250 ਕਰੋੜ ਦੀ ਹੈਰੋਇਨ ਬਰਾਮਦ, ਮਹਿਲਾ ਸਣੇ 3 ਨਸ਼ਾ ਤਸਕਰ ਕਾਬੂ, ਜਾਣੋ ਪੂਰਾ ਮਾਮਲਾ
ਜਲੰਧਰ, 29 ਅਪ੍ਰੈਲ, ਪਰਦੀਪ ਸਿੰਘ : ਜਲੰਧਰ ਪੁਲਿਸ ਨੂੰ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ। ਜਲੰਧਰ ਪੁਲਿਸ ਨੇ ਇਕ ਮਹਿਲਾ ਸਣੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ 48 ਕਿਲੋਂ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ 250 ਕਰੋੜ ਰੁਪਏ ਦੀ ਕੀਮਤ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ […]
By : Editor Editor
ਜਲੰਧਰ, 29 ਅਪ੍ਰੈਲ, ਪਰਦੀਪ ਸਿੰਘ : ਜਲੰਧਰ ਪੁਲਿਸ ਨੂੰ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ। ਜਲੰਧਰ ਪੁਲਿਸ ਨੇ ਇਕ ਮਹਿਲਾ ਸਣੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ 48 ਕਿਲੋਂ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ 250 ਕਰੋੜ ਰੁਪਏ ਦੀ ਕੀਮਤ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਲੰਧਰ ਅਤੇ ਨਵਾਂ ਸ਼ਹਿਰ ਦੇ ਰਹਿਣ ਵਾਲੇ ਹਨ। ਇਸ ਬਾਰੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਵਿੱਚ ਲਿਖਿਆ ਹੈ ਕਿ 2024 ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਅਤੇ 48 ਕਿਲੋਗ੍ਰਾਮ ਹੈਰੋਇਨ ਸਮੇਤ 3 ਆਪ੍ਰੇਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸਿੰਡੀਕੇਟ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ 2 ਰਾਜਾਂ (J&K & Gujarat) ਵਿੱਚ ਫੈਲੇ ਇੱਕ ਘਰੇਲੂ ਨੈੱਟਵਰਕ ਦੇ ਨਾਲ-ਨਾਲ 5 ਦੇਸ਼ਾਂ (ਇਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ) ਵਿੱਚ ਫੈਲਿਆ ਹੋਇਆ ਸੀ। 21 ਲੱਖ ਰੁਪਏ ਦੇ ਨਜਾਇਜ਼ ਫੰਡ ਜ਼ਬਤ ਕੀਤੇ ਗਏ, ਕੈਸ਼ ਕਾਉਂਟਿੰਗ ਮਸ਼ੀਨ ਅਤੇ ਤਿੰਨ ਉੱਚ-ਅੰਤ ਵਾਹਨਾਂ ਸਮੇਤ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਡਰੱਗ ਨੈਟਵਰਕ ਨੂੰ ਨਸ਼ਟ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।