ਕਿਸਾਨਾਂ ਦੇ ਦਿੱਲੀ ਮਾਰਚ 'ਤੇ ਸੁਣਵਾਈ ਮੁਲਤਵੀ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਮੁੜ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਨਾਲ ਹੀ ਕੇਂਦਰ ਦੀ ਚੰਡੀਗੜ੍ਹ ਵਿਖੇ ਕਿਸਾਨਾਂ ਨਾਲ […]
By : Editor (BS)
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਮੁੜ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਨਾਲ ਹੀ ਕੇਂਦਰ ਦੀ ਚੰਡੀਗੜ੍ਹ ਵਿਖੇ ਕਿਸਾਨਾਂ ਨਾਲ ਹੋਈ ਮੀਟਿੰਗ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ।ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਾਈਕੋਰਟ ਨੇ ਇਸ ਮਾਮਲੇ 'ਚ ਤਾਜ਼ਾ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ ਅਤੇ ਕੇਂਦਰ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।
ਇਸ ਮਾਮਲੇ ਦੀ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੀ ਬੈਂਚ ਵੱਲੋਂ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਰਕਾਰਾਂ ਨੂੰ ਕਿਹਾ ਹੈ ਕਿ ਮੌਲਿਕ ਅਧਿਕਾਰਾਂ ਵਿੱਚ ਸੰਤੁਲਨ ਹੋਣਾ ਚਾਹੀਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਦਾ ਆਪਣਾ ਹੱਕ ਹੈ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਸੁਲਝਾਉਣ।ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਹ ਵੀ ਕਿਹਾ ਕਿ ਤਾਕਤ ਦੀ ਕੋਈ ਵੀ ਵਰਤੋਂ ਆਖਰੀ ਵਿਕਲਪ ਹੋਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਕਿਸਾਨਾਂ ਨੇ ਧਰਨੇ ਦੀ ਇਜਾਜ਼ਤ ਨਹੀਂ ਲਈ। ਇਸ 'ਤੇ ਹਾਈਕੋਰਟ ਨੇ ਸਰਕਾਰ ਨੂੰ ਕਿਹਾ ਕਿ ਕਿਸਾਨ ਤੁਹਾਡੇ ਸੂਬੇ 'ਚੋਂ ਹੀ ਲੰਘ ਰਹੇ ਹਨ। ਉਨ੍ਹਾਂ ਨੂੰ ਆਉਣ ਅਤੇ ਜਾਣ ਦਾ ਅਧਿਕਾਰ ਹੈ। ਉਨ੍ਹਾਂ ਦਾ ਰਾਹ ਕਿਉਂ ਰੋਕਿਆ? ਤੁਸੀਂ ਪਰੇਸ਼ਾਨ ਕਿਉਂ ਹੋ? ਕੀ ਉਹ ਤੁਹਾਡੇ ਰਾਜ ਵਿੱਚ ਅੰਦੋਲਨ ਕਰ ਰਿਹਾ ਹੈ? ਤੁਸੀਂ ਸੜਕਾਂ ਕਿਉਂ ਬੰਦ ਕਰ ਰਹੇ ਹੋ?
ਇਟਲੀ ਦੇ ਵੇਰੋਨਾ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ
ਰੋਮ, ਇਟਲੀ(ਗੁਰਸ਼ਰਨ ਸਿੰਘ ਸੋਨੀ) -ਇਟਲੀ ਵਿੱਚ ਹੋ ਰਹੇ ਭਿਆਨਕ ਸੜਕ ਹਾਦਸੇ ਪੰਜਾਬੀਆਂ ਲਈ ਕਾਲ ਬਣਦੇ ਜਾ ਰਹੇ ਹਨ। ਬੀਤੇ ਸਾਲ ਵੀ ਕਈ ਪੰਜਾਬੀ ਨੌਜਵਾਨ ਸੜਕ ਹਾਦਸਿਆਂ ਦੀ ਭੇਂਟ ਚੜ੍ਹ ਚੁੱਕੇ ਹਨ। ਅਜਿਹੀ ਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਮੰਗਲਵਾਰ ਸ਼ਾਮ ਕਰੀਬ 7 ਵਜੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਹੋਰ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਵੈਰੋਨਾ ਜ਼ਿਲੇ ਦੇ ਸ਼ਹਿਰ ਮੌਂਤੇਕੀਆ ਕਰੋਸਾਰਾ ਵਿਖੇ ਵਾਪਰੇ ਇਸ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਅਵਜੀਤ ਸਿੰਘ ਦੀ ਜਾਨ ਚਲੀ ਗਈ ਹੈ। ਉਕਤ ਨੌਜਵਾਨ ਆਪਣੀ ਕਾਰ ਵਿੱਚ ਸਵਾਰ ਹੋ ਕੇ ਘਰ ਵੱਲ ਵਾਪਿਸ ਪਰਤ ਰਿਹਾ ਸੀ ਤਾਂ ਉਸ ਦੀ ਕਾਰ ਸਾਹਮਣੇ ਤੋਂ ਆ ਰਹੀ ਇਕ ਹੋਰ ਕਾਰ ਨਾਲ ਸਿੱਧੇ ਰੂਪ ਵਿੱਚ ਟਕਰਾ ਗਈ।ਅਵਜੀਤ ਸਿੰਘ ਦੀ ਕਾਰ ਸੜਕ ਤੋਂ ਬਾਹਰ ਨਿਕਲ ਕੇ ਬੁਰੀ ਤਰਾਂ ਤਹਿਸ-ਨਹਿਸ ਹੋ ਗਈ ਅਤੇ ਕਾਰ ਨੂੰ ਅੱਗ ਵੀ ਲੱਗ ਗਈ। ਜਿਆਦਾ ਸੱਟ ਲੱਗ ਜਾਣ ਕਾਰਨ ਅਵਜੀਤ ਸਿੰਘ ਨੂੰ ਬਚਾਇਆ ਨਹੀ ਜਾ ਸਕਿਆ।ਅਵਜੀਤ ਸਿੰਘ ਦੀ ਉਮਰ ਕੇਵਲ 31 ਸਾਲ ਸੀ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਅਵਜੀਤ ਸਿੰਘ ਹੁਸਿ਼ਆਰਪੁਰ ਜ਼ਿਲੇ ਦੇ ਕੰਡਿਆਲਾ ਜੱਟਾਂ ਪਿੰਡ ਨਾਲ਼ ਸਬੰਧਿਤ ਸੀ ਅਤੇ ਆਪਣੇ ਪਿਤਾ ਸ: ਸੁਖਬਿੰਦਰ ਸਿੰਘ ਨਾਲ਼ ਇਟਲੀ ਦੇ ਵੈਰੋਨਾ ਜਿਲੇ ਦੇ ਪਿੰਡ ਸਨਜੁਆਨੀ ਇਲਾਰਿਉਨੇ ਵਿੱਚ ਰਹਿੰਦਾ ਸੀ।ਇਹ ਨੌਜਵਾਨ ਕਿੱਤੇ ਵਜੋਂ ਵੈਲਡਿੰਗ ਦਾ ਕੰਮ ਕਰਦਾ ਸੀ। ਇਸ ਹਾਦਸੇ ਕਾਰਨ ਇਟਲੀ ਦਾ ਪੰਜਾਬੀ ਭਾਈਚਾਰਾ ਸੋਗ ਵਿੱਚ ਹੈ।