਣੀ-ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਦੋਵੇਂ ਨਿਯੁਕਤੀਆਂ ਹਰਿਆਣਾ ਸਰਕਾਰ ਵੱਲੋਂ ਚੋਣਾਂ ਹੋਣ ਤੱਕ ਕੀਤੀਆਂ ਗਈਆਂ ਹਨ।