ਬੀ.ਸੀ. ਵਿਚ ਹੈਲੀਕਾਪਟਰ ਕਰੈਸ਼, 3 ਮੌਤਾਂ
ਵੈਨਕੂਵਰ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬੀ.ਸੀ. ਵਿਖੇ ਸੋਮਵਾਰ ਬਾਅਦ ਦੁਪਹਿਰ ਇਕ ਹੈਲੀਕਾਪਰ ਕਰੈਸ਼ ਹੋਣ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਚਾਰ ਹੋਰਨਾਂ ਦੀ ਹਾਲਜ਼ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸਾ ਬੀ.ਸੀ ਦੇ ਟੈਰੇਸ ਸ਼ਹਿਰ ਦੇ ਉਤਰ ਵੱਲ ਵਾਪਰਿਆ। ਹੈਲੀਕਾਪਟਰ ਵਿਚ ਸਕੀਂਗ ਕਰਨ ਵਾਲੇ ਸਵਾਰ ਸਨ ਅਤੇ ਇਨ੍ਹਾਂ ਨੂੰ ਬਰਫੀਲੇ ਇਲਾਕੇ ਵਿਚੋਂ ਵਾਪਸ […]
By : Editor Editor
ਵੈਨਕੂਵਰ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬੀ.ਸੀ. ਵਿਖੇ ਸੋਮਵਾਰ ਬਾਅਦ ਦੁਪਹਿਰ ਇਕ ਹੈਲੀਕਾਪਰ ਕਰੈਸ਼ ਹੋਣ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਚਾਰ ਹੋਰਨਾਂ ਦੀ ਹਾਲਜ਼ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸਾ ਬੀ.ਸੀ ਦੇ ਟੈਰੇਸ ਸ਼ਹਿਰ ਦੇ ਉਤਰ ਵੱਲ ਵਾਪਰਿਆ। ਹੈਲੀਕਾਪਟਰ ਵਿਚ ਸਕੀਂਗ ਕਰਨ ਵਾਲੇ ਸਵਾਰ ਸਨ ਅਤੇ ਇਨ੍ਹਾਂ ਨੂੰ ਬਰਫੀਲੇ ਇਲਾਕੇ ਵਿਚੋਂ ਵਾਪਸ ਲੈ ਕੇ ਆਉਂਦਿਆਂ ਹਾਦਸਾ ਵਾਪਰਿਆ। ਬੀ.ਸੀ. ਐਮਰਜੰਸੀ ਹੈਲਥ ਸਰਵਿਸਿਜ਼ ਨੇ ਦੱਸਿਆ ਕਿ ਸੋਮਵਾਰ ਸ਼ਾਮ ਤਕਰੀਬਨ ਸਵਾਰ ਚਾਰ ਵਜੇ ਤਿੰਨ ਏਅਰ ਐਂਬੁਲੈਂਸ ਅਤੇ ਪੰਜ ਗਰਾਊਂਡ ਐਂਬੁਲੈਂਸ ਭੇਜੀਆਂ ਗਈਆਂ।
4 ਜਣਿਆਂ ਨੂੰ ਨਾਜ਼ੁਕ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ
ਚਾਰ ਗੰਭੀਰ ਜ਼ਖ਼ਮੀਆਂ ਨੂੰ ਟੈਰੇਸ ਦੇ ਮਿਲਜ਼ ਮੈਮੋਰੀਅਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸੇ ਦੌਰਾਨ ਨੌਰਦਲ ਹੈਲਥ ਨੇ ਕਿਹਾ ਕਿ ਹਸਪਤਾਲ ਵਿਚ ਕੋਡ ਔਰੇਂਜ ਦਾ ਐਲਾਨ ਕਰ ਦਿਤਾ ਗਿਆ ਹੈ ਤਾਂਕਿ ਲੋੜੀਂਦਾ ਸਟਾਫ ਅਤੇ ਹੋਰ ਵਸੀਲੇ ਮੁਹੱਈਆ ਕਰਵਾਏ ਜਾ ਸਕਣ। ਸਿਹਤ ਅਧਿਕਾਰੀਆਂ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਮਰਨ ਵਾਲਿਆਂ ਦੇ ਪਰਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਮਿਲਜ਼ ਮੈਮੋਰੀਅਲ ਹਸਪਤਾਲ ਦੇ ਸਟਾਫ ਦਾ ਸ਼ੁਕਰੀਆ ਅਦਾ ਵੀ ਕੀਤਾ।
ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ
ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।