Begin typing your search above and press return to search.

ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਵਲੋਂ ਅਸਤੀਫ਼ੇ ਦੀ ਪੇਸ਼ਕਸ਼

ਸ਼ਿਮਲਾ, 28 ਫਰਵਰੀ, ਨਿਰਮਲ : ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਨੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।ਦੱਸਦੇ ਚਲੀਏ ਕਿ ਮੰਤਰੀ ਅਤੇ ਵਿਧਾਇਕਾਂ ਦੀ ਨਰਾਜ਼ਗੀ ਦੇ ਵਿਚਾਲੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰ ਦਿੱਤੀ।ਉਨ੍ਹਾਂ ਨੇ ਕਾਂਗਰਸ ਹਾਈ ਕਮਾਨ ਦੇ ਭੇਜੇ ਨਿਗਰਾਨ ਨੂੰ ਇਸ ਬਾਰੇ ਵਿਚ ਦੱਸ ਦਿੱਤਾ ਹੈ। ਕਾਂਗਰਸ ਸ਼ਾਮ ਤੱਕ […]

ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਵਲੋਂ ਅਸਤੀਫ਼ੇ ਦੀ ਪੇਸ਼ਕਸ਼
X

Editor EditorBy : Editor Editor

  |  28 Feb 2024 10:36 AM IST

  • whatsapp
  • Telegram


ਸ਼ਿਮਲਾ, 28 ਫਰਵਰੀ, ਨਿਰਮਲ : ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਨੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।ਦੱਸਦੇ ਚਲੀਏ ਕਿ ਮੰਤਰੀ ਅਤੇ ਵਿਧਾਇਕਾਂ ਦੀ ਨਰਾਜ਼ਗੀ ਦੇ ਵਿਚਾਲੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰ ਦਿੱਤੀ।ਉਨ੍ਹਾਂ ਨੇ ਕਾਂਗਰਸ ਹਾਈ ਕਮਾਨ ਦੇ ਭੇਜੇ ਨਿਗਰਾਨ ਨੂੰ ਇਸ ਬਾਰੇ ਵਿਚ ਦੱਸ ਦਿੱਤਾ ਹੈ। ਕਾਂਗਰਸ ਸ਼ਾਮ ਤੱਕ ਨਵੇਂ ਨੇਤਾ ਦੀ ਚੋਣ ਕਰ ਸਕਦੀ ਹੈ। ਪਾਰਟੀ ਨੇ ਵਿਧਾਇਕਾਂ ਨਾਲ ਗੱਲਬਾਤ ਦੇ ਲਈ ਨਿਗਰਾਨ ਭੇਜੇ ਹਨ।

ਸੁਖਵਿੰਦਰ ਨੇ ਨਰਾਜ਼ ਮੰਤਰੀ ਵਿਕਰਮਦਿਤਿਆ ਦੇ ਅਸਤੀਫ਼ੇ ਦੇ ਕਰੀਬ ਘੰਟੇ ਬਾਅਦ ਇਹ ਕਦਮ ਚੁੱਕਿਆ। ਸਾਬਕਾ ਮੁੱਖ ਮੰਤਰੀ ਵੀਰਭੱਦਰ ਦੇ ਬੇਟੇ ਵਿਕਰਮਦਿਤਿਆ ਨੇ ਨਾਂ ਲਏ ਬਗੈਰ ਸੀਐਮ ਸੁਖਵਿੰਦਰ ਸੁੱਖੂ ’ਤੇ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ ਹੈ।ਉਨ੍ਹਾਂ ਨੇ ਕਿਹਾ ਕਿ ਵਿਧਾਇਕਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਜਿਸ ਦਾ ਨਤੀਜਾ ਕੱਲ੍ਹ ਦਿਖਾਈ ਦਿੱਤਾ। ਹੁਣ ਗੇਂਦ ਹਾਈ ਕਮਾਨ ਦੇ ਪਾਲੇ ਵਿਚ ਹੈ। ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕ ਰਾਜਿੰਦਰ ਰਾਣਾ ਨੇ ਕਾਂਗਰਸ ਹਾਈ ਕਮਾਨ ਨੂੰ ਸੁਖਵਿੰਦਰ ਸੁੱਖੂ ਨੂੰ ਸੀਐਮ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ

ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲਈ
ਖੰਨਾ, 28 ਫਰਵਰੀ, ਨਿਰਮਲ : ਖੰਨਾ ਵਿਖੇ ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲੈ ਲਈ।
ਖੰਨਾ ਵਿਚ ਸਮਰਾਲਾ ਦੇ ਪਿੰਡ ਪੂਨੀਆ ਵਿਚ ਇੱਕ ਭਰਾ ਨੇ ਅਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਕਤਲ ਕੀਤਾ ਗਿਆ । ਇਸ ਦੌਰਾਨ ਬਚਾਅ ਕਰਨ ਆਏ ਪਿਤਾ ਨੂੰ ਵੀ ਨਹੀਂ ਬਖਸ਼ਿਆ। ਉਸ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਦੇ ਤੌਰ ’ਤੇ ਹੋਈ। ਦੋ ਸਾਲ ਪਹਿਲਾਂ ਜਗਦੀਪ ਸਿੰਘ ਨੇ ਅਪਣੀ ਮਾਂ ਦਾ ਕਤਲ ਕੀਤਾ ਸੀ। ਇਸ ਕੇਸ ਵਿਚ ਅਜੇ ਕਰੀਬ 4 ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।
ਜ਼ਖਮੀ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਪਰਵਾਰ ਵਿਚ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਰਹਿੰਦਾ ਸੀ। ਝਗੜੇ ਤੋਂ ਬਚਣ ਲਈ ਉਹ ਅਪਣੇ ਵੱਡੇ ਬੇਟੇ ਜਗਦੀਪ ਦੇ ਨਾਲ ਅਲੱਗ ਰਹਿਣ ਲੱਗਾ ਸੀ। ਲੇਕਿਨ ਮੰਗਲਵਾਰ ਦੀ ਰਾਤ ਨੂੰ ਉਸ ਦੇ ਛੋਟੇ ਬੇਟੇ ਦਲਬੀਰ ਸਿੰਘ ਨੇ ਆ ਕੇ ਹਮਲਾ ਕਰ ਦਿੱਤਾ।ਪਿੰਡ ਨਿਵਾਸੀ ਪਰਗਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਦੀਪ ਸਿੰਘ ਅਤੇ ਉਸ ਦੇ ਪਿਤਾ ਰਾਮ ਸਿੰਘ ਪਿੰਡ ਵਿਚ ਅਲੱਗ ਮਕਾਨ ਵਿਚ ਰਹਿੰਦੇ ਸੀ ਅਤੇ ਛੋਟਾ ਭਰਾ ਦਲਵੀਰ ਸਿੰਘ ਪਿੰਡ ਵਿਚ ਅਲੱਗ ਰਹਿੰਦਾ ਸੀ।
ਦੋਵਾਂ ਭਰਾਵਾਂ ਵਿਚ ਕਈ ਵਾਰ ਝਗੜਾ ਹੋ ਚੁੱਕਾ ਸੀ ਅਤੇ ਕਈ ਵਾਰ ਪਿੰਡ ਦੀ ਪੰਚਾਇਤ ਵੀ ਦੋਵਾਂ ਦੇ ਵਿਚ ਸਮਝੌਤਾ ਕਰਵਾ ਚੁੱਕੀ ਸੀ।
ਮ੍ਰਿਤਕ ਜਗਦੀਪ ਸਿੰਘ ਨੇ ਦੋ ਸਾਲ ਪਹਿਲਾਂ ਅਪਣੀ ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਕਰੀਬ 4 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਛੁਡ ਕੇ ਆਇਆ ਸੀ। ਬੀਤੀ ਰਾਤ ਉਸ ਦਾ ਛੋਟਾ ਭਰਾ ਦਲਬੀਰ ਸਿੰਘ ਮ੍ਰਿਤਕ ਜਗਦੀਪ ਦੇ ਘਰ ਆਇਆ ਅਤੇ ਦੋਵਾਂ ਦੇ ਵਿਚ ਝਗੜਾ ਹੋ ਗਿਆ ਜਿਸ ਵਿਚ ਜਗਦੀਪ ਸਿੰਘ ਮਾਰ ਦਿੱਤਾ ਗਿਆ।

Next Story
ਤਾਜ਼ਾ ਖਬਰਾਂ
Share it