ਹਰਿਆਣਾ ਗੁਰਦਵਾਰਾ ਕਮੇਟੀ ਦੀਆਂ ਵੋਟਾਂ ਡੇਰਾ ਸਰਸਾ ਦੇ ਚੇਲੇ ਬਣਾ ਰਹੇ ਹਨ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਹੀ ਹਰਿਆਣਾ ਗੁਰਦਵਾਰਾ ਕਮੇਟੀ ਦੀਆ ਵੋਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਹਰਿਆਣਾ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਤੋਂ ਵੱਖਰੇ ਕਰਨ ਲਈ ਹਰ ਇੱਕ ਕੋਸ਼ਿਸ਼ ਕੀਤੀ ਜਾ ਰਹੀ […]
By : Editor (BS)
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਹੀ ਹਰਿਆਣਾ ਗੁਰਦਵਾਰਾ ਕਮੇਟੀ ਦੀਆ ਵੋਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਹਰਿਆਣਾ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਤੋਂ ਵੱਖਰੇ ਕਰਨ ਲਈ ਹਰ ਇੱਕ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਰਿਆਣਾ ਗੁਰਦਵਾਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਾਅਵਾ ਕਰਦੇ ਹੋਏ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਹੁਣ ਵੋਟਾਂ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਸਰਾਸਰ ਗਲਤ ਹੈ।
ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਮੁੱਦੇ ਦੇ ਉੱਤੇ ਵੀ ਸਰਕਾਰ ਪੂਰੀ ਤਰਹਾਂ ਨਾਲ ਫੇਲ ਹੁੰਦੀ ਹੋਈ ਨਜ਼ਰ ਆ ਰਹੀ ਹੈ। ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸਾਰੀ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਐਸਵਾਈਐਲ ਦੇ ਮੁੱਦੇ 'ਤੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਇਹ ਉਹਨਾਂ ਨੇ ਭਗਵੰਤ ਮਾਨ ਸਰਕਾਰ ਦੇ ਉੱਤੇ ਬੋਲਦੇ ਹੋਏ ਕਿਹਾ ਕਿ ਜੋ ਉਹਨਾਂ ਵੱਲੋਂ ਇੱਕ ਤਰੀਕ ਨੂੰ ਡਿਬੇਟ ਸੱਦੀ ਗਈ ਹੈ ਇਹ ਵਿਰੋਧੀਆਂ ਦਾ ਕੰਮ ਹੁੰਦਾ ਹੈ ਨਾ ਕਿ ਮੌਜੂਦਾ ਸਰਕਾਰਾਂ ਦਾ।