ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਗ੍ਰਿਫਤਾਰੀ ਦਾ ਡਰ
ਚੰਡੀਗੜ੍ਹ : ਹਰਿਆਣਾ ਦੇ ਰਾਜ ਮੰਤਰੀ ਸੰਦੀਪ ਸਿੰਘ ਨੂੰ ਹੁਣ ਗ੍ਰਿਫਤਾਰੀ ਦਾ ਡਰ ਸਤਾ ਰਿਹਾ ਹੈ। ਸੰਦੀਪ ਸਿੰਘ ਨੇ ਜੂਨੀਅਰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ 'ਚ ਚੰਡੀਗੜ੍ਹ ਦੀ ਅਦਾਲਤ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਚੰਡੀਗੜ੍ਹ ਪੁਲੀਸ ਨੇ ਕੋਚ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਮੰਤਰੀ ਖ਼ਿਲਾਫ਼ 31 ਦਸੰਬਰ 2022 ਨੂੰ ਵੱਖ-ਵੱਖ ਧਾਰਾਵਾਂ […]
By : Editor (BS)
ਚੰਡੀਗੜ੍ਹ : ਹਰਿਆਣਾ ਦੇ ਰਾਜ ਮੰਤਰੀ ਸੰਦੀਪ ਸਿੰਘ ਨੂੰ ਹੁਣ ਗ੍ਰਿਫਤਾਰੀ ਦਾ ਡਰ ਸਤਾ ਰਿਹਾ ਹੈ। ਸੰਦੀਪ ਸਿੰਘ ਨੇ ਜੂਨੀਅਰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ 'ਚ ਚੰਡੀਗੜ੍ਹ ਦੀ ਅਦਾਲਤ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਚੰਡੀਗੜ੍ਹ ਪੁਲੀਸ ਨੇ ਕੋਚ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਮੰਤਰੀ ਖ਼ਿਲਾਫ਼ 31 ਦਸੰਬਰ 2022 ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।
ਅੱਠ ਮਹੀਨਿਆਂ ਬਾਅਦ 25 ਅਗਸਤ ਨੂੰ ਚੰਡੀਗੜ੍ਹ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮਹਿਲਾ ਜੂਨੀਅਰ ਕੋਚ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਮੁਲਜ਼ਮ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਸੀਜੇਐਮ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਚੰਡੀਗੜ੍ਹ ਪੁਲੀਸ ਨੇ ਸੰਦੀਪ ਸਿੰਘ ਨੂੰ ਆਈਪੀਸੀ ਦੀ ਧਾਰਾ 342, 354, 354ਏ, 354ਬੀ, 506 ਅਤੇ 509 ਤਹਿਤ ਕੇਸ ਵਿੱਚ ਮੁਲਜ਼ਮ ਬਣਾਇਆ ਹੈ।
ਪੀੜਤ ਦੇ ਵਕੀਲ ਦੀਪਾਂਸ਼ੂ ਬਾਂਸਲ ਨੇ ਕਿਹਾ ਕਿ ਚੰਡੀਗੜ੍ਹ ਪੁਲੀਸ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਉਸ ਦੇ ਖਿਲਾਫ ਲਗਾਈ ਗਈ ਧਾਰਾ 354 ਬੀ ਦੇ ਤਹਿਤ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਧਾਰਾ ਤਹਿਤ 7 ਸਾਲ ਦੀ ਸਜ਼ਾ ਦੀ ਵਿਵਸਥਾ ਹੈ। ਦੀਪਾਂਸ਼ੂ ਬਾਂਸਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੀੜਤਾ ਨੇ ਸੰਦੀਪ ਸਿੰਘ ਖ਼ਿਲਾਫ਼ ਜਬਰ ਜਨਾਹ ਦੀ ਕੋਸ਼ਿਸ਼ ਦੀ ਸ਼ਿਕਾਇਤ ਵੀ ਦਿੱਤੀ ਹੈ ਪਰ ਚੰਡੀਗੜ੍ਹ ਪੁਲੀਸ ਨੇ ਇਸ ਕੇਸ ਵਿੱਚ ਆਈਪੀਸੀ ਦੀ ਧਾਰਾ 376 ਅਤੇ 511 ਸ਼ਾਮਲ ਨਹੀਂ ਕੀਤੀ ਹੈ। ਹੁਣ ਦੋਸ਼ ਤੈਅ ਕਰਨ ਦੌਰਾਨ ਇਨ੍ਹਾਂ ਧਾਰਾਵਾਂ ਨੂੰ ਜੋੜਨ 'ਤੇ ਬਹਿਸ ਹੋਵੇਗੀ।