ਰਵਨੀਤ ਬਿੱਟੂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ
ਲੁਧਿਆਣਾ, 6 ਮਾਰਚ, ਨਿਰਮਲ : ਸਾਂਸਦ ਰਵਨੀਤ ਬਿੱਟੂ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਆਗੂਆਂ ਨੂੰ ਪੁਲਿਸ ਨੇ ਕੱਲ੍ਹ ਗ੍ਰਿਫ਼ਤਾਰ ਕਰ ਲਿਆ ਸੀ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਨ੍ਹਾਂ ਆਗੂਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 14 ਦਿਨਾਂ […]
By : Editor Editor
ਲੁਧਿਆਣਾ, 6 ਮਾਰਚ, ਨਿਰਮਲ : ਸਾਂਸਦ ਰਵਨੀਤ ਬਿੱਟੂ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਆਗੂਆਂ ਨੂੰ ਪੁਲਿਸ ਨੇ ਕੱਲ੍ਹ ਗ੍ਰਿਫ਼ਤਾਰ ਕਰ ਲਿਆ ਸੀ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਨ੍ਹਾਂ ਆਗੂਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਨਾਭਾ ਜੇਲ੍ਹ ਭੇਜ ਦਿੱਤਾ ਗਿਆ। ਅੱਜ ਅਦਾਲਤ ਵਿੱਚ ਚਾਰਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਵੇਗੀ। ਬਿੱਟੂ, ਆਸ਼ੂ, ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
27 ਫਰਵਰੀ ਨੂੰ ਸੰਸਦ ਮੈਂਬਰ ਬਿੱਟੂ ਅਤੇ ਆਸ਼ੂ ਨੇ ਕਾਂਗਰਸੀਆਂ ਨਾਲ ਮਿਲ ਕੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਅਗਲੇ ਦਿਨ 28 ਫਰਵਰੀ ਨੂੰ ਪੁਲਿਸ ਨੇ ਬਿੱਟੂ, ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਸਮੇਤ 50 ਅਣਪਛਾਤੇ ਲੋਕਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਸੀ।
ਪੁਲਸ ਵੱਲੋਂ ਦਰਜ ਐਫਆਈਆਰ ਦੇ ਵਿਰੋਧ ਵਿੱਚ 5 ਮਾਰਚ ਨੂੰ ਕਾਂਗਰਸੀ ਆਗੂਆਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ ਸਨ। ਇਸ ਦੌਰਾਨ ਕਰੀਬ ਅੱਧਾ ਘੰਟਾ ਪੁਲਸ ਨਾਲ ਆਗੂਆਂ ਤੇ ਸਮਰਥਕਾਂ ਵਿਚਾਲੇ ਹੱਥੋਪਾਈ ਹੋਈ। ਇਸ ਦੌਰਾਨ ਹੋਈ ਹੱਥੋਪਾਈ ਵਿਚ ਕਈ ਜਣਿਆਂ ਦੀਆਂ ਪੱਗਾਂ ਵੀ ਲੱਥ ਗਈਆਂ ਸਨ। ਪੁਲਸ ਬੈਰੀਕੇਡ ਪਾਰ ਕਰ ਰਹੇ ਆਗੂਆਂ ਨੂੰ ਚੁੱਕ ਕੇ ਬੱਸਾਂ ਰਾਹੀਂ ਥਾਣੇ ਲੈ ਗਈ।
ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਅਮਿਤ ਕੁਮਾਰ ਵਾਸੀ ਲੁਧਿਆਣਾ ਨੇ ਦੱਸਿਆ ਕਿ ਮੈਂ ਨਗਰ ਨਿਗਮ ਜ਼ੋਨ-ਈ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਹਾਂ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਮੈਂ ਨਗਰ ਨਿਗਮ ਦੇ ਗੇਟ ’ਤੇ ਤਾਇਨਾਤ ਸੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੀ ਕੁੱਟਮਾਰ ਕੀਤੀ।
ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ। ਜਿਸ ਤੋਂ ਬਾਅਦ ਕਾਂਗਰਸੀਆਂ ਵੱਲੋਂ ਦਫਤਰ ਨੂੰ ਤਾਲਾ ਲਗਾ ਦਿੱਤਾ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਸ ਨੇ ਚੌਕੀਦਾਰ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਸੀ।
ਇਹ ਖ਼ਬਰ ਵੀ ਪੜ੍ਹੋ
ਅਕਾਲੀ-ਬੀਜੇਪੀ ਦੇ ਗਠਜੋੜ ਦਾ ਕਿਸੇ ਸਮੇਂ ਵੀ ਐਲਾਨ ਹੋ ਸਕਦਾ ਹੈ। ਅਕਾਲੀ-ਭਾਜਪਾ ਦੇ ਗਠਜੋੜ ਦੀ ਪਰਨੀਤ ਕੌਰ ਵਲੋਂ ਵੀ ਹਮਾਇਤ ਕੀਤੀ ਗਈ ਹੈ।
ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਵੱਧ ਰਹੀਆਂ ਹਨ। ਵਿਜੇ ਰੂਪਾਣੀ ਨੇ ਬੀਤੇ ਦਿਨ ਭਾਜਪਾ ਚੰਡੀਗੜ੍ਹ ਦਫ਼ਤਰ ਦਾ ਅਚਨਚੇਤ ਦੌਰਾ ਵੀ ਕੀਤਾ ਸੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਜਪਾ-ਅਕਾਲੀ ਦਲ ਦਾ ਗਠਜੋੜ ਅੰਤਿਮ ਪੜਾਅ ’ਤੇ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ- ਜੇਕਰ ਇੱਕ ਨਾਲ ਦੂਸਰਾ ਮਿਲ ਜਾਂਦਾ ਹੈ ਤਾਂ ਦੋ ਬਣਦੇ ਹਨ। ਇਸ ਨਾਲ ਤਾਕਤ ਮਿਲਦੀ ਹੈ। ਹੋਰ ਜੋ ਵੀ ਹੋਵੇਗਾ ਹਾਈਕਮਾਂਡ ਦੇ ਉਪਰਲੇ ਪੱਧਰ ’ਤੇ ਹੀ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਦੀ ਸਿਫਾਰਿਸ਼ ਕੀਤੀ ਹੈ। ਕੈਪਟਨ ਸਾਹਿਬ ਨੇ ਕਿਸਾਨਾਂ ਲਈ ਵੀ ਸਿਫਾਰਿਸ਼ ਕੀਤੀ ਹੈ। ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਜੋ ਵੀ ਕੀਤਾ ਜਾਵੇਗਾ, ਅਸੀਂ ਉਸ ਦੀ ਸਿਫਾਰਿਸ਼ ਜ਼ਰੂਰ ਕਰਾਂਗੇ।
ਭਾਜਪਾ ਸੂਤਰਾਂ ਅਨੁਸਾਰ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਆਪਣੇ ਅੰਤਿਮ ਪੜਾਅ ’ਤੇ ਪਹੁੰਚ ਗਿਆ ਹੈ, ਜਿਸ ’ਚ ਭਾਜਪਾ 5 ਸੀਟਾਂ ’ਤੇ ਅਤੇ ਅਕਾਲੀ ਦਲ 8 ਸੀਟਾਂ ’ਤੇ ਚੋਣ ਲੜ ਸਕਦਾ ਹੈ। ਇਸ ਸਬੰਧੀ ਅਜੇ ਕੋਈ ਐਲਾਨ ਹੋਣਾ ਬਾਕੀ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਇਸ ਐਲਾਨ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਇਹੀ ਕਾਰਨ ਹੈ ਕਿ ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ ਪੰਜਾਬ ਦੀ ਕਿਸੇ ਵੀ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਤੱਕ ਨਹੀਂ ਕੀਤਾ।
ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਟਿਕਟ ਮਿਲਣੀ ਯਕੀਨੀ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਚੋਣ ਲੜਨ ਤੋਂ ਇਨਕਾਰ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਹ ਖੁਦ ਆਪਣੀ ਬੇਟੀ ਜੈ ਇੰਦਰ ਕੌਰ ਨਾਲ ਦਿੱਲੀ ਗਏ ਸਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਪ੍ਰਨੀਤ ਕੌਰ ਦੀ ਟਿਕਟ ਨੂੰ ਲੈ ਕੇ ਵੀ ਗੱਲਬਾਤ ਹੋਈ ਹੈ।