ਹਰਿਆਣਾ ਦੇ ਨਵੇਂ ਸੀਐਮ ਸੈਣੀ ਵਲੋਂ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ, 14 ਮਾਰਚ, ਨਿਰਮਲ : ਹਰਿਆਣਾ ਦੇ ਨਵੇਂ ਸੀਐਮ ਸੈਣੀ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ।ਉਨ੍ਹਾਂ ਨੇ ਮੋਦੀ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ। ਹੁਣ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮਿਲਣਗੇ। ਇਸ ਤੋਂ ਇਲਾਵਾ ਵੀ ਦੁਜੇ ਕੇਂਦਰੀ ਮੰਤਰੀਆਂ ਨਾਲ ਉਨ੍ਹਾਂ ਦੇ ਮਿਲਣ ਦੀ ਸੰਭਾਵਨਾ ਹੈ। […]
By : Editor Editor
ਨਵੀਂ ਦਿੱਲੀ, 14 ਮਾਰਚ, ਨਿਰਮਲ : ਹਰਿਆਣਾ ਦੇ ਨਵੇਂ ਸੀਐਮ ਸੈਣੀ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ।ਉਨ੍ਹਾਂ ਨੇ ਮੋਦੀ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ। ਹੁਣ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮਿਲਣਗੇ। ਇਸ ਤੋਂ ਇਲਾਵਾ ਵੀ ਦੁਜੇ ਕੇਂਦਰੀ ਮੰਤਰੀਆਂ ਨਾਲ ਉਨ੍ਹਾਂ ਦੇ ਮਿਲਣ ਦੀ ਸੰਭਾਵਨਾ ਹੈ। ਦਿੱਲੀ ਦੌਰੇ ਦੇ ਦੌਰਾਨ ਉਹ ਅਪਣੇ ਮੰਤਰੀ ਮੰਡਲ ਦੇ ਵਿਸਤਾਰ ਅਤੇ 5 ਕੈਬਨਿਟ ਮੰਤਰੀਆਂ ਦੇ ਵਿਭਾਗਾਂ ’ਤੇ ਚਰਚਾ ਕਰਨਗੇ।
ਹਾਲਾਂਕਿ ਨਾਇਬ ਸੈਣੀ ਦੇ ਮੁੱਖ ਮੰਤਰੀ ਬਣਾਏ ਜਾਣ ਨੂੰ ਲੈਕੇ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨਰਾਜ਼ ਚਲ ਰਹੇ ਹਨ। ਉਨ੍ਹਾਂ ਨੂੰ ਮਨਾਉਣ ਦੀ ਕਵਾਇਦ ਜਾਰੀ ਹੈ, ਇਸ ਤੋਂ ਪਹਿਲਾਂ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਉਨ੍ਹਾਂ ਦੋ ਵਾਰ ਫੋਨ ਕਰ ਚੁੱਕੇ ਹਨ। ਜਿਸ ਤੋਂ ਬਾਅਦ ਉਹ ਨਾਇਬ ਸੈਣੀ ਦੇ ਵਿਧਾਨ ਸਭਾ ਵਿਚ ਫਲੋਰ ਟੈਸਟ ਵਿਚ ਸਾਮਲ ਹੋਣ ਲਈ ਚੰਡੀਗੜ੍ਹ ਪੁੱਜੇ ਸੀ, ਲੇਕਿਨ ਹਾਲੇ ਤੱਕ ਉਨ੍ਹਾਂ ਨੇ ਸਰਕਾਰ ਵਿਚ ਸ਼ਾਮਲ ਹੋਣ ਦੇ ਕੋਈ ਵੀ ਸੰਕੇਤ ਨਹੀਂ ਦਿੱਤੇ ਹਨ।
ਦੂਜੇ ਪਾਸੇ ਅਨਿਲ ਵਿੱਜ ਕਹਿ ਚੁੱਕੇ ਹਨ ਕਿ ਮੈਂ ਬੀਜੇਪੀ ਦਾ ਭਗਤ ਹਾਂ। ਹਾਲਾਤ ਬਦਲਦੇ ਰਹਿੰਦੇ ਹਨ। ਮੈਂ ਹਰ ਹਾਲਾਤ ਵਿਚ ਬੀਜੇਪੀ ਲਈ ਕੰਮ ਕੀਤਾ ਹੈ। ਹੁਣ ਵੀ ਕਰਾਂਗਾ ਅਤੇ ਪਹਿਲਾਂ ਤੋਂ ਕਈ ਗੁਣਾ ਜ਼ਿਆਦਾ ਕਰਾਂਗਾ।
ਸਾਬਕਾ ਸੀਐਮ ਮਨੋਹਰ ਲਾਲ ਉਨ੍ਹਾਂ ਨੂੰ ਲੈ ਕੇ ਕਹਿ ਚੁੱਕੇ ਹਨ ਕਿ ਵਿੱਜ ਕਈ ਵਾਰ ਪਹਿਲਾਂ ਵੀ ਨਰਾਜ਼ ਹੁੰਦੇ ਰਹੇ ਹਨ ਲੇਕਿਨ ਉਹ ਮੰਨ ਵੀ ਜਾਂਦੇ ਹਨ। ਲੇਕਿਨ ਉਨ੍ਹਾਂ ਦਾ ਮਨ ਸਾਫ ਹੈ। ਲੇਕਿਨ ਸਾਨੂੰ ਭਰੋਸਾ ਹੈ ਕਿ ਉਹ ਮੰਨ ਜਾਣਗੇ। ਮੈਂ ਖੁਦ ਉਨ੍ਹਾਂ ਨਾਲ ਗੱਲ ਕੀਤੀ ਹੈ ਅਤੇ ਸੀਐਮ ਸੈਣੀ ਵੀ ਉਨ੍ਹਾਂ ਨਾਲ ਗੱਲ ਕਰਨਗੇ। ਮਨੋਹਰ ਲਾਲ ਨੇ ਪੁਸ਼ਟੀ ਕੀਤੀ ਕਿ ਅਨਿਲ ਵਿੱਜ ਦਾ ਮੰਤਰੀ ਮੰਡਲ ਵਿਚ ਨਾਂ ਹੈ ਅਤੇ ਕੇਂਦਰੀ ਲੀਡਰਸ਼ਿਪ ਵੀ ਉਨ੍ਹਾਂ ਨਾਲ ਗੱਲ ਕਰ ਰਹੀ ਹੈ।
ਇੱਕ ਵਾਰ ਫਿਰ ਦੱਸਦੇ ਚਲੀਏ ਕਿ ਕੁਰੂਕਸ਼ੇਤਰ ਤੋਂ ਭਾਜਪਾ ਸਾਂਸਦ ਨਾਇਬ ਸੈਣੀ ਹਰਿਆਣਾ ਦੇ 11ਵੇਂ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਰਾਜ ਭਵਨ ਵਿਚ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੇ ਮਨੋਹਰ ਲਾਲ ਖੱਟਰ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ।
ਇਹ ਵੀ ਪੜ੍ਹੋ
ਚੋਣ ਕਮਿਸ਼ਨ ਨੇ ਅਗਾਮੀ ਲੋਕ ਸਭਾ ਚੋਣਾਂ ਵਿਚ ਘਰ ਤੋਂ ਵੋਟ ਪਾਉਣ ਦੀ ਸਹੂਲਤ ਲਈ ਉਮਰ ਹੱਦ ਵਧਾ ਦਿੱਤੀ ਹੈ।
ਪੰਜਾਬ ਵਿਚ ਲੋਕ ਸਭਾ ਚੋਣਾਂ ਵਿਚ 85 ਸਾਲ ਤੋਂ ਉਪਰ ਵਾਲੀ ਉਮਰ ਦੇ 2 ਲੱਖ ਬਜ਼ੁਰਗ ਵੋਟਰ ਘਰ ਤੋਂ ਅਪਣੀ ਵੋਟ ਪਾ ਸਕਣਗੇ ਜਦ ਕਿ ਪਿਛਲੀ ਵਿਧਾਨ ਸਭਾ ਚੋਣਾਂ ਵਿਚ 80 ਸਾਲ ਦੀ ਉਮਰ ਤੋਂ ਉਪਰ ਵੋਟਰਾਂ ਲਈ ਇਹ ਸਹੂਲਤ ਉਪਲਬਧ ਸੀ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿਚ 85 ਸਾਲ ਦੀ ਉਮਰ ਦੇ ਉਪਰ ਵਾਲੇ ਵੋਟਰ ਹੀ ਘਰ ਤੋਂ ਵੋਟ ਪਾ ਸਕਣਗੇ। ਅਜਿਹੇ ਵੋਟਰਾਂ ਦੀ ਗਿਣਤੀ ਕਰੀਬ 2 ਲੱਖ ਹੈ। ਪੰਜਾਬ ਵਿਧਾਨ ਸਭਾ ਚੋਣ 2022 ਵਿਚ 80 ਸਾਲ ਤੋਂ ਉਪਰ ਵੋਟਰਾਂ ਲਈ ਵੀ ਇਹ ਸਹੂਲਤ ਉਪਲਬਧ ਸੀ ਅਤੇ ਪਿਛਲੀ ਵਿਧਾਨ ਸਭਾ ਚੋਣਾਂ ਵਿਚ ਇਸ ਵਰਗ ਦੇ ਵੋਟਰਾਂ ਦੀ ਗਿਣਤੀ 4 ਲੱਖ ਸੀ। ਇਸ ਉਮਰ ਵਰਗ ਦੇ ਜ਼ਿਆਦਾਤਰ ਵੋਟਰਾਂ ਨੇ ਮਤਦਾਨ ਕੇਂਦਰ ’ਤੇ ਹੀ ਅਪਣੀ ਵੋਟ ਪਾਉਣ ਵਿਚ ਦਿਲਚਸਪੀ ਦਿਖਾਈ। ਇਹੀ ਕਾਰਨ ਹੈ ਕਿ ਕਮਿਸ਼ਨ ਵਲੋਂ ਇਸ ਉਮਰ ਹੱਦ ਨੂੰ ਹੁਣ ਵਧਾਉਣ ਦਾ ਫੈਸਲਾ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਅਧਿਕਾਰੀਆਂ ਵਲੋਂ ਅਜਿਹੇ ਸਾਰੇ ਵੋਟਰਾਂ ਦਾ ਡਾਟਾ ਜੁਟਾਇਆ ਜਾਂਦਾ ਹੈ। ਘਰ ਘਰ ਜਾ ਕੇ ਸਰਵੇ ਕੀਤਾ ਜਾਂਦਾ ਕਿ ਅਜਿਹੇ ਕਿੰਨੇ ਵੋਟਰ ਹਨ ਜੋ ਘਰ ਤੋਂ ਹੀ ਅਪਣੀ ਵੋਟ ਪਾਉਣੀ ਚਾਹੁੰਦੇ ਹਨ। ਇਸ ਸਭ ਦੇ ਬਾਵਜੂਦ ਹੀ ਬੈਲੇਟ ਪੇਪਰ ਛਪਵਾਉਣ ਦੀ ਕਾਰਵਾਈ ਪੂਰੀ ਕੀਤੀ ਜਾਂਦੀ ਹੈ।
ਵੋਟਾਂ ਵਾਲੇ ਦਿਨ ਘਰ ਜਾ ਕੇ ਹੀ ਬੈਲੇਟ ਪੇਪਰ ਤੋਂ ਅਜਿਹੇ ਸਾਰੇ ਵੋਟਰਾਂ ਦਾ ਵੋਟ ਪਵਾਇਆ ਜਾਂਦਾ ਹੈ , ਜੋ ਮਤਦਾਨ ਕੇਂਦਰ ’ਤੇ ਆਉਣ ਵਿਚ ਅਸਮਰਥ ਹੈ। ਬਜ਼ੁਰਗ ਵੋਟਰਾਂ ਦੀ ਸਹੂਲਤ ਦੇ ਲਈ ਵਿਭਾਗ ਵਲੋਂ ਇਹ ਕਾਰਵਾਈ ਸ਼ੁਰੂ ਕੀਤੀ ਗਈ ਹੈ।