Begin typing your search above and press return to search.
ਵੀਆਈਪੀ ਕਲਚਰ ’ਤੇ ਹਾਈ ਕੋਰਟ ਹੋਇਆ ਸਖ਼ਤ
ਲਾਲ-ਨੀਲੀ ਬੱਤੀ ਲਾਉਣ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀਚੰਡੀਗੜ੍ਹ, 19 ਦਸੰਬਰ, ਨਿਰਮਲ : ਵੀਆਈਪੀ ਕਲਚਰ ’ਤੇ ਹਾਈ ਕੋਰਟ ਨੇ ਸ਼ਖਤ ਰੁਖ ਅਪਣਾ ਲਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਲਾਲ-ਨੀਲੀ ਬੱਤਾ ਲਾਉਣ ’ਤੇ ਜਵਾਬ ਮੰਗਿਆ ਹੈ। ਪੰਜਾਬ ਵਿਚ ਐਮਪੀ, ਐਮਐਲਏ, ਬੋਰਡ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੇਅਰ ਆਦਿ ਦੀ ਪਾਇਲਟ ਅਤੇ […]
By : Editor Editor
ਲਾਲ-ਨੀਲੀ ਬੱਤੀ ਲਾਉਣ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ, 19 ਦਸੰਬਰ, ਨਿਰਮਲ : ਵੀਆਈਪੀ ਕਲਚਰ ’ਤੇ ਹਾਈ ਕੋਰਟ ਨੇ ਸ਼ਖਤ ਰੁਖ ਅਪਣਾ ਲਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਲਾਲ-ਨੀਲੀ ਬੱਤਾ ਲਾਉਣ ’ਤੇ ਜਵਾਬ ਮੰਗਿਆ ਹੈ। ਪੰਜਾਬ ਵਿਚ ਐਮਪੀ, ਐਮਐਲਏ, ਬੋਰਡ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੇਅਰ ਆਦਿ ਦੀ ਪਾਇਲਟ ਅਤੇ ਐਸਕਾਰਟ ਗੱਡੀਆਂ ’ਤੇ ਲਾਲ-ਨੀਲੀ ਬੱਤੀਆਂ ਦੀ ਗੈਰ-ਕਾਨੂੰਨੀ ਵਰਤੋਂ ’ਤੇ ਪੰਜਾਬ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਜਲੰਧਰ ਦੇ ਸਿਮਰਨਜੀਤ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਲਾਲ-ਨੀਲੀ ਬੱਤੀ ਨੂੰ ਵੀਆਈਪੀ ਕਲਚਰ ਦਾ ਹਿੱਸਾ ਮੰਨਦਿਆਂ ਕੇਂਦਰ ਸਰਕਾਰ ਨੇ 2017 ਵਿੱਚ ਇਸ ਦੀ ਵਰਤੋਂ ਹਰ ਕਿਸੇ ਲਈ ਬੰਦ ਕਰ ਦਿੱਤੀ ਸੀ। ਇਨ੍ਹਾਂ ਦੀ ਵਰਤੋਂ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀਆਂ ਗੱਡੀਆਂ ’ਤੇ ਵੀ ਨਹੀਂ ਕੀਤੀ ਜਾ ਸਕਦੀ। ਕੇਂਦਰ ਸਰਕਾਰ ਦੇ 2017 ਦੇ ਨੋਟੀਫਿਕੇਸ਼ਨ ਨੂੰ ਪੰਜਾਬ ਸਰਕਾਰ ਨੇ ਵੀ ਅਪਣਾਇਆ ਅਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਇਸ ਦੇ ਬਾਵਜੂਦ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਅਤੇ ਹੋਰ ਵੀ.ਆਈ.ਪੀਜ਼ ਆਪਣਾ ਪ੍ਰਭਾਵ ਦਿਖਾਉਣ ਲਈ ਆਪਣੇ ਐਸਕਾਰਟ ਅਤੇ ਪਾਇਲਟ ਵਾਹਨਾਂ ’ਤੇ ਲਾਲ-ਨੀਲੀਆਂ ਬੱਤੀਆਂ ਲਗਾ ਰਹੇ ਹਨ। ਪਟੀਸ਼ਨਰ ਨੇ ਕਿਹਾ ਕਿ ਸਟੇਟ ਟਰਾਂਸਪੋਰਟ ਵੱਲੋਂ ਇਨ੍ਹਾਂ ਜਨ ਨੁਮਾਇੰਦਿਆਂ ਨੂੰ ਇਹ ਗੱਡੀਆਂ ਉਪਲਬਧ ਕਰਵਾਈਆਂ ਗਈਆਂ ਹਨ ਪਰ ਇੱਥੋਂ ਤੱਕ ਕਿ ਸਟੇਟ ਟਰਾਂਸਪੋਰਟ ਕੋਲ ਅਜਿਹੀ ਵਰਤੋਂ ਦੀ ਇਜਾਜ਼ਤ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਦੇ ਨਾਲ ਹੀ ਵੀ.ਆਈ.ਪੀਜ਼ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਗੱਡੀਆਂ ਨੂੰ ਮੋਡੀਫਾਈ ਕਰਵਾ ਕੇ ਉਸ ’ਤੇ ਪੁਲਿਸ ਦਾ ਲੋਗੋ ਵੀ ਲਗਾਇਆ ਜਾਂਦਾ ਹੈ। ਇਸ ਤਰ੍ਹਾਂ ਵਾਹਨਾਂ ਵਿੱਚ ਸੋਧ ਕਰਕੇ ਕਾਨੂੰਨ ਦਾ ਮਜ਼ਾਕ ਬਣਾਇਆ ਜਾ ਰਿਹਾ ਹੈ ਪਟੀਸ਼ਨਰ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਅਧਿਕਾਰੀਆਂ ਅਤੇ ਲੋਕ ਨੁਮਾਇੰਦਿਆਂ ਵਿਰੁੱਧ ਕਾਰਵਾਈ ਕਰਨ ਅਤੇ ਅਜਿਹੇ ਵਾਹਨਾਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਜਾਣ। ਹਾਈਕੋਰਟ ਨੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
Next Story