ਪੰਜਾਬ-ਹਰਿਆਣਾ ਦੇ ਕਿਸਾਨ ਚੰਡੀਗੜ੍ਹ ਕਰਨਗੇ ਕੂਚ
ਮੁਹਾਲੀ, 28 ਨਵੰਬਰ, ਨਿਰਮਲ : ਪੰਜਾਬ ਅਤੇ ਹਰਿਆਣਾ ਦੇ ਕਿਸਾਨ ਅੱਜ ਚੰਡੀਗੜ੍ਹ ਵੱਲ ਮਾਰਚ ਕਰਨਗੇ। ਅੱਜ ਉਨ੍ਹਾਂ ਦੇ ਧਰਨੇ ਦਾ ਤੀਜਾ ਦਿਨ ਹੈ। ਕਿਸਾਨ ਮੋਹਾਲੀ ਤੋਂ ਪੰਜਾਬ ਰਾਜ ਭਵਨ ਜਾਣਗੇ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਨਗੇ। ਮੁਹਾਲੀ ਤੋਂ ਇਲਾਵਾ ਪੰਚਕੂਲਾ ਦੇ ਸੈਕਟਰ-5 ਦੇ ਧਰਨਾ ਮੈਦਾਨ ਵਿੱਚ ਵੀ ਕਿਸਾਨਾਂ ਦਾ ਵਿਸ਼ਾਲ ਧਰਨਾ ਜਾਰੀ ਹੈ। […]
By : Editor Editor
ਮੁਹਾਲੀ, 28 ਨਵੰਬਰ, ਨਿਰਮਲ : ਪੰਜਾਬ ਅਤੇ ਹਰਿਆਣਾ ਦੇ ਕਿਸਾਨ ਅੱਜ ਚੰਡੀਗੜ੍ਹ ਵੱਲ ਮਾਰਚ ਕਰਨਗੇ। ਅੱਜ ਉਨ੍ਹਾਂ ਦੇ ਧਰਨੇ ਦਾ ਤੀਜਾ ਦਿਨ ਹੈ। ਕਿਸਾਨ ਮੋਹਾਲੀ ਤੋਂ ਪੰਜਾਬ ਰਾਜ ਭਵਨ ਜਾਣਗੇ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਨਗੇ। ਮੁਹਾਲੀ ਤੋਂ ਇਲਾਵਾ ਪੰਚਕੂਲਾ ਦੇ ਸੈਕਟਰ-5 ਦੇ ਧਰਨਾ ਮੈਦਾਨ ਵਿੱਚ ਵੀ ਕਿਸਾਨਾਂ ਦਾ ਵਿਸ਼ਾਲ ਧਰਨਾ ਜਾਰੀ ਹੈ। ਇੱਥੋਂ ਕਿਸਾਨ ਹਰਿਆਣਾ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ।
ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਸਰਹੱਦ ’ਤੇ ਪੁਲਿਸ ਫੋਰਸ ਦੇ ਨਾਲ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।
ਕਿਸਾਨਾਂ ਦੇ ਮਾਰਚ ਦੇ ਦੂਜੇ ਦਿਨ ਕਿਸਾਨ ਆਗੂ ਰਾਕੇਸ਼ ਟਿਕੈਤ ਪੰਚਕੂਲਾ ਪਹੁੰਚੇ ਸਨ। ਜਿੱਥੇ ਉਨ੍ਹਾਂ ਕਿਸਾਨਾਂ ਨਾਲ ਅੰਦੋਲਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਕਿਸਾਨਾਂ ਦੀ ਹਮੇਸ਼ਾ ਅਣਦੇਖੀ ਕਰਦੀ ਰਹੀ ਹੈ, ਜਿਸ ਨੂੰ ਹੁਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਚਕੂਲਾ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ-ਮਜ਼ਦੂਰ ਮਹਾਪੜਾਅ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਵਿੱਚੋਂ ਕੁਝ ਪ੍ਰਮੁੱਖ ਜਥੇਬੰਦੀਆਂ ਹਰਿਆਣਾ ਕਿਸਾਨ ਮੰਚ, ਬੀਕੇਯੂ ਟਿਕੈਤ, ਜੈ ਕਿਸਾਨ ਅੰਦੋਲਨ, ਆਲ ਇੰਡੀਆ ਕਿਸਾਨ ਸਭਾ, ਗੰਨਾ ਕਿਸਾਨ ਸੰਘਰਸ਼ ਸਮਿਤੀ, ਭਾਰਤੀ ਕਿਸਾਨ ਸੰਘਰਸ਼ ਸਮਿਤੀ, ਅਖਿਲ ਭਾਰਤੀ ਕਿਸਾਨ ਮਹਾਂਸਭਾ, ਰਾਸ਼ਟਰੀ ਕਿਸਾਨ ਮਜ਼ਦੂਰ ਸੰਘ, ਭਾਰਤੀ ਕਿਸਾਨ ਪੰਚਾਇਤ, ਭਾਰਤੀ ਕਿਸਾਨ ਯੂਨੀਅਨ ਆਦਿ ਹਨ।