ਮੂਸੇਵਾਲਾ ਕਤਲ ਮਾਮਲੇ ਦੀ ਅੱਜ ਮਾਨਸਾ ਅਦਾਲਤ ਵਿਚ ਸੁਣਵਾਈ
ਮਾਨਸਾ, 22 ਮਾਰਚ, ਨਿਰਮਲ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਅੱਜ ਮਾਨਸਾ ਅਦਾਲਤ ਵਿਚ ਸੁਣਵਾਈ ਹੋਣ ਵਾਲੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਹੋਣ ਜਾ ਰਹੀ ਹੈ। ਇਹ ਸੁਣਵਾਈ ਚਾਰ ਮੁੱਖ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਅਤੇ ਜਗਤਾਰ ਸਿੰਘ ਵੱਲੋਂ […]
By : Editor Editor
ਮਾਨਸਾ, 22 ਮਾਰਚ, ਨਿਰਮਲ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਅੱਜ ਮਾਨਸਾ ਅਦਾਲਤ ਵਿਚ ਸੁਣਵਾਈ ਹੋਣ ਵਾਲੀ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਹੋਣ ਜਾ ਰਹੀ ਹੈ। ਇਹ ਸੁਣਵਾਈ ਚਾਰ ਮੁੱਖ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਅਤੇ ਜਗਤਾਰ ਸਿੰਘ ਵੱਲੋਂ ਦਾਇਰ ਅਰਜ਼ੀ ਸਬੰਧੀ ਹੈ। ਜਿਸ ਵਿੱਚ ਪੁਲਿਸ ਆਪਣਾ ਪੱਖ ਪੇਸ਼ ਕਰੇਗੀ। ਵਰਨਣਯੋਗ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਦੀ ਤਰਫ਼ੋਂ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ।
ਇਸ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਡਰੱਗਜ਼ ਦੇ ਮਾਮਲੇ ’ਚ ਗੁਜਰਾਤ ਦੀ ਜੇਲ੍ਹ ’ਚ ਬੰਦ ਹੈ। ਹਾਲਾਂਕਿ ਜੱਜ ਪਿਛਲੀ ਤਰੀਕ ’ਤੇ ਛੁੱਟੀ ’ਤੇ ਹੋਣ ਕਾਰਨ ਸੁਣਵਾਈ ਅੱਜ ਤੱਕ ਲਈ ਟਾਲ ਦਿੱਤੀ ਗਈ। ਇਸ ਦੇ ਨਾਲ ਹੀ ਜੇਕਰ ਪੁਲਿਸ ਅਧਿਕਾਰੀਆਂ ਦੀ ਮੰਨੀਏ ਤਾਂ ਮਾਮਲਾ ਕਾਫੀ ਮਜ਼ਬੂਤ ਹੈ। ਪੁਲਿਸ ਤੱਥਾਂ ਸਮੇਤ ਆਪਣਾ ਪੱਖ ਪੇਸ਼ ਕਰੇਗੀ।
29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀ ਮਾਰ ਦਿੱਤੀ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਗੈਂਗ ਨੇ ਲਈ। ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਜਿਸ ’ਚ ਅਨਮੋਲ ਅਤੇਸਚਿਨ ਥਾਪਨ ਵੀ ਸ਼ਾਮਲ ਸਨ। ਲਾਰੈਂਸ ਨੇ ਆਪਣੇ ਵਿਵਾਦਤ ਇੰਟਰਵਿਊ ਵਿੱਚ ਮੂਸੇਵਾਲਾ ਦੇ ਕਤਲ ਦਾ ਵੀ ਜ਼ਿਕਰ ਕੀਤਾ ਸੀ।
ਇਸ ਦੇ ਬਾਵਜੂਦ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਅਤੇ ਜਗਤਾਰ ਸਿੰਘ ਵੱਲੋਂ ਅਦਾਲਤ ਵਿੱਚ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਵਿੱਚ ਉਨ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ’ਚੋਂ 4 ਦੀ ਮੌਤ ਹੋ ਚੁੱਕੀ ਹੈ।
ਕਤਲ ਤੋਂ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਕਤਲ ਤੋਂ ਬਾਅਦ ਹੁਣ ਤੱਕ 6 ਗੀਤ ਰਿਲੀਜ਼ ਹੋ ਚੁੱਕੇ ਹਨ।
ਇਹ ਵੀ ਪੜ੍ਹੋ
ਹਿਮਾਚਲ ਦੇ ਧਰਮਸ਼ਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਹਰੀ ਹੈ ਜਿੱਥੇ ਕਿ ਪੰਜਾਬੀ ਨੌਜਵਾਨ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਦੱਸਦੇ ਚਲੀਏ ਕਿ ਫਗਵਾੜਾ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ । ਚਾਹ ਦੀ ਦੁਕਾਨ ਤੇ ਸ਼ਰਾਬ ਪੀਣ ਨੂੰ ਲੈਕੇ ਝਗੜਾ ਸ਼ੁਰੂ ਹੋਇਆ ਜਿਸ ਤੋਂ ਬਾਅਦ ਨਵਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ । ਇਸ ਮਾਮਲੇ ਵਿੱਚ ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਜਿੰਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ।
ਮ੍ਰਿਤਕ ਨਵਦੀਪ ਗੁਰੂਤੇਗ ਬਹਾਦਰ ਨਗਰ ਟਿਬੀ ਫਗਵਾੜਾ ਦਾ ਰਹਿਣ ਵਾਲਾ ਸੀ । ਮ੍ਰਿਤਕ ਦੇ ਦੋਸਤ ਸੰਜੀਵ ਨੇ ਦੱਸਿਆ ਕਿ ਉਹ ਅਤੇ ਉਸ ਦੇ ਤਿੰਨ ਸਾਥੀ ਧਰਮਸ਼ਾਲਾ ਘੁੰਮ ਰਹੇ ਸਨ । ਵੀਰਵਾਰ ਦੀ ਸਵੇਰ ਜਦੋਂ ਉਹ ਭਾਗਸੁਨਾਗ ਘੁੰਮਣ ਗਏ ਤਾਂ ਪਾਰਕਿੰਗ ਦੇ ਨਜ਼ਦੀਕ ਉਹ ਖਾਣਾ ਖਾਣ ਦੇ ਲਈ ਗਏ ਤਾਂ ਰੈਸਟੋਰੈਂਟ ਵਿੱਚ ਮੌਜੂਦ ਮੁੰਡੇ ਨੇ ਕਿਹਾ ਤੁਸੀਂ ਸ਼ਰਾਬ ਨਹੀਂ ਪੀ ਸਕਦੇ ਹੋ । ਨਵਦੀਪ ਨੇ ਕਿਹਾ ਅਸੀਂ ਸ਼ਰਾਬ ਨਹੀਂ ਪੀਣੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੋ ਦੋਸਤਾਂ ਨੇ ਰੈਸਟੋਰੈਂਟ ਵਿੱਚ ਖਾਣਾ ਵੀ ਨਹੀਂ ਖਾਇਆ । ਇਸੇ ਗੱਲ ਨੂੰ ਲੈਕੇ ਰੈਸਟੋਰੈਂਟ ਵਿੱਚ ਮੌਜੂਦ ਨੌਜਵਾਨ ਨੇ 33 ਸਾਲ ਦੇ ਨਵਦੀਪ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।
ਵੇਖਦੇ ਹੀ ਵੇਖਦੇ 10 ਤੋਂ 15 ਮੁੰਡੇ ਹੋਰ ਆ ਗਏ ਅਤੇ ਚਾਰੋ ਦੋਸਤਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ। ਇਸੇ ਵਿਚਾਲੇ ਨਵਦੀਪ ਜ਼ਮੀਨ ਤੇ ਡਿੱਗ ਗਿਆ। ਜਿਸ ਦੇ ਸਿਰ ਤੋਂ ਖੂਨ ਆ ਰਿਹਾ ਸੀ । ਕਿਸੇ ਤਰ੍ਹਾਂ ਨਵਦੀਪ ਨੂੰ ਗੱਡੀ ਵਿੱਚ ਪਾ ਕੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਿਊਟੀ ਤੇ ਤਾਇਨਾਤ ਡਾਕਟਰ ਨੇ ਨਵਦੀਪ ਨੂੰ ਮ੍ਰਿਤਕ ਐਲਾਨ ਦਿੱਤਾ।
ਨਵਦੀਪ ਦੇ ਘਰ 7 ਮੈਂਬਰ ਹਨ,ਉਹ ਘਰ ਵਿੱਚ ਇਕੱਲਾ ਕਮਾਉਣ ਵਾਲਾ ਸੀ । ਦੋ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ,ਉਸ ਦਾ ਇੱਕ ਸਾਲ ਦਾ ਪੁੱਤਰ ਸੀ । ਫਿਲਹਾਲ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਵਾਰਦਾਤ ਵਿੱਚ ਹਥਿਆਰ ਦੀ ਵਰਤੋਂ ਹੋਈ ਜਾਂ ਨਹੀਂ। ਪੁਲਿਸ ਨੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।