- ਗੌਰਵ ਯਾਦਵ. ਡੀਜੀਪੀ ਪੰਜਾਬ ਪਾਕਿ ਤੋਂ ਲੈ ਕੇ ਕੈਨੇਡਾ ਤੱਕ ਜੁੜੇ ਤਾਰ: ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਨੇ 48 ਕਿਲੋਂ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਇਹ ਹੈਰੋਇਨ ਸੀ ਰੂਟ ਅਤੇ ਲੈਂਡ ਰੂਟ ਦੇ ਦੁਆਰਾ ਤਸਕਰੀ ਕੀਤੀ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਨੇ 2021 ਵਿੱਚ ਵੀ ਵੱਡੇ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ:
ਬੈਂਗਲੁਰੂ: ਕਰਨਾਟਕ ਸਮੇਤ ਦੇਸ਼ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ ਦੇ ਪੋਤੇ ਜੇਡੀਐੱਸ ਨੇਤਾ ਪ੍ਰਜਵਲ ਰੇਵੰਨਾ ਦੇ ਕਥਿਤ ਸਕੈਂਡਲ ਦੇ ਕਈ ਵੀਡੀਓ ਸਾਹਮਣੇ ਆਈਆ ਹਨ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤਾਂ ਦੇ ਬਿਆਨ ਦਰਜ ਹਨ, ਜੋ ਪ੍ਰਜਵਲ ਦੀ ਬੇਰਹਿਮੀ ਨੂੰ ਬਿਆਨ ਕਰਦੇ ਹਨ। ਮਹਿਲਾ ਕਮਿਸ਼ਨ ਨੇ ਇਸ ਘਟਨਾ ਨੂੰ ਦੁਨੀਆ ਦਾ ਸਭ ਤੋਂ ਵੱਡਾ ਸੈਕਸ ਸਕੈਂਡਲ ਕਰਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਵੀਡੀਓਜ਼ 'ਵਿੱਚ ਮਹਿਲਾਵਾ ਪ੍ਰਜਵਲ ਨੂੰ ਛੱਡਣ ਲਈ ਤਰਲੇ ਲੈ ਰਹੀਆਂ ਹਨ।
ਇਕ ਹਜ਼ਾਰ ਤੋਂ ਵਧੇਰੇ ਅਸ਼ਲੀਲ ਵੀਡੀਓ ਵਾਇਰਲ
ਪ੍ਰਜਵਲ ਰੇਵੰਨਾ ਦੇ 1 ਹਜ਼ਾਰ ਤੋਂ ਵੱਧ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹਨ। ਇਸ ਦੌਰਾਨ ਕਰਨਾਟਕ ਦੇ ਹੋਲੇਨਾਰਸੀਪੁਰਾ ਸ਼ਹਿਰ ਦੀ ਇੱਕ 47 ਸਾਲਾ ਔਰਤ ਨੇ ਐਤਵਾਰ ਨੂੰ ਸਾਬਕਾ ਮੰਤਰੀ ਐਚਡੀ ਰੇਵੰਨਾ ਅਤੇ ਹਸਨ ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੇ ਖਿਲਾਫ਼ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਮਹਿਲਾ ਨੇ ਦੱਸੀ ਆਪ ਬੀਤੀ
ਮਹਿਲਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਰੇਵੰਨਾ ਦੀ ਪਤਨੀ ਭਵਾਨੀ ਦੀ ਕਰੀਬੀ ਰਿਸ਼ਤੇਦਾਰ ਸੀ। ਪ੍ਰਜਵਲ ਨੇ ਉਸ ਦਾ ਜਿਨਸੀ ਸ਼ੋਸ਼ਣ ਵੀ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਸਨੂੰ ਰੇਵੰਨਾ ਨੇ 2011 ਵਿੱਚ ਘਰੇਲੂ ਨੌਕਰ ਵਜੋਂ ਕੰਮ ਕਰਨ ਲਈ ਬੁਲਾਇਆ ਸੀ। 2015 ਵਿੱਚ, ਰੇਵੰਨਾ ਨੇ ਹੋਲੇਨਰਸੀਪੁਰ ਵਿੱਚ ਇੱਕ ਹੋਸਟਲ ਵਿੱਚ ਕੁੱਕ ਵਜੋਂ ਨੌਕਰੀ ਦਿਵਾਉਣ ਵਿੱਚ ਉਸਦੀ ਮਦਦ ਕੀਤੀ। ਉਹ 2019 ਵਿੱਚ ਆਪਣੇ ਵੱਡੇ ਬੇਟੇ ਦੇ ਵਿਆਹ ਦੌਰਾਨ ਰੇਵੰਨਾ ਦੇ ਘਰ ਵਿੱਚ ਦੁਬਾਰਾ ਸ਼ਾਮਲ ਹੋਈ।