ਸਿੱਖ ਔਰਤਾਂ ਨੂੰ ਹੈਲਮਟ ਤੋਂ ਛੋਟ ਦੇਣ ’ਤੇ ਹਾਈ ਕੋਰਟ ਸਖ਼ਤ
ਚੰਡੀਗੜ੍ਹ, 12 ਮਾਰਚ, ਨਿਰਮਲ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਔਰਤਾਂ ਨੂੰ ਹੈਲਮਟ ਤੋਂ ਛੋਟ ਦੇਣ ’ਤੇ ਕੇਂਦਰ ਦੇ ਜਵਾਬ ’ਤੇ ਤਸੱਲੀ ਨਾ ਜਤਾਉਂਦੇ ਹੋਏ ਨਵੇਂ ਸਿਰੇ ਤੋਂ ਹਲਫਨਾਮਾ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਹੈ। ਹਾਈ ਕੋਰਟ ਵਿਚ ਕੇਂਦਰ ਨੇ ਅਪਣੇ ਜਵਾਬ ਵਿਚ ਕਿਹਾ ਸੀ ਕਿ ਮੋਟਰ ਵਹੀਕਲ ਐਕਟ ਵਿਚ ਅਜਿਹੀ ਕੋਈ ਛੋਟ ਨਹੀਂ ਹੈ, ਲੇਕਿਨ […]
By : Editor Editor
ਚੰਡੀਗੜ੍ਹ, 12 ਮਾਰਚ, ਨਿਰਮਲ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਔਰਤਾਂ ਨੂੰ ਹੈਲਮਟ ਤੋਂ ਛੋਟ ਦੇਣ ’ਤੇ ਕੇਂਦਰ ਦੇ ਜਵਾਬ ’ਤੇ ਤਸੱਲੀ ਨਾ ਜਤਾਉਂਦੇ ਹੋਏ ਨਵੇਂ ਸਿਰੇ ਤੋਂ ਹਲਫਨਾਮਾ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਹੈ।
ਹਾਈ ਕੋਰਟ ਵਿਚ ਕੇਂਦਰ ਨੇ ਅਪਣੇ ਜਵਾਬ ਵਿਚ ਕਿਹਾ ਸੀ ਕਿ ਮੋਟਰ ਵਹੀਕਲ ਐਕਟ ਵਿਚ ਅਜਿਹੀ ਕੋਈ ਛੋਟ ਨਹੀਂ ਹੈ, ਲੇਕਿਨ ਰਾਜ ਸਰਕਾਰ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਹੈ। ਨਾਲ ਹੀ ਹਾਈ ਕੋਰਟ ਨੇ ਐਸਜੀਪੀਸੀ ਨੂੰ ਵੀ ਇਸ ਮਾਮਲੇ ਵਿਚ ਜਵਾਬ ਦਾਖਲ ਕਰਨ ਦਾ ਆਦੇਸ਼ ਦਿੱਤਾ ਹੈ। ਹਾਈ ਕੋਰਟ ਨੇ ਮੋਟਰ ਵਾਹਨ ਹਾਦਸਿਆਂ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਨੋਟਿਸ ਲੈਂਦੇ ਹੋਏ ਸੁਣਵਾਈ ਸ਼ੁਰੂ ਕੀਤੀ ਸੀ। ਇਸ ਮਾਮਲੇ ਵਿਚ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ 6 ਜੁਲਾਈ 2018 ਨੂੰ ਮੋਟਰ ਵਹੀਕਲ ਐਕਟ ਵਿਚ ਸੋਧ ਕਰਕੇ ਸਿਰਫ ਦਸਤਾਰ ਸਜਾਉਣ ਵਾਲੀ ਸਿੱਖ ਔਰਤਾਂ ਨੂੰ ਹੈਲਮਟ ਤੋਂ ਛੋਟ ਦੀ ਤਜਵੀਜ਼ ਕੀਤੀ ਸੀ।
ਇਸ ਦੇ ਤਹਿਤ ਹੋਰ ਸਾਰੀ ਔਰਤਾਂ ਲਈ ਹੈਲਮਟ ਜ਼ਰੂਰੀ ਕੀਤਾ ਗਿਆ ਸੀ। ਚਾਹੇ ਉਹ ਸਿੱਖ ਹੋਵੇ ਜਾਂ ਨਾ, ਇਸ ਤੋਂ ਬਾਅਦ ਧਾਰਮਿਕ ਸੰਗਠਨਾਂ ਦੁਆਰਾ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ।
ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਤੋਂ ਐਡਵਾਈਜ਼ਰੀ ਮੰਗੀ ਸੀ। ਜਿਸ ਦੇ ਜਵਾਬ ਵਿਚ ਸਾਰੀ ਸਿੱਖ ਔਰਤਾਂ ਨੂੰ ਹੈਲਮਟ ਤੋਂ ਛੋਟ ਦੇਣ ਦੀ ਰਾਏ ਦਿੱਤੀ ਗਈ। ਇਸ ਤੋਂ ਬਾਅਦ ਨਿਯਮਾਂ ਵਿਚ ਬਦਲਾਅ ਕਰਦੇ ਹੋਏ ਸਾਰੀ ਸਿੱਖ ਔਰਤਾਂ ਨੂੰ ਹੈਲਮਟ ਤੋਂ ਛੋਟ ਦੇ ਦਿੱਤੀ ਗਈ।
ਜਿਸ ’ਤੇ ਹਾਈ ਕੋਰਟ ਨੇ ਸੁਣਵਾਈ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੁੁੂੰ ਝਾੜ ਪਾਉਂਦੇ ਕਿਹਾ ਸੀ ਕਿ ਸਰਕਾਰ ਕਿਵੇਂ ਇਸ ਤਰ੍ਹਾਂ ਦੀ ਤਜਵੀਜ਼ ਕਰ ਸਕਦੀ ਹੈ। ਹੈਲਮਟ ਨਾਲ ਕਿਵੇਂ ਧਾਰਮਿਕ ਭਾਵਨਾਵਾਂ ਨੁੂੰ ਠੇਸ ਪਹੁੰਚਦੀ ਹੈ। ਮਾਮਲਾ ਤਾਂ ਔਰਤਾਂ ਦੀ ਸੁਰੱਖਿਆ ਦਾ ਹੈ ਜਿਸ ਦੀ ਸਾਨੂੰ ਚਿੰਤਾ ਹੈ।
ਹਾਈ ਕੋਰਟ ਵਲੋਂ ਕੇਂਦਰ ਨੂੰ ਇਸ ਮਾਮਲੇ ਵਿਚ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਸੀ। ਲੇਕਿਨ ਕੇਂਦਰ ਦੇ ਜਵਾਬ ਨਾਲ ਹਾਈ ਕੋਰਟ ਨੂੰ ਤਸੱਲੀ ਨਹੀਂ ਹੋਈ। ਹਾਈ ਕੋਰਟ ਨੇ ਕਿਹਾ ਸੀ ਕਿ ਇਸ ਤਰ੍ਹਾਂ ਸਿੱਖ ਔਰਤਾਂ ਦੀ ਪਛਾਣ ਕਿਵੇਂ ਕਰੋਗੇ। ਕੀ ਹਰ ਵਹੀਕਲ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਪੁੱਛੋਗੇ।
ਇਹ ਖ਼ਬਰ ਵੀ ਪੜ੍ਹੋ
ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।
ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।
ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।