Begin typing your search above and press return to search.

ਬੱਸ ਤੇ ਕਾਰ ਦੀ ਆਹਮੋ-ਸਾਹਮਣੀ ਟੱਕਰ, 2 ਗੰਭੀਰ ਜ਼ਖਮੀ

ਹੁਸ਼ਿਆਰਪੁਰ, 15 ਅਕਤੂਬਰ (ਅਮਰੀਕ ਕੁਮਾਰ/ਮਨਜੀਤ) : ਹੁਸ਼ਿਆਰਪੁਰ ਤੋਂ ਲੁਧਿਆਣਾ ਜਾ ਰਹੀ ਪੀ.ਆਰ.ਟੀ.ਸੀ ਦੀ ਬੱਸ ਅਤੇ ਫਿਲੌਰ ਤੋਂ ਗੁਰਾਇਆ ਵੱਲ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ’ਚ ਸਵਾਰ ਵਿਅਕਤੀ ਅਤੇ ਔਰਤ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਬੱਸ ਦੇ ਡਰਾਈਵਰ ਨੇ ਸਵਾਰੀਆਂ ਦੀ […]

ਬੱਸ ਤੇ ਕਾਰ ਦੀ ਆਹਮੋ-ਸਾਹਮਣੀ ਟੱਕਰ, 2 ਗੰਭੀਰ ਜ਼ਖਮੀ
X

Hamdard Tv AdminBy : Hamdard Tv Admin

  |  15 Oct 2023 7:54 AM GMT

  • whatsapp
  • Telegram

ਹੁਸ਼ਿਆਰਪੁਰ, 15 ਅਕਤੂਬਰ (ਅਮਰੀਕ ਕੁਮਾਰ/ਮਨਜੀਤ) : ਹੁਸ਼ਿਆਰਪੁਰ ਤੋਂ ਲੁਧਿਆਣਾ ਜਾ ਰਹੀ ਪੀ.ਆਰ.ਟੀ.ਸੀ ਦੀ ਬੱਸ ਅਤੇ ਫਿਲੌਰ ਤੋਂ ਗੁਰਾਇਆ ਵੱਲ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ’ਚ ਸਵਾਰ ਵਿਅਕਤੀ ਅਤੇ ਔਰਤ ਗੰਭੀਰ ਰੂਪ ’ਚ ਜ਼ਖਮੀ ਹੋ ਗਏ।

ਬੱਸ ਦੇ ਡਰਾਈਵਰ ਨੇ ਸਵਾਰੀਆਂ ਦੀ ਮਦਦ ਨਾਲ ਕਿਸੇ ਤਰ੍ਹਾਂ ਕਾਰ ਚੋਂ ਜ਼ਖਮੀਆਂ ਨੂੰ ਬਾਹਰ ਕੱਢਿਆ।ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ’ਚ ਦਾਖਲ ਕਰਵਾਇਆ ਗਿਆ।ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਜ਼ਖਮੀ ਵਿਅਕਤੀ ਗੁਰਮੁੱਖ ਸਿੰਘ ਵਾਸੀ ਜਲੰਧਰ ਦਾ ਰਹਿਣ ਵਾਲਾ ਹੈ। ਜਿਸਨੇ ਦੱਸਿਆਂ ਕਿ ਉਹ ਆਪਣੇ ਘਰ ’ਚ ਕੰਮ ਕਰਨ ਵਾਲੀ ਔਰਤ ਨੂੰ ਦਵਾਈ ਦਵਾ ਕੇ ਵਾਪਸ ਜਾ ਰਹੇ ਸੀ। ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਪੂਰੀ ਘਟਨਾ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Next Story
ਤਾਜ਼ਾ ਖਬਰਾਂ
Share it