ਪੰਜਾਬ 'ਚ Heatwave ਦਾ ਰੈੱਡ ਅਲਰਟ, ਗਰਮੀ ਦਾ ਟੁੱਟੇਗਾ ਰਿਕਾਰਡ, ਜਾਣੋ ਮੌਸਮ ਵਿਭਾਗ ਨੇ ਕੀ ਕਿਹਾ
ਚੰਡੀਗੜ੍ਹ, 19 ਮਈ, ਪਰਦੀਪ ਸਿੰਘ: ਪੰਜਾਬ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਤਾਪਮਾਨ ਦਿਨੋ-ਦਿਨ ਵੱਧਦਾ ਜਾ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਬੀਤੇ ਦਿਨ 46 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਗਰਮੀ ਦੇਖਦੇ ਹੋਏ ਰੈੱਡ ਅਲਰਟ ਜਾਰੀ ਕਰਕੇ ਲੋਕਾਂ […]
By : Editor Editor
ਚੰਡੀਗੜ੍ਹ, 19 ਮਈ, ਪਰਦੀਪ ਸਿੰਘ: ਪੰਜਾਬ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਤਾਪਮਾਨ ਦਿਨੋ-ਦਿਨ ਵੱਧਦਾ ਜਾ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਬੀਤੇ ਦਿਨ 46 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਗਰਮੀ ਦੇਖਦੇ ਹੋਏ ਰੈੱਡ ਅਲਰਟ ਜਾਰੀ ਕਰਕੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ।
ਵੱਧਦੀ ਗਰਮੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ 'ਤੇ ਪਾ ਦਿੱਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈਕਿ ਗਰਮੀ ਤੋਂ ਬਚਣ ਲਈ ਘਰਾਂ ਦੇ ਵਿੱਚ ਰਹੋ।
ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹਾਲੇ ਹੋਰ ਵੱਧਣ ਦੀ ਆਸ ਹੈ ਪਰ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈਕਿ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਗਰਮੀ ਤੋਂ ਰਾਹਤ ਮਿਲਣ ਦੇ ਕੋਈ ਆਸਾਰ ਨਜ਼ਰ ਨਹੀ ਆ ਰਹੇ ਹਨ।
ਇਹ ਵੀ ਪੜ੍ਹੋ:
ਚੰਡੀਗੜ੍ਹ, 18 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਹੋਣੇ ਸ਼ੁਰੂ ਹੋ ਗਏ ਹਨ। ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਮਾਈਕ ਚੋਣ ਨਿਸ਼ਾਨ ਰਾਹੀਂ ਪ੍ਰਚਾਰ ਕਰਨਗੇ। ਕਿਉਂਕਿ ਉਨ੍ਹਾਂ ਨੂੰ ਚੋਣ ਨਿਸ਼ਾਨ ‘ਮਾਈਕ’ ਅਲਾਟ ਕੀਤਾ ਗਿਆ।
ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 13 ਸੀਟਾਂ ਲਈ 328 ਉਮੀਦਵਾਰ ਮੈਦਾਨ ਵਿੱਚ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 302 ਪੁਰਸ਼ ਅਤੇ 26 ਮਹਿਲਾ ਉਮੀਦਵਾਰ ਹਨ। ਇਹ ਅੰਕੜਾ ਪਿਛਲੀਆਂ ਦੋ ਚੋਣਾਂ ਵਿੱਚ ਸਭ ਤੋਂ ਵੱਧ ਹੈ। ਜਿੱਥੇ 2014 ਵਿੱਚ 253 ਉਮੀਦਵਾਰ ਮੈਦਾਨ ਵਿੱਚ ਸਨ, ਉੱਥੇ ਹੀ 2019 ਵਿੱਚ 278 ਉਮੀਦਵਾਰਾਂ ਨੇ ਚੋਣ ਲੜੀ ਸੀ
ਇਸ ਦੇ ਨਾਲ ਹੀ ਪੰਜਾਬ ਦੀ ਪੰਥਕ ਸੀਟ ਖਡੂਰ ਸਾਹਿਬ ਤੋਂ ਇੱਕ ਵੀ ਮਹਿਲਾ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਹੈ। ਇੰਨਾ ਹੀ ਨਹੀਂ ਸਭ ਤੋਂ ਵੱਧ 43 ਉਮੀਦਵਾਰ ਲੁਧਿਆਣਾ ਤੋਂ ਚੋਣ ਲੜ ਰਹੇ ਹਨ। ਚੋਣ ਕਮਿਸ਼ਨ ਨੇ ਪੜਤਾਲ ਦੌਰਾਨ 245 ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਹਨ। ਇਸ ਪੂਰੀ ਪ੍ਰਕਿਰਿਆ ਤੋਂ ਬਾਅਦ ਹੁਣ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦੇ ਦਿੱਤੇ ਗਏ ਹਨ।
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ’ਤੇ ਗੋਲੀਆਂ ਚਲਾਉਣ ਵਾਲੇ ਬੇਅੰਤ ਸਿੰਘ ਦੇ ਪੁੱਤਰ ਨੇ ਵੀ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾਖਲ ਕੀਤੀ ਹੈ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਹੈ। ਬੇਅੰਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਖਾਲਸਾ ਸਟਾਰ ਉਮੀਦਵਾਰਾਂ ਦੀ ਸੀਟ ਬਣ ਚੁੱਕੇ ਫਰੀਦਕੋਟ ਤੋਂ ਆਜ਼ਾਦ ਚੋਣ ਲੜ ਰਿਹਾ ਹੈ। ਚੋਣ ਕਮਿਸ਼ਨ ਨੇ ਉਸ ਨੂੰ ਚੋਣ ਨਿਸ਼ਾਨ ਵਜੋਂ ਕਿਸਾਨ-ਗੰਨਾ ਦਿੱਤਾ ਹੈ।
ਇਸ ਹਲਕੇ ਤੋਂ ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਸਿੰਘ ਅਨਮੋਲ ਅਤੇ ਭਾਜਪਾ ਵੱਲੋਂ ਹੰਸ ਰਾਜ ਹੰਸ ਅਤੇ ਕਾਂਗਰਸ ਵੱਲੋਂ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
2023 ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਦੋਸ਼ ਆਇਦ ਹੋਣ ਮਗਰੋਂ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਸਿੰਘ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਵਜੋਂ ਮਾਈਕ ਦਿੱਤਾ ਗਿਆ ਹੈ। ਅੰਮ੍ਰਿਤਪਾਲ ਪੰਜਾਬ ਦੀ ਪੰਥਕ ਸੀਟ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ। ਇਥੇ ਸਿੱਖਾਂ ਦੀ ਗਿਣਤੀ 75 ਫੀਸਦੀ ਹੈ ਅਤੇ ਇਨ੍ਹਾਂ ਵਿਚੋਂ ਸਭ ਤੋਂ ਵੱਧ ਪੰਥਕ ਉਮੀਦਵਾਰ ਹਮੇਸ਼ਾ ਹੀ ਚੁਣੇ ਗਏ ਹਨ।
ਇਹ ਉਹੀ ਸੀਟ ਹੈ ਜਿੱਥੋਂ ਖਾਲਿਸਤਾਨ ਸਮਰਥਕ ਸਿਮਰਨਜੀਤ ਸਿੰਘ ਮਾਨ ਨੇ 1989 ਵਿੱਚ ਚੋਣ ਲੜੀ ਸੀ ਅਤੇ 4.80 ਲੱਖ ਵੋਟਾਂ ਨਾਲ ਜਿੱਤੇ ਸਨ। ਅੰਮ੍ਰਿਤਪਾਲ ਸਿੰਘ ਨੂੰ ਪੰਥਕ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ। ਫਿਲਹਾਲ ਉਸ ਖਿਲਾਫ 12 ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ 11 ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ ਅਤੇ ਇੱਕ ਕੇਸ ਡਿਬਰੂਗੜ੍ਹ ਜੇਲ੍ਹ ਵਿੱਚ ਦਰਜ ਹੈ।
ਪੰਜਾਬ ਦੀ ਖੇਤਰੀ ਹਰਮਨ ਪਿਆਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਚੋਣ ਕਮਿਸ਼ਨ ਵੱਲੋਂ ਬਾਲਟੀ ਦਾ ਚੋਣ ਨਿਸ਼ਾਨ ਦਿੱਤਾ ਗਿਆ ਹੈ। ਇਸ ਵਾਰ ਸਿਮਰਨਜੀਤ ਸਿੰਘ ਮਾਨ ਤੋਂ ਬਾਅਦ ਇਸ ਪਾਰਟੀ ਦਾ ਦੂਜਾ ਮਸ਼ਹੂਰ ਚਿਹਰਾ ਹੈ ਲੱਖਾ ਸਿਧਾਣਾ ਜੋ ਬਠਿੰਡਾ ਤੋਂ ਚੋਣ ਲੜ ਰਹੇ ਹਨ।
ਸਿਮਰਨਜੀਤ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਤੋਂ ਚੋਣ ਲੜ ਰਹੇ ਹਨ। ਸਿਮਰਨਜੀਤ ਮਾਨ ਇੱਥੋਂ ਦੇ ਮੌਜੂਦਾ ਸੰਸਦ ਮੈਂਬਰ ਵੀ ਹਨ। ਇਸੇ ਤਰ੍ਹਾਂ ਪਾਰਟੀ ਨੇ ਲੱਖਾ ਸਿਧਾਣਾ ਨੂੰ ਪੰਜਾਬ ਦੀ ਵੀਆਈਪੀ ਸੀਟ ਬਠਿੰਡਾ ਤੋਂ ਉਮੀਦਵਾਰ ਬਣਾਇਆ ਹੈ।