ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਹਾਈ ਕੋਰਟ ਵਿਚ ਸੁਣਵਾਈ

ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਹਾਈ ਕੋਰਟ ਵਿਚ ਸੁਣਵਾਈ


ਚੰਡੀਗੜ੍ਹ, 11 ਮਾਰਚ, ਨਿਰਮਲ : ਸਾਧਵੀਆਂ ਦੇ ਜਿਣਸੀ ਅਤੇ ਹੋਰ ਕੇਸ ਵਿਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਚੰਡੀਗੜ੍ਹ ਹਾਈ ਕੋਰਟ ਵਿਚ ਅੱਜ ਸੁਣਵਾਈ ਹੋਣੀ ਹੈ। ਐਸਜੀਪੀਸੀ ਵਲੋਂ ਪਾਈ ਗਈ ਪਟੀਸ਼ਨ ਤੋਂ ਬਾਅਦ ਬੀਤੀ ਸੁਣਵਾਈ ਵਿਚ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਗਿਆ ਸੀ। ਇਹ ਵੀ ਕਿਹਾ ਗਿਆ ਸੀ ਕਿ ਬਗੈਰ ਆਗਿਆ ਦੇ ਡੇਰਾ ਮੁਖੀ ਨੂੰ ਪੈਰੋਲ ਨਾ ਦਿੱਤੀ ਜਾਵੇ।

ਇਸ ਤੋਂ ਪਹਿਲਾਂ ਵੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਸੀ ਕਿ ਉਹ ਇਸ ਮਾਮਲੇ ਵਿਚ ਜਵਾਬ ਦੇਣ ਤੋਂ ਕਿਉਂ ਬਚ ਰਹੀ। ਕਾਰਜਕਾਰੀ ਚੀਫ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁਛਿਆ ਸੀ ਕਿ ਜਿਸ ਤਰ੍ਹਾਂ ਸਮੇਂ ਸਮੇਂ ’ਤੇ ਡੇਰਾ ਮੁਖੀ ਨੂੰ ਪੈਰੋਲ ਦਾ ਲਾਭ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਦੂਜੇ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ?
ਡੇਰਾ ਮੁਖੀ ’ਤੇ ਸਰਕਾਰ ਜ਼ਰੂਰਤ ਤੋਂ ਜ਼ਿਆਦਾ ਮਿਹਰਬਾਨ ਤਾਂ ਨਹੀਂ ਹੈ। ਅਜਿਹੇ ਵਿਚ ਦੱਸਿਆ ਜਾਵੇ ਕਿ ਕਿਹੜੇ ਕੈਦੀਆਂ ਨੂੰ ਇਸ ਤਰ੍ਹਾਂ ਲਗਾਤਾਰ ਪੈਰੋਲ ਮਿਲੀ ਹੈ।

ਡੇਰਾ ਮੁਖੀ ਰਾਮ ਰਹੀਮ ਨੇ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਰਹਿਣ ਤੋਂ ਬਾਅਦ 10 ਮਾਰਚ ਨੂੰ ਸਰੰਡਰ ਕਰ ਦਿੱਤਾ।
ਦੱਸਦੇ ਚਲੀਏ ਕਿ ਡੇਰਾ ਮੁਖ ਨੂੰ ਦਿੱਤੀ ਜਾ ਹੀ ਪੈਰੋਲ ਨੂੰ ਐਸਜੀਪੀਸੀ ਨੇ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੇ ਖ਼ਿਲਾਫ਼ ਕਈ ਸੰਗੀਨ ਮਾਮਲੇ ਦਰਜ ਹਨ । ਇਨ੍ਹਾਂ ਵਿਚ ਉਸ ਨੂੰ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਡੇਰਾ ਮੁਖੀ ਨੂੰ ਪੈਰੋਲ ਦੇ ਰਹੀ ਹੈ, ਜੋ ਪੂਰੀ ਤਰ੍ਹਾਂ ਗਲਤ ਹੈ।

ਇਹ ਖਬਰ ਵੀ ਪੜ੍ਹੋ

ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਵਿੱਚ ਇੱਕ ਭਾਰਤੀ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ।

ਸ਼ੁੱਕਰਵਾਰ ਨੂੰ ਵਿਕਟੋਰੀਆ ਰਾਜ ਦੇ ਬਕਲੇ ਇਲਾਕੇ ਤੋਂ ਚੈਤਨਿਆ ਸ਼ਵੇਤਾ ਮਧਾਗਨੀ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।

‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ’ਚ ਪੁਲਿਸ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ, ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਉਸ ਦੇ ਪਤੀ ਦਾ ਨਾਂ ਅਸ਼ੋਕ ਰਾਜ ਵੈਰੀਕੁੱਪਲਾ ਹੈ। ਉਹ ਕੁਝ ਘੰਟੇ ਪਹਿਲਾਂ ਆਪਣੇ ਪੰਜ ਸਾਲ ਦੇ ਬੇਟੇ ਨਾਲ ਭਾਰਤੀ ਸ਼ਹਿਰ ਹੈਦਰਾਬਾਦ ਲਈ ਰਵਾਨਾ ਹੋਇਆ ਸੀ।

ਰਿਪੋਰਟ ’ਚ ਕਿਸੇ ਦਾ ਨਾਂ ਨਹੀਂ ਲਿਆ ਗਿਆ ਪਰ ਪੁਲਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੋ ਸਕਦਾ ਹੈ ਕਿ ਕਾਤਲ ਆਸਟ੍ਰੇਲੀਆ ਤੋਂ ਬਾਹਰ ਜਾ ਚੁੱਕਾ ਹੈ।

ਰਿਪੋਰਟ ਮੁਤਾਬਕ ਸ਼ਵੇਤਾ ਦੀ ਹੱਤਿਆ 5 ਤੋਂ 7 ਮਾਰਚ ਦਰਮਿਆਨ ਹੋਣ ਦਾ ਸ਼ੱਕ ਹੈ। ਇਸ ਦੌਰਾਨ ਉਸ ਦਾ ਪਤੀ ਭਾਰਤ ਚਲਾ ਗਿਆ। ਕਰੀਬੀ ਰਿਸ਼ਤੇਦਾਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਹੈ ਕਿ ਲਗਭਗ ਉਸ ਸਮੇਂ ਜਦੋਂ ਅਸ਼ੋਕ ਭਾਰਤ ਲਈ ਰਵਾਨਾ ਹੋਇਆ ਤਾਂ ਸਵੇਤਾ ਵੀ ਲਾਪਤਾ ਹੋ ਗਈ।

ਸਕਾਈ ਨਿਊਜ਼ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਸ਼ੋਕ ਨੇ ਆਸਟ੍ਰੇਲੀਆ ’ਚ ਮੌਜੂਦ ਗੁਆਂਢੀਆਂ ਅਤੇ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸਵੇਤਾ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਅਸ਼ੋਕ ਨੇ ਪੁਲਸ ਨਾਲ ਫੋਨ ’ਤੇ ਗੱਲ ਕੀਤੀ ਹੈ ਅਤੇ ਜਾਂਚ ’ਚ ਮਦਦ ਦਾ ਭਰੋਸਾ ਦਿੱਤਾ ਹੈ।

‘ਦਿ ਏਜ’ ਅਖਬਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਬੁਲਾਰੇ ਨੇ ਕਿਹਾ ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਹਾਲਾਂਕਿ, ਜਾਂਚ ਜਾਰੀ ਹੈ। ਇਸ ਲਈ ਫਿਲਹਾਲ ਕੋਈ ਠੋਸ ਕਹਿਣਾ ਜਲਦਬਾਜ਼ੀ ਹੋਵੇਗੀ। ਅਸੀਂ ਯਕੀਨੀ ਤੌਰ ’ਤੇ ਇਹ ਮੰਨ ਰਹੇ ਹਾਂ ਕਿ ਕਾਤਲ ਆਸਟ੍ਰੇਲੀਆ ਛੱਡ ਗਿਆ ਹੈ।

ਜਦੋਂ ਪੁਲਿਸ ਨੂੰ ਸਵੇਤਾ ਦੀ ਲਾਸ਼ ਮਿਲੀ ਤਾਂ ਉਨ੍ਹਾਂ ਨੇ ਜੰਗਲ ਦੇ ਇਸ ਖੇਤਰ ਨੂੰ ਸੀਲ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਕੁਝ ਸੁਰਾਗ ਮਿਲੇ ਅਤੇ ਜਾਂਚ ਦਾ ਦਾਇਰਾ ਸਵੇਤਾ ਦੇ ਘਰ ਤੋਂ ਲੈ ਕੇ ਉਸ ਜਗ੍ਹਾ ਤੱਕ ਵਧਾ ਦਿੱਤਾ ਗਿਆ ਜਿੱਥੇ ਉਸ ਦੀ ਲਾਸ਼ ਮਿਲੀ ਸੀ। ਇਹ ਦੂਰੀ ਕਰੀਬ 82 ਕਿਲੋਮੀਟਰ ਹੈ। ਪੁਲਿਸ ਮੁਤਾਬਕ ਕਈ ਸਬੂਤ ਮਿਲੇ ਹਨ, ਪਰ ਇਨ੍ਹਾਂ ਦੀ ਜਾਂਚ ਕਰਨੀ ਜ਼ਰੂਰੀ ਹੈ। ਹਰ ਕੋਣ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।

Related post

ਝਾਰਖੰਡ ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਇਆ ਇੰਨੇ ਹਜ਼ਾਰ ਰੁਪਏ ਜੁਰਮਾਨਾ, ਜਾਣੋ ਕਾਰਨ

ਝਾਰਖੰਡ ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਇਆ ਇੰਨੇ ਹਜ਼ਾਰ…

ਰਾਂਚੀ, 17 ਮਈ, ਪਰਦੀਪ ਸਿੰਘ: ਝਾਰਖੰਡ ਹਾਈ ਕੋਰਟ ਨੇ ਇੱਕ ਮਾਮਲੇ ਦੀ ਚੱਲ ਰਹੀ ਸੁਣਵਾਈ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਦੇਰੀ…
ਅੰਮ੍ਰਿਤਪਾਲ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ

ਅੰਮ੍ਰਿਤਪਾਲ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ

ਸੋਮਵਾਰ ਤੱਕ ਕਰਵਾਓ ਅੰਮ੍ਰਿਤਪਾਲ ਦੀ ਨਾਮਜ਼ਦਗੀ ਚੰਡੀਗੜ੍ਹ, 10 ਮਈ, ਨਿਰਮਲ : ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ…
ਸੜਕ ਖੋਲ੍ਹਣ ਦੇ ਮਾਮਲੇ ਵਿਚ ਹਾਈ ਕੋਰਟ ਦੇ ਫੈਸਲੇ ’ਤੇ ਸੁਪਰੀਮ ਕੋਰਟ ਦੀ ਰੋਕ

ਸੜਕ ਖੋਲ੍ਹਣ ਦੇ ਮਾਮਲੇ ਵਿਚ ਹਾਈ ਕੋਰਟ ਦੇ ਫੈਸਲੇ…

ਚੰਡੀਗੜ੍ਹ, 3 ਮਈ, ਨਿਰਮਲ : ਚੰਡੀਗੜ੍ਹ ਦੇ ਸੈਕਟਰ 2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਬੰਦ ਕੀਤੀ…