ਭਾਨਾ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ
ਚੰਡੀਗੜ੍ਹ : ਜੇਲ੍ਹ ਵਿੱਚ ਬੰਦ ਵਿਵਾਦਤ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਵੱਲੋਂ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ 'ਤੇ ਅੱਜ ਅਦਾਲਤ 'ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੁਲਿਸ ਆਪਣਾ ਜਵਾਬ ਦੇਵੇਗੀ। ਇਸ ਦੇ ਨਾਲ ਹੀ ਭਾਨਾ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਪੁਲਿਸ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨ […]
By : Editor (BS)
ਚੰਡੀਗੜ੍ਹ : ਜੇਲ੍ਹ ਵਿੱਚ ਬੰਦ ਵਿਵਾਦਤ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਵੱਲੋਂ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ 'ਤੇ ਅੱਜ ਅਦਾਲਤ 'ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੁਲਿਸ ਆਪਣਾ ਜਵਾਬ ਦੇਵੇਗੀ। ਇਸ ਦੇ ਨਾਲ ਹੀ ਭਾਨਾ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਪੁਲਿਸ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕਰੇਗੀ।
ਹਾਲਾਂਕਿ ਭਾਨਾ ਸਿੱਧੂ ਮੁਹਾਲੀ ਵਿੱਚ ਦਰਜ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਉਸ ਨੂੰ 14 ਫਰਵਰੀ ਨੂੰ ਦੁਬਾਰਾ ਪੇਸ਼ ਕੀਤਾ ਜਾਣਾ ਹੈ।
ਭਾਨਾ ਸਿੱਧੂ 'ਤੇ ਲੁਧਿਆਣਾ ਅਤੇ ਪਟਿਆਲਾ 'ਚ ਕੇਸ ਦਰਜ ਕੀਤੇ ਗਏ ਸਨ। ਮੋਹਾਲੀ 'ਚ ਉਸ 'ਤੇ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਨੂੰ ਧਮਕਾਉਣ ਅਤੇ ਬਲੈਕਮੇਲ ਕਰਨ ਦਾ ਦੋਸ਼ ਹੈ। ਭਾਨਾ ਸਿੱਧੂ ਦੀ ਸਾਥੀ ਅਮਨਾ ਸਿੱਧੂ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। ਇਹ ਮਾਮਲਾ ਥਾਣਾ ਫੇਜ਼-1 ਵਿੱਚ ਦਰਜ ਕੀਤਾ ਗਿਆ ਹੈ